18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਮਾਮਲਾ ਸੁੱਚੀ ਪਿੰਡ ਵਿਖੇ ਹੋਏ ਕਤਲ ਦਾ ਪੁਲਿਸ ਵਲੋਂ 4 ਦੋਸ਼ੀ ਗਿ੍ਫ਼ਤਾਰ <br/>

ਅਜੀਤ ਡੈਸਕ 21-06-2025
ਚੁਗਿੱਟੀ/ਜੰਡੂਸਿੰਘਾ, 20 ਜੂਨ (ਨਰਿੰਦਰ ਲਾਗੂ)-ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਅਤੇ ਡੀ.ਸੀ.ਪੀ. (ਇੰਨਵੈਸਟੀਗੇਸ਼ਨ) ਮਨਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਸੁੱਚੀ ਪਿੰਡ ਕਤਲ ਕੇਸ ਨੂੰ ਸਫ਼ਲਤਾਪੂਰਵਕ ਸੁਲਝਾਉਂਦੇ ਹੋਏ 4 ਵਿਅਕਤੀਆਂ ਨੂੰ ਅਪਰਾਧ ਦੌਰਾਨ ਵਰਤੇ ਗਏ ਤੇਜ਼ਧਾਰ ਹਥਿਆਰਾਂ ਅਤੇ ਇਕ ਵਾਹਨ ਸਮੇਤ ਕਾਬੂ ਕਰ ਲਿਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਥਾਣਾ ਰਾਮਾਮੰਡੀ ਵਿਖੇ ਮੁਕੇਸ਼ ਕੁਮਾਰ ਦੇ ਬਿਆਨ 'ਤੇ ਮਾਮਲਾ ਦਰਜ ਕੀਤਾ ਗਿਆ ਸੀ | ਘਟਨਾ ਬੀਤੇ ਦਿਨੀਂ ਜਲੰਧਰ ਦੇ ਸੁੱਚੀ ਪਿੰਡ ਮੌੜ, ਮੇਨ ਰੋਡ 'ਤੇ ਵਾਪਰੀ ਸੀ, ਜਿਥੇ ਕਿ ਮੁਕੇਸ਼ ਕੁਮਾਰ, ਪਵਨ ਕੁਮਾਰ, ਮਨਦੀਪ ਕੁਮਾਰ ਅਤੇ ਉਨ੍ਹਾਂ ਦੇ ਪਿਤਾ ਜੈ ਰਾਮ 'ਤੇ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੀ ਕਰਿਆਨੇ ਦੀ ਦੁਕਾਨ 'ਤੇ ਹਮਲਾ ਕੀਤਾ | ਇਸ ਗੰਭੀਰ ਹਮਲੇ ਕਾਰਨ ਮਨਦੀਪ ਕੁਮਾਰ ਦੀ ਮੌਕੇ 'ਤੇ ਮੌਤ ਹੋ ਗਈ ਸੀ | ਉਨ੍ਹਾਂ ਕਿਹਾ ਕਿ ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ | ਕਈ ਪੁਲਿਸ ਟੀਮਾਂ ਬਣਾਈਆਂ ਗਈਆਂ ਅਤੇ ਤਕਨੀਕੀ ਨਿਗਰਾਨੀ ਦੀ ਸਹਾਇਤਾ ਨਾਲ ਇਸ ਮਾਮਲੇ ਦੇ ਸੰਬੰਧ ਵਿਚ 6 ਵਿਅਕਤੀਆਂ ਦੀ ਪਛਾਣ ਕੀਤੀ ਗਈ, ਜਿਸ ਦੇ ਵਿਚ ਯਾਦਵਿੰਦਰ ਸਿੰਘ ਉਰਫ਼ ਪਿ੍ੰਸ, ਸਾਹਿਲ ਕੁਮਾਰ ਉਰਫ਼ ਜੌਹਰ, ਕ੍ਰਿਸ਼ਨਾ, ਅੰਕਿਤ, ਅਕਾਸ਼ਦੀਪ ਅਤੇ ਅਨਮੋਲ ਦੇ ਨਾਂਅ ਸਾਹਮਣੇ ਆਏ | ਇਨ੍ਹਾਂ ਵਿਚੋਂ ਯਾਦਵਿੰਦਰ ਸਿੰਘ ਉਰਫ਼ ਪਿ੍ੰਸ, ਅਕਾਸ਼ਦੀਪ ਸਿੰਘ ਉਰਫ਼ ਗੋਲੂ, ਸਾਹਿਲ ਕੁਮਾਰ ਉਰਫ਼ ਜ਼ਿਹਰ ਤੇ ਇਕ ਨਾਬਾਲਗ ਲੜਕੇ ਨੂੰ ਕਾਬੂ ਕੀਤਾ ਗਿਆ | ਇਸ ਤੋਂ ਇਲਾਵਾ ਉਕਤ ਪਾਸੋਂ ਸਕਾਰਪੀਓ ਗੱਡੀ ਨੰਬਰ ਪੀ.ਪੀ.08-ਏ ਐਚ-4686 ਅਤੇ 3 ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਗਏ | ਉਨ੍ਹਾਂ ਆਖਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਅਦਾਲਤ 'ਚ ਪੇਸ਼ ਕਰਕੇ 3 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ |

ਪਿਛਲੀ ਖ਼ਬਰ ਕੰਮ ਤੋਂ ਵਾਪਸ ਜਾ ਰਹੀਆਂ ਮਹਿਲਾਵਾਂ ਨੂੰ ਕਾਰ ਨੇ ਮਾਰੀ ਟੱਕਰ, ਜ਼ਖ਼ਮੀ <br/> ਅਗਲੀ ਖ਼ਬਰ ਸਰਬਜੀਤ ਸਿੰਘ ਮੱਕੜ ਦੇ ਬੇਟੇ ਦੀ ਪਹਿਲੀ ਬਰਸੀ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।