ਜੰਡਿਆਲਾ ਮੰਜਕੀ, 20 ਜੂਨ(ਸੁਰਜੀਤ ਸਿੰਘ ਜੰਡਿਆਲਾ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਨਿਧੱੜਕ ਤੇ ਬੇਬਾਕ ਆਗੂ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਦੀ ਇੱਕ ਸੜਕ ਦੁਰਘਟਨਾ ਵਿੱਚ ਮੌਤ ਦਾ ਦੁਖਦਾਈ ਸਮਾਚਾਰ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਉਹ ਆਪਣੇ ਖੂਹ ਤੋਂ ਮੋਟਰਸਾਈਕਲ 'ਤੇ ਜਾ ਰਹੇ ਸਨ ਤੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਟਕਰਾਉਣ 'ਤੇ ਉਨ੍ਹਾਂ ਦੇ ਗੰਭੀਰ ਸੱਟਾਂ ਲੱਗੀਆਂ | ਉਨ੍ਹਾਂ ਦੇ ਕਰੀਬੀਆਂ ਵਲੋਂ ਇਲਾਜ ਲਈ ਤੁਰੰਤ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ | ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਮਿ੍ਤਕ ਘੋਸ਼ਿਤ ਕਰਾਰ ਦਿੱਤਾ ਗਿਆ | ਮੈਂਬਰ ਪੰਚਾਇਤ, ਨੰਬਰਦਾਰ ਅਤੇ ਕਿਸਾਨ ਆਗੂ ਰਹੇ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਦੀ ਮੌਤ ਦੀ ਖਬਰ ਸੁਣਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ | ਉਹ ਆਪਣੇ ਪਿੱਛੇ ਸਾਬਕਾ ਮੈਂਬਰ ਪੰਚਾਇਤ ਪਤਨੀ ਜਸਵਿੰਦਰ ਕੌਰ, ਤਿੰਨ ਲੜਕੀਆਂ ਤੇ ਇੱਕ ਲੜਕਾ ਛੱਡ ਗਏ ਹਨ | ਉਨ੍ਹਾਂ ਦੇ ਕਰੀਬੀਆਂ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰਾਂ ਦੇ ਵਿਦੇਸ਼ 'ਚੋਂ ਆਉਣ ਉਪਰੰਤ ਹੀ ਕੀਤਾ ਜਾਵੇਗਾ | ਕਿਸਾਨ ਆਗੂ ਕਸ਼ਮੀਰ ਸਿੰਘ ਜੰਡਿਆਲਾ ਦੀ ਅਚਾਨਕ ਮੌਤ 'ਤੇ ਹਲਕਾ ਨਕੋਦਰ ਤੋਂ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ, ਸਾਬਕਾ ਹਲਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭੁੱਲਰ, ਬੀਬੀ ਰਾਜਵਿੰਦਰ ਕੌਰ ਥਿਆੜਾ ਇੰਚਾਰਜ ਆਮ ਆਦਮੀ ਪਾਰਟੀ ਹਲਕਾ ਜਲੰਧਰ ਛਾਉਣੀ, ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਐਡਵੋਕੇਟ ਰਾਜ ਕਮਲ ਸਿੰਘ ਭੁੱਲਰ ਗਿੱਲ , ਪੰਜਾਬ ਭਰਤੀ ਬੋਰਡ ਦੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਦਾਦੂਵਾਲ, ਕਾਂਗਰਸੀ ਆਗੂ ਬਾਬਾ ਰਜਿੰਦਰ ਸਿੰਘ ਜੌਹਲ, ਜੰਡਿਆਲਾ ਦੇ ਸਰਪੰਚ ਕਮਲਜੀਤ ਸਿੰਘ, ਮੱਖਣ ਪੱਲਣ, ਕਾਮਰੇਡ ਸੁਖਪ੍ਰੀਤ ਸਿੰਘ ਜੌਹਲ, ਮੁਲਾਜ਼ਮ ਆਗੂ ਤੀਰਥ ਸਿੰਘ ਬਾਸੀ, ਆਪ ਆਗੂ ਐਡਵੋਕੇਟ ਦਿਨੇਸ਼ ਲੱਖਣਪਾਲ, ਗੁਲਵੰਤ ਸਿੰਘ ਉੱਪਲ,ਲਖਬੀਰ ਸਿੰਘ ਉੱਪਲ ਚੇਅਰਮੈਨ ਮਾਰਕੀਟ ਕਮੇਟੀ ਨੂਰਮਹਿਲ, ਸੁਖਦੇਵ ਸਿੰਘ ਗਹੀਰ,ਅਮਰੀਕ ਸਿੰਘ ਸਾਬਕਾ ਕੌਂਸਲਰ, ਅਵਤਾਰ ਸਿੰਘ ਲਾਲ ਕੋਠੀ, ਲਖਵਿੰਦਰ ਸਿੰਘ ਹੋਠੀ , ਭਾਜਪਾ ਆਗੂ ਸੁਨੀਲ ਲਖਨਪਾਲ, ਸਮਾਜ ਸੇਵਕ ਭਾਜਪਾ ਆਗੂ ਰਾਜ ਬਹਾਦੁਰ ਸੰਧੀਰ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |