18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸਰਬਜੀਤ ਸਿੰਘ ਮੱਕੜ ਦੇ ਬੇਟੇ ਦੀ ਪਹਿਲੀ ਬਰਸੀ ਅੱਜ <br/>

ਅਜੀਤ ਡੈਸਕ 21-06-2025
ਜਲੰਧਰ 20 ਜੂਨ (ਸ਼ਿਵ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਦੇ ਬੇਟੇ ਕੰਵਰਦੀਪ ਸਿੰਘ ਮੱਕੜ ਜੋ ਕਿ ਬੀਤੇ ਸਾਲ 22 ਜੂਨ 2024 ਨੂੰ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਦੀ ਪਹਿਲੀ ਬਰਸੀ 21 ਜੂਨ ਨੂੰ ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਆਯੋਜਿਤ ਕੀਤੀ ਜਾ ਰਹੀ ਹੈ¢ ਇਸ ਤੋਂ ਪਹਿਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਸਵੇਰੇ 11 ਵਜੇ ਸ਼ਹੀਦ ਊਧਮ ਸਿੰਘ ਨਗਰ ਜਲੰਧਰ ਵਿਖੇ ਪਾਏ ਜਾਣਗੇ, ਇਸ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਆਯੋਜਿਤ ਕੀਤੇ ਜਾ ਰਹੇ ਸਮਾਗਮ ਨੂੰ ਵੱਖ-ਵੱਖ ਧਾਰਮਿਕ ਰਾਜਨੀਤਕ, ਸਮਾਜਿਕ ਜਥੇਬੰਦੀਆਂ ਨਾਲ ਸੰਬੰਧਿਤ ਆਗੂ ਕੰਵਰਦੀਪ ਸਿੰਘ ਮੱਕੜ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨਗੇ | ਧਾਰਮਿਕ ਸਮਾਗਮ ਵਿਚ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਮਨਦੀਪ ਸਿੰਘ ਜੀ ਇਲਾਹੀ ਤੇ ਵੈਰਾਗਮਈ ਬਾਣੀ ਦੇ ਕੀਰਤਨ ਨਾਲ਼ ਸੰਗਤਾਂ ਨੂੰ ਗੁਰੂ ਚਰਨਾਂ ਦੇ ਨਾਲ ਜੋੜਨਗੇ |

ਪਿਛਲੀ ਖ਼ਬਰ ਮਾਮਲਾ ਸੁੱਚੀ ਪਿੰਡ ਵਿਖੇ ਹੋਏ ਕਤਲ ਦਾ ਪੁਲਿਸ ਵਲੋਂ 4 ਦੋਸ਼ੀ ਗਿ੍ਫ਼ਤਾਰ <br/> ਅਗਲੀ ਖ਼ਬਰ ਡੇਰਾ ਬਾਬਾ ਮੁਰਲੀ ਦਾਸ ਸ਼ਿਵ ਮੰਦਰ ਦਾ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।