ਜਲੰਧਰ, 20 ਜੂਨ (ਐੱਮ. ਐੱਸ. ਲੋਹੀਆ)-ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ ਦੀ ਪ੍ਰਬੰਧਕ ਕਮੇਟੀ ਵਲੋਂ ਨੌਜਵਾਨ ਬੱਚਿਆਂ ਨੂੰ ਜੀਵਨ ਸੇਧ ਦੇਣ ਲਈ ਕੀਤੇ ਗਏ ਉਪਰਾਲੇ ਸਦਕਾ 15 ਦਿਨਾਂ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਦੌਰਾਨ ਬੱਚਿਆਂ ਨੂੰ ਦਸਤਾਰ ਸਜਾਉਣ, ਤਬਲਾ ਵਾਦਨ ਤੇ ਗੱਤਕੇ ਦੀ ਮੁਫ਼ਤ ਸਿਖਲਾਈ ਦਿੱਤੀ ਗਈ | 5 ਜੂਨ ਤੋਂ ਲੇ ਕੇ 20 ਜੂਨ ਤੱਕ ਲਗਾਏ ਗਏ ਕੈਂਪ ਦੌਰਾਨ ਭਾਗ ਲੈਣ ਵਾਲੇ ਬੱਚਿਆਂ ਦੀ ਹੌਂਸਲਾ ਅਫ਼ਜ਼ਾਈ ਲਈ ਪ੍ਰਬੰਧਕ ਕਮੇਟੀ ਵਲੋਂ ਕੈਂਪ ਉਪਰੰਤ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਗੁਰਜੀਤ ਸਿੰਘ ਟੱਕਰ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੱਤੀ ਕਿ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਇਸ ਤਰ੍ਹਾਂ ਦੇ ਉਪਰਾਲੇ ਅੱਗੇ ਵੀ ਜਾਰੀ ਰਹਿਣਗੇ | ਪ੍ਰਬੰਧਕਾਂ ਨੇ ਮਾਤਾ-ਪਿਤਾ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਇਨ੍ਹਾਂ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਉਤਸ਼ਾਹਿਤ ਕਰਨ ਤਾਂ ਜੋ ਉਹ ਆਪਣੇ ਮਾਣਮਤੇ ਵਿਰਸੇ ਨਾਲ ਜੁੜ ਸਕਣ | ਇਸ ਮੌਕੇ ਸੁਖਚਰਣ ਸਿੰਘ, ਸੁਖਵਿੰਦਰ ਸਿੰਘ, ਤਲਵਿੰਦਰ ਸਿੰਘ, ਗੁਰਦੁਆਰਾ ਦੀਵਾਨ ਅਸਥਾਨ ਨੌਜਵਾਨ ਸਭਾ ਦੇ ਜਸਕੀਰਤ ਸਿੰਘ ਜੱਸੀ, ਹਰਮਨ ਸਿੰਘ, ਗੁਰਨੀਤ ਸਿੰਘ, ਅਨਮੋਲ ਸਿੰਘ, ਅਜਮੇਰ ਸਿੰਘ, ਹਰਪ੍ਰੀਤ ਸਿੰਘ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ |