ਸ਼ਾਹਕੋਟ, 20 ਜੂਨ (ਸੁਖਦੀਪ ਸਿੰਘ)- ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਬਾਜਵਾ ਕਲਾਂ (ਸ਼ਾਹਕੋਟ) ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਵਲੋਂ ਆਪਣੇ ਅਖ਼ਤਿਆਰੀ ਕੋਟੇ 'ਚੋਂ 3 ਲੱਖ ਰੁਪਏ ਦੇ 19 ਚੈੱਕ ਭੇਟ ਕੀਤੇ ਗਏ | ਚੈੱਕ ਵੰਡਣ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਉਚੇਚੇ ਤੌਰ 'ਤੇ ਪਹੁੰਚੇ | ਇਸ ਮੌਕੇ ਜਥੇ. ਕਲਿਆਣ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ 'ਚ ਬਹੁਤ ਸਾਰੇ ਲੋੜਵੰਦ ਵਿਅਕਤੀਆਂ ਤੇ ਧਾਰਮਿਕ ਸੰਸਥਾਵਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਜਾ ਰਹੀ ਹੈ | ਐਡਵੋਕੇਟ ਬਚਿੱਤਰ ਸਿੰਘ ਕੋਹਾੜ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਸਮੇਂ-ਸਮੇਂ 'ਤੇ ਲੋੜਵੰਦਾਂ ਦੀ ਸਹਾਇਤਾ ਕਰਨਾ ਬਹੁਤ ਹੀ ਨੇਕ ਉਪਰਾਲਾ ਹੈ | ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਅਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ ਰਾਮਪੁਰ, ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ ਦੇ ਇੰਚਾਰਜ ਜਸਵੰਤ ਸਿੰਘ ਬਾਜਵਾ, ਸਹਾਇਕ ਇੰਚਾਰਜ ਬੀਬੀ ਕਿਰਨਦੀਪ ਕੌਰ, ਸ਼ਮਿੰਦਰ ਸਿੰਘ ਸਟੋਰ ਕੀਪਰ, ਹੈੱਡਗ੍ਰੰਥੀ ਸੁਖਜੀਤ ਸਿੰਘ, ਕੁਲਦੀਪ ਕੌਰ, ਜਸਵੀਰ ਕੌਰ, ਕੁਲਦੀਪ ਸਿੰਘ ਮੋਗਾ, ਹਰਭਜਨ ਸਿੰਘ ਬਾਜਵਾ, ਮੱਖਣ ਸਿੰਘ ਬਾਜਵਾ, ਸਰਬਜੀਤ ਸਿੰਘ ਮੈਂਬਰ ਪੰਚਾਇਤ, ਰਾਜੂ ਬਾਜਵਾ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਬਿੱਲੀ ਚੁਹਾਰਮੀ, ਦਲਜੀਤ ਸਿੰਘ ਕਾਹਲੋਂ ਸਰਕਲ ਪ੍ਰਧਾਨ ਮਹਿਤਪੁਰ, ਸੀਨੀਅਰ ਆਗੂ ਰਾਜੂ ਹੈਲਨ, ਰਣਬੀਰ ਸਿੰਘ ਰਾਣਾ, ਹਰਮਨਪ੍ਰੀਤ ਸਿੰਘ, ਪਰਮਜੀਤ ਸਿੰਘ, ਵਰਿੰਦਰਪਾਲ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ |