ਜਲੰਧਰ, 21 ਜੂਨ (ਹਰਵਿੰਦਰ ਸਿੰਘ ਫੁੱਲ)-ਅੰਤਰ ਰਾਸ਼ਟਰੀ ਗਤਕਾ ਦਿਵਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਗਤਕਾ ਦਿਵਸ ਉਤਸ਼ਾਹ ਨਾਲ ਮਨਾਇਆ | ਗਤਕੇ ਦੀ ਮਹੱਤਤਾ ਨੂੰ ਮੁੱਖ ਰੱਖਦਿਆ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਜ਼ਿਲ੍ਹਾ ਜਲੰਧਰ ਦੀ ਜਥੇਬੰਦੀ ਵਲੋਂ ਗੁਰੂ ਨਾਨਕ ਮਿਸ਼ਨ ਚੌਕ ਜਲੰਧਰ ਵਿਖੇ ਅੰਤਰਰਾਸ਼ਟਰੀ ਗਤਕਾ ਦਿਵਸ ਮਨਾਇਆ ਗਿਆ, ਜਿਸ 'ਚ ਜਲੰਧਰ ਦੀਆਂ ਗਤਕਾ ਪਾਰਟੀਆਂ ਵਲੋਂ ਗਤਕੇ ਦੇ ਜੋਹਰ ਦਿਖਾਏ ਗਏ | ਗੁਰਦੁਆਰਾ ਸਾਹਿਬ ਵਿਖੇ ਅਰਦਾਸ ਉਪਰੰਤ ਗੁਰੂ ਸਾਹਿਬ ਦਾ ਹੁਕਮਨਾਮਾ ਲੈ ਕੇ ਗਤਕੇ ਦੀ ਅਰੰਭਤਾ ਕੀਤੀ ਗਈ | ਇਸ ਮੌਕੇ ਸ਼©ੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਡਰੋਲੀ, ਸ਼ਹਿਰੀ ਪ੍ਰਧਾਨ ਮਨਜੀਤ ਸਿੰਘ ਰੇਰੂ, ਜ਼ਿਲ੍ਹਾ ਜਰਨਲ ਸਕੱਤਰ ਬਘੇਲ ਸਿੰਘ ਭਾਟੀਆ, ਪੀ. ਐਸ. ਈ. ਮੈਂਬਰ ਮੇਜਰ ਸਿੰਘ, ਸੁਲੱਖਣ ਸਿੰਘ ਸ਼ਾਹਕੋਟ, ਜਥੇਦਾਰ ਜਗਜੀਤ ਸਿੰਘ ਗਾਬਾ, ਗੁਰਮੁਖ ਸਿੰਘ ਬਾਜਵਾ, ਜਗਰੂਪ ਸਿੰਘ, ਸੁਰਜੀਤ ਸਿੰਘ ਖਾਲਸਤਾਨੀ, ਮਨਜੀਤ ਸਿੰਘ ਵਿਰਦੀ, ਦਰਸ਼ਨ ਸਿੰਘ ਕਲਕੱਤਾ, ਸਰਬਜੀਤ ਸਿੰਘ ਗੱਤਕਾ ਕੋਚ, ਗੁਰਪ੍ਰੀਤ ਸਿੰਘ ਕਰਤਾਰਪੁਰ, ਤਿਰਲੋਕ ਸਿੰਘ, ਗੁਰਜੀਤ ਸਿੰਘ ਬਿੱਲਾ, ਪਰਮਜੀਤ ਸਿੰਘ ਖਾਲਸਾ, ਅਵਤਾਰ ਸਿੰਘ, ਕੰਵਲਜੀਤ ਸਿੰਘ ਸੰਧੂ, ਜੋਗਿੰਦਰ ਸਿੰਘ, ਬੀਬੀ ਕੁਲਵਿੰਦਰ ਕੌਰ, ਦਲ ਖਾਲਸਾ ਤੋਂ ਤੇਜਿੰਦਰ ਸਿੰਘ ਹਾਈਜੈਕਰ, ਹਰਜਿੰਦਰ ਸਿੰਘ ਜਿੰਦਾ, ਜਤਿੰਦਰਪਾਲ ਸਿੰਘ ਮਝੈਲ ਤੇ ਬਲਦੇਵ ਸਿੰਘ ਚੌਹਾਨ ਤੇ ਸ਼ਹਿਰ ਦੇ ਪਤਵੰਤੇ ਮੌਜੂਦ ਸਨ | ਸਿੱਖ ਤਾਲਮੇਲ ਕਮੇਟੀ ਵਲੋਂ ਆਪਣੇ ਮੁੱਖ ਦਫਤਰ, ਪੁੱਲੀ ਅਲੀ ਮੁਹੱਲਾ ਵਿਖੇ ਸਰਦਾਰ ਪਾਰਸ ਸਿੰਘ ਦੀ ਅਗਵਾਈ ਵਾਲੀ ਯੋਧਾ ਵੀਰ ਗਤਕਾ ਅਖਾੜੇ ਦੇ ਬੱਚਿਆਂ ਵਲੋਂ ਗਤਕੇ ਦੇ ਹੈਰਾਨੀਜਨਕ ਪ੍ਰਦਰਸ਼ਨ ਕੀਤੇ ਗਏ | ਛੋਟੇ ਛੋਟੇ ਬੱਚਿਆਂ ਦੇ ਰੋਂਗਟੇ ਖੜੇ੍ਹ ਕਰਨ ਵਾਲੇ ਪ੍ਰਦਰਸ਼ਨ ਨੇ ਸੰਗਤਾਂ ਦਾ ਮਨ ਮੋਹ ਲਿਆ | ਗਤਕੇ ਦੇ ਨਾਲ ਨਾਲ ਸ਼ਹੀਦਾਂ ਦੀਆਂ ਬਹਾਦਰੀ ਭਰੀਆਂ ਵਾਰਾਂ ਵੀ ਚੱਲ ਰਹੀਆਂ ਸਨ | ਇਸ ਮੌਕੇ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਵਲੋਂ ਵੀ ਗਤਕੇ ਦੇ ਜੌਹਰ ਦਿਖਾਏ ਗਏ | ਇਸ ਮੌਕੇ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ ਨੇ ਕਿਹਾ ਕਿ ਅੰਤਰਰਾਸ਼ਟਰੀ ਗਤਕਾ ਦਿਵਸ 'ਤੇ ਗਤਕਾ ਅਖਾੜਾ ਲਾ ਕੇ ਅਸੀਂ ਹਰ ਗੁਰਸਿੱਖ ਵੀਰ, ਭੈਣਾਂ ਤੇ ਬੱਚਿਆਂ ਨੂੰ ਇਹ ਸੁਨੇਹਾ ਦੇਣਾ ਚਾਹੁੰਦੇ ਹਾਂ ਕਿ ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ਇਹ ਮਾਰਸ਼ਲ ਆਰਟ ਗੁੜਤੀ ਵਿਚ ਬਖਸ਼ੀ ਹੈ | ਹਰ ਗੁਰਸਿੱਖ ਨੂੰ ਇਹ ਮਾਰਸ਼ਲ ਆਰਟ ਸਿੱਖ ਕੇ ਸਵੈ ਰੱਖਿਅਕ ਬਣਨਾ ਚਾਹੀਦਾ ਹੈ | ਇਸ ਮੌਕੇ ਵਿਸ਼ੇਸ਼ ਰੂਪ 'ਚ ਕੌਂਸਲਰ ਪਰਮਜੋਤ ਸਿੰਘ (ਸ਼ੈਰੀ ਚੱਢਾ), ਪਰਮਪ੍ਰੀਤ ਸਿੰਘ ਬਿੱਟੀ, ਹਰਜੋਤ ਸਿੰਘ ਲੱਕੀ ਨੇ ਸਿੱਖ ਤਾਲਮੇਲ ਕਮੇਟੀ ਵਲੋਂ ਸਿੱਖੀ ਕਾਰਜ ਲਈ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਤੇ ਆਸ ਪ੍ਰਗਟ ਕੀਤੀ ਕਿ ਸਿੱਖ ਤਾਲਮੇਲ ਕਮੇਟੀ ਹਮੇਸ਼ਾ ਸਿੱਖੀ ਕਾਰਜਾਂ ਲਈ ਇਸੇ ਤਰ੍ਹਾਂ ਅੱਗੋਂ ਵੀ ਸੇਵਾ ਕਰਦੀ ਰਹੇਗੀ | ਇਸ ਮੌਕੇ ਗੁਰਦੀਪ ਸਿੰਘ, ਸੁਖਜੀਤ ਸਿੰਘ, ਸੰਦੀਪ ਸਿੰਘ, ਪਰਜਿੰਦਰ ਸਿੰਘ, ਅਮਨਦੀਪ ਸਿੰਘ ਬੱਗਾ, ਪਰਮਵੀਰ ਸਿੰਘ ਪਿੰਕਾ, ਗੁਰਵਿੰਦਰ ਸਿੰਘ ਸਿੱਧੂ, ਅਮਨਦੀਪ ਸਿੰਘ ਬੱਗਾ, ਹਰਪਾਲ ਸਿੰਘ (ਪਾਲੀ ਚੱਡਾ), ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਸੰਨੀ ਉਬਰਾਏ, ਵਿੱਕੀ ਸਿੰਘ ਖਾਲਸਾ, ਅਰਵਿੰਦਰ ਸਿੰਘ ਬਬਲੂ, ਪ੍ਰਭਜੋਤ ਸਿੰਘ, ਲਖਬੀਰ ਸਿੰਘ ਲੱਕੀ, ਹਰਪ੍ਰੀਤ ਸਿੰਘ ਸੋਨੂ, ਪਲਵਿੰਦਰ ਸਿੰਘ ਬਾਬਾ, ਮਨਵਿੰਦਰ ਸਿੰਘ ਭਾਟੀਆ, ਤਰਲੋਚਨ ਸਿੰਘ ਭਸੀਨ ਆਦੀ ਹਾਜ਼ਰ ਸਨ |