ਜਲੰਧਰ, 20 ਜੂਨ (ਪਵਨ ਖਰਬੰਦਾ)-ਸਟੇਟ ਪਬਲਿਕ ਸਕੂਲ ਜਲੰਧਰ ਕੈਂਟ 'ਚ ਯੋਗਾ ਦਿਵਸ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ 'ਚ ਸਕੂਲ ਦੇ ਬੱਚਿਆਂ ਨੇ ਵੱਖ-ਵੱਖ ਯੋਗ ਆਸਨਾਂ ਤੇ ਸਾਹ ਲੈਣ ਦੀਆਂ ਕਸਰਤਾਂ 'ਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਇਸ 'ਚ ਵਿਦਿਆਰਥੀਆਂ ਨੂੰ ਯੋਗਾ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਗਿਆ ਤੇ ਤਣਾਅ ਤੋਂ ਮੁਕਤੀ, ਇਕਾਗਰਤਾ 'ਚ ਸੁਧਾਰ ਲਿਆਉਣ ਬਾਰੇ ਜਾਣਕਾਰੀ ਦਿੱਤੀ ਗਈ | ਸਕੂਲ ਦੇ ਬੱਚਿਆਂ ਨੇ ਵੱਧ ਤੋਂ ਵੱਧ ਯੋਗ ਆਸਨ 'ਚ ਭਾਗ ਲੈ ਕੇ ਖੁਸ਼ੀ ਮਹਿਸੂਸ ਕੀਤੀ | ਇਸ ਮੌਕੇ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਮੀਤ ਪ੍ਰਧਾਨ ਡਾ. ਗਗਨਦੀਪ ਕੌਰ ਤੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਸਵੀਨਾ ਬਹਿਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੋਗ ਨਾਲ਼ ਸਾਡੇ ਸਰੀਰਕ ਅਤੇ ਮਾਨਸਿਕ ਸਿਹਤ 'ਚ ਸੁਧਾਰ ਹੁੰਦਾ ਹੈ |