ਜਲੰਧਰ, 20 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਅੰਤਰ ਰਾਸ਼ਟਰੀ ਗੱਤਕਾ ਦਿਵਸ 21 ਜੂਨ ਨੂੰ ਸਵੇਰੇ 9.30 ਵਜੇ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਡਰੋਲੀ ਨੇ ਦੱਸਿਆ ਕਿ ਗੱਤਕਾ ਦਿਵਸ ਮੌਕੇ ਵੱਖ-ਵੱਖ ਨਿਹੰਗ ਸਿੰਘ ਗੱਤਕੇ ਦੇ ਜੌਹਰ ਦਿਖਾਉਣਗੇ ਤੇ ਇਸ ਦਾ ਉਦੇਸ਼ ਵਧ ਤੋਂ ਵਧ ਨੌਜਵਾਨਾਂ ਨੂੰ ਗੱਤਕੇ ਨਾਲ ਜੋੜਨਾ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਿੱਖ ਕੌਮ ਨੂੰ ਸ਼ਸਤਰ ਵਿੱਦਿਆ ਦਾ ਧਾਰਨੀ ਹੋਣ ਦਾ ਸੰਦੇਸ਼ ਦਿੱਤਾ ਹੈ ਤੇ ਅੱਜ ਦੇ ਸਮੇਂ ਜਿੱਥੇ ਗੱਤਕਾ ਸਵੈ ਰੱਖਿਆ ਲਈ ਬੇਹੱਦ ਜ਼ਰੂਰੀ ਹੈ, ਉੱਥੇ ਸਿਹਤਮੰਦ ਜ਼ਿੰਦਗੀ ਜਿਊਣ ਲਈ ਵੀ ਗੱਤਕੇ ਦੀ ਕਾਫੀ ਅਹਿਮੀਅਤ ਹੈ |