23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਪੈਦਲ ਜਾ ਰਹੇ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਕੇ 'ਤੇ ਮੌਤ

ਅਜੀਤ ਡੈਸਕ 22-06-2025
ਮਕਸੂਦਾਂ, 21 ਜੂਨ (ਸੌਰਵ ਮਹਿਤਾ)-ਜਲੰਧਰ ਅੰਮਿ੍ਤਸਰ ਮੁੱਖ ਮਾਰਗ ਪਿੰਡ ਲਿੱਦੜਾਂ ਨੇੜੇ ਉਸ ਵੇਲੇ ਭਿਆਨਕ ਸੜਕ ਹਾਦਸਾ ਵਾਪਰਿਆ ਜਦ ਸਰਵਿਸ ਰੋਡ 'ਤੇ ਪੈਦਲ ਜਾ ਰਹੇ ਵਿਅਕਤੀ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਤਾਂ ਟੱਕਰ ਮਗਰੋਂ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਰਾਹਗੀਰਾਂ ਦੇ ਦੱਸਣ ਮੁਤਾਬਿਕ ਹਾਦਸਾ ਹੋਣ ਮਗਰੋਂ ਵਾਹਨ ਚਾਲਕ ਵਾਹਨ ਨੂੰ ਲੈ ਮੌਕੇ ਤੋਂ ਫਰਾਰ ਹੋ ਚੁੱਕਾ ਸੀ, ਜਿਸ ਦੀ ਸੂਚਨਾ ਰਾਹਗੀਰਾਂ ਵਲੋਂ ਪੁਲਿਸ ਕੰਟਰੋਲ ਰੂਮ 'ਤੇ ਦਿੱਤੀ ਗਈ ਤਾਂ ਮੌਕੇ 'ਤੇ ਥਾਣਾ ਮਕਸੂਦਾਂ ਤੋਂ ਏ. ਐਸ. ਆਈ. ਰਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਪਹੁੰਚੇ, ਜਿਨ੍ਹਾਂ ਦਾ ਕਹਿਣਾ ਹੈ ਕਿ ਮਿ੍ਤਕ ਦੀ ਲਾਸ਼ ਨੇੜਿਓਾ ਉਸ ਦਾ ਕੋਈ ਪਹਿਚਾਣ ਪੱਤਰ ਨਹੀਂ ਮਿਲਿਆ | ਮਿ੍ਤਕ ਦੀ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਜਲੰਧਰ ਰਖਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਜਿਸ ਜਗ੍ਹਾ ਹਾਦਸਾ ਹੋਇਆ ਜੇਕਰ ਉਸ ਦੇ ਨੇੜੇ ਕੋਈ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਏ ਤਾਂ ਉਸ ਦੀ ਫੁਟੇਜ ਖੰਗਾਲੀ ਜਾਵੇਗੀ ਤਾਂ ਕਿ ਜਿਸ ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ ਹੋਈ ਉਸ ਬਾਰੇ ਪਤਾ ਲਗਾਇਆ ਜਾ ਸਕੇ |

ਪਿਛਲੀ ਖ਼ਬਰ ਰਮਨ ਅਰੋੜਾ ਨੂੰ ਅਦਾਲਤ ਵਲੋਂ ਰਾਹਤ, ਪੱਥਰੀ ਦਾ ਇਲਾਜ ਕਰਵਾਉਣ ਦੀ ਅਰਜ਼ੀ ਮਨਜ਼ੂਰ ਅਗਲੀ ਖ਼ਬਰ ਸਰਬਜੀਤ ਸਿੰਘ ਮੱਕੜ ਦੇ ਬੇਟੇ ਦੀ ਬਰਸੀ ਸੰਬੰਧੀ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।