17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਨਗਰ ਨਿਗਮ ਦੀ ਇੰਸਪੈਕਟਰ ਹਰਪ੍ਰੀਤ ਕੌਰ ਨੇ ਵੀ ਲਗਾਈ ਜ਼ਮਾਨਤ ਦੀ ਅਰਜ਼ੀ, ਸੁਣਵਾਈ 27 ਨੂੰ

ਅਜੀਤ ਡੈਸਕ 21-06-2025
ਜਲੰਧਰ, 20 ਜੂਨ (ਚੰਦੀਪ ਭੱਲਾ)-ਭਿ੍ਸ਼ਟਾਚਾਰ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਦੇ ਕੇਸ 'ਚ ਹੀ ਗਿ੍ਫ਼ਤਾਰ ਕਰਕੇ ਜੁਡੀਸ਼ੀਅਲ ਹਿਰਾਸਤ 'ਚ ਭੇਜੀ ਜਾ ਚੁੱਕੀ ਨਗਰ ਨਿਗਮ ਦੀ ਇੰਸਪੈਕਟਰ ਹਰਪ੍ਰੀਤ ਕੌਰ ਨੇ ਵੀ ਅੱਜ ਆਪਣੇ ਵਕੀਲ ਰਾਹੀਂ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਡਾ.ਦੀਪਤੀ ਗੁਪਤਾ (ਡਿਊਟੀ ਜੱਜ) ਦੀ ਅਦਾਲਤ 'ਚ ਜ਼ਮਾਨਤ ਦੀ ਅਰਜ਼ੀ ਲਗਾਈ ਹੈ ਜਿਸ 'ਤੇ ਸੁਣਵਾਈ ਲਈ ਅਦਾਲਤ ਨੇ 27 ਜੂਨ ਦੀ ਤਰੀਕ ਤੈਅ ਕੀਤੀ ਹੈ ਤੇ ਕੇਸ ਨਾਲ ਸਬੰਧਿਤ ਰਿਕਾਰਡ ਮੰਗਵਾਇਆ ਹੈ | ਇੰਸਪੈਕਟਰ ਹਰਪ੍ਰੀਤ ਕੌਰ ਨੂੰ ਇੱਕ ਬੇਕਰੀ ਮਾਲਕ ਦੀ ਗਵਾਹੀ ਤੋਂ ਬਾਅਦ ਮਈ ਮਹੀਨੇ 'ਚ ਗਿ੍ਫ਼ਤਾਰ ਕਰਕੇ ਜੁਡੀਸ਼ੀਅਲ ਹਿਰਾਸਤ 'ਚ ਭੇਜਿਆ ਗਿਆ ਸੀ | ਇਸ ਕੇਸ 'ਚ ਵਿਧਾਇਕ ਰਮਨ ਅਰੋੜਾ, ਏ.ਟੀ.ਪੀ ਸੁਖਦੇਵ ਵਸ਼ਿਸ਼ਟ, ਰਮਨ ਅਰੋੜਾ ਦੇ ਕਰੀਬੀ ਮਹੇਸ਼ ਮੁਖੀਜਾ ਵੀ ਜੁਡੀਸ਼ੀਅਲ ਹਿਰਾਸਤ 'ਚ ਹਨ ਤੇ ਕੇਸ 'ਚ ਨਾਮਜ਼ਦ ਰਾਜ ਕੁਮਾਰ ਮਦਾਨ ਤੇ ਰਾਜਨ ਅਰੋੜਾ ਅਜੇ ਵਿਜੀਲੈਂਸ ਦੀ ਪਹੁੰਚ ਤੋਂ ਪਰੇ ਹਨ ਤੇ ਉਨ੍ਹਾਂ ਵਲੋਂ ਪੇਸ਼ਗੀ ਜ਼ਮਾਨਤ ਜ਼ਮਾਨਤ ਦੀਆਂ ਅਰਜ਼ੀਆਂ ਵੀ ਲਗਾਈਆਂ ਗਈਆਂ ਹਨ |
ਪਿਛਲੀ ਖ਼ਬਰ ਦਸਤਾਰ ਸਜਾਉਣ, ਤਬਲਾ ਵਾਦਨ ਤੇ ਗਤਕੇ ਦੀ ਸਿਖਲਾਈ ਲਈ 15 ਦਿਨਾ ਕੈਂਪ ਲਗਾਇਆ ਅਗਲੀ ਖ਼ਬਰ ਸ਼ਿਵ ਜਯੋਤੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਯੋਗ ਮੌਕੇ ਸਿਹਤਮੰਦ ਰਹਿਣ ਦਾ ਦਿੱਤਾ ਸੰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।