19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਡਿਪਟੀ ਕਮਿਸ਼ਨਰ ਵਲੋਂ ਮਾਨਸੂਨ ਤੋਂ ਪਹਿਲਾਂ ਧੋਗੜੀ ਰੋਡ ਨੂੰ ਵਾਹਨਾਂ ਦੀ ਆਵਾਜਾਈ ਦੇ ਯੋਗ ਬਣਾਉਣ ਦੇ ਨਿਰਦੇਸ਼ <br/>

ਧੋਗੜੀ ਰੋਡ ਦਾ ਜਾਇਜ਼ਾ ਲੈਂਦੇ ਹੋਏ (ਐਸ.ਡੀ.ਐਮ.) ਸ਼ਾਇਰੀ ਮਲਹੋਤਰਾ | ਤਸਵੀਰ ਰਮਨ ਦਵੇਸਰ <br/> 20-06-2025
ਆਦਮਪੁਰ, 19 ਜੂਨ (ਰਮਨ ਦਵੇਸਰ)-ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਧੋਗੜੀ ਰੋਡ 'ਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਤੇ ਅਸੁਵਿਧਾ ਨੂੰ ਦੂਰ ਕਰਨ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜਲ ਸਪਲਾਈ ਤੇ ਸੀਵਰੇਜ ਬੋਰਡ ਤੇ ਲੋਕ ਨਿਰਮਾਣ ਵਿਭਾਗ ਨੂੰ ਧੋਗੜੀ ਰੋਡ ਨੂੰ ਬਰਸਾਤ ਤੋਂ ਪਹਿਲਾਂ ਵਾਹਨਾਂ ਦੀ ਆਵਾਜਾਈ ਯੋਗ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ | ਇਨ੍ਹਾਂ ਹਦਾਇਤਾਂ ਦਾ ਉਦੇਸ਼ ਖਾਸ ਕਰਕੇ ਉਦਯੋਗਾਂ ਨੂੰ ਸੁਵਿਧਾ ਪ੍ਰਦਾਨ ਕਰਨਾ ਹੈ, ਜੋ ਕਿ ਸੁਚਾਰੂ ਸੰਪਰਕ 'ਤੇ ਬਹੁਤ ਜ਼ਿਆਦਾ ਨਿਰਭਰ ਕਰਦੇ ਹਨ | ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਸ਼ਾਇਰੀ ਮਲਹੋਤਰਾ ਨੇ ਵੀਰਵਾਰ ਨੂੰ ਮੌਕੇ ਦਾ ਦੌਰਾ ਕੀਤਾ ਤੇ ਅਧਿਕਾਰੀਆਂ ਤੇ ਉਦਯੋਗਾਂ ਦੇ ਪ੍ਰਤੀਨਿਧੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ | ਉਨ੍ਹਾਂ ਉਦਯੋਗਿਕ ਇਕਾਈਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਮੁੱਦੇ ਖਾਸ ਕਰ ਬਰਸਾਤ ਦੇ ਮੌਸਮ ਦੌਰਾਨ ਸੁਚਾਰੂ ਆਵਾਜਾਈ ਨਾਲ ਸਬੰਧਤ, ਨੂੰ ਹੱਲ ਕਰਨ ਲਈ ਵਚਨਬੱਧ ਹੈ | ਐਸ.ਡੀ.ਐਮ. ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵਲੋਂ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਧੋਗੜੀ ਸੜਕ ਨੂੰ ਪੂਰੀ ਤਰ੍ਹਾਂ ਆਵਾਜਾਈ ਯੋਗ ਬਣਾਉਣ 'ਤੇ ਜ਼ੋਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਨੂਰਮਹਿਲ ਪੁਲਿਸ ਵਲੋਂ ਸੰਪਰਕ ਮੀਟਿੰਗ <br/> ਅਗਲੀ ਖ਼ਬਰ ਸਰਕਾਰੀ ਹਸਪਤਾਲ ਬੜਾ ਪਿੰਡ ਵਿਖੇ ਟੀ.ਬੀ. ਚੈਂਪੀਅਨ ਟ੍ਰੇਨਿੰਗ ਦਾ ਆਯੋਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।