ਮਹਿਤਪੁਰ, 20 ਜੂਨ (ਲਖਵਿੰਦਰ ਸਿੰਘ)-ਪੰਜਾਬ ਅੰਦਰ ਜੰਗਲ ਹੇਠਲਾ ਰਕਬਾ ਵਧਾਉਣ ਲਈ ਪੰਚਾਇਤੀ ਜ਼ਮੀਨਾਂ ਵਿਚ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਲਈ ਸਬੰਧਿਤ ਵਿਭਾਗ 'ਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਹਦਾਇਤਾਂ ਕੀਤੀਆਂ ਜਾਣ ਤਾਂ ਕਿ ਉਹ ਬੂਟੇ ਅੱਗੇ ਜਾ ਕੇ ਦਰੱਖਤਾਂ ਦੇ ਰੂਪ ਵਿਚ ਮਨੁੱਖ ਦਾ ਸਹਾਰਾ ਬਣ ਸਕਣ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦੁਆਬਾ ਕਿਸਾਨ ਯੂਨੀਅਨ ਦੇ ਪ੍ਰਧਾਨ ਰਛਪਾਲ ਸਿੰਘ ਧੰਝੂ,ਮਾਸਟਰ ਹਰਬੰਸ ਲਾਲ,ਪ੍ਰਧਾਨ ਦੀਪਕ ਸੂਦ ਨੇ ਗੱਲਬਾਤ ਕਰਦਿਆਂ ਕੀਤਾ¢ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਜੰਗਲ ਦਾ ਘਟਣਾ ਮਨੁੱਖੀ ਸਿਹਤ ਤੇ ਵਾਤਾਵਰਨ ਲਈ ਬੇਹੱਦ ਖ਼ਤਰਨਾਕ ਹੈ¢ ਆਗੂਆਂ ਨੇ ਕਿਹਾ ਕਿ ਘੱਟ ਰਿਹਾ ਜੰਗਲ ਜਿੱਥੇ ਸਾਡੇ ਲਈ ਖ਼ਤਰੇ ਦੀ ਘੰਟੀ ਹੈ, ਉਥੇ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਇਹ ਬੁਰੀ ਤਰ੍ਹਾਂ ਨੁਕਸਾਨਦੇਹ ਸਾਬਤ ਹੋਵੇਗਾ¢ ਕਿਉਂਕਿ ਪੰਜਾਬ ਦੀ ਧਰਤੀ ਹੇਠਲਾ ਪਾਣੀ ਪਹਿਲਾਂ ਹੀ ਖ਼ਤਰਨਾਕ ਹੱਦ ਤੱਕ ਹੇਠਾਂ ਜਾ ਚੁੱਕਿਆ ਹੈ¢ ਇਸ ਲਈ ਹੁਣ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਦੇ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ ਹੈ¢