23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਸੈਣੀ ਹਿੱਟ ਐਂਡ ਰਨ ਐਕਸੀਡੈਂਟ ਕੰਪਨਸੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ

ਅਜੀਤ ਡੈਸਕ 22-06-2025
ਜਲੰਧਰ, 21 ਜੂਨ (ਚੰਦੀਪ ਭੱਲਾ)-ਸਮਾਜ ਸੇਵੀ ਤੇ ਜ਼ਿਲ੍ਹਾ ਟੈ੍ਰਫ਼ਿਕ ਸੁਰੱਖਿਆ ਸਲਾਹਕਾਰ ਕਮੇਟੀ ਦੇ ਮੈਂਬਰ ਸੁਰਿੰਦਰ ਸੈਣੀ ਨੂੰ ਡੀ. ਸੀ. ਹਿਮਾਂਸ਼ੂ ਅਗਰਵਾਲ ਵਲੋਂ ਅਣਪਛਾਤੇ ਵਾਹਨਾਂ ਰਾਹੀਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਨੂੰ ਰਾਹਤ ਦੇਣ ਲਈ ਬਣਾਈ ਗਈ ਹਿੱਟ ਐਂਡ ਰਨ ਐਕਸੀਡੈਂਟ ਕੰਪਨਸੇਸ਼ਨ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ | ਸ੍ਰੀ ਸੈਣੀ ਨੇ ਦੱਸਿਆ ਕਿ ਡੀ. ਸੀ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ ਇਕ ਮੀਟਿੰਗ 'ਚ ਉਨ੍ਹਾਂ ਨੂੰ ਇਸ ਲਈ ਮੈਂਬਰ ਨਿਯੁਕਤ ਕੀਤਾ ਗਿਆ ਹੈ | ਸ੍ਰੀ ਸੈਣੀ ਟ੍ਰੈਫ਼ਿਕ ਕਮੇਟੀ ਦੀਆਂ ਮੀਟਿੰਗਾਂ 'ਚ ਵੀ ਭਾਗ ਲੈ ਕੇ ਅਕਸਰ ਨਾਜਾਇਜ਼ ਕਬਜ਼ਿਆਂ, ਓਵਰ ਲੋਡ ਵਾਹਨਾਂ ਨੂੰ ਰੋਕਣ, ਸਪੀਡ ਨਾਲ ਗੱਡੀਆਂ ਚਲਾਉਣ ਅਤੇ ਸ਼ਰਾਬ ਪੀ ਕੇ ਗੱਡੀਆਂ ਚਲਾਉਣ ਵਾਲਿਆਂ ਦੇ ਚਲਾਨ ਕੱਟਣ ਸਮੇਤ ਹੋਰ ਕਈ ਮੁੱਦੇ ਅਕਸਰ ਚੁੱਕਦੇ ਰਹਿੰਦੇ ਹਨ |
ਪਿਛਲੀ ਖ਼ਬਰ ਸੈਣੀ ਹਿੱਟ ਐਂਡ ਰਨ ਐਕਸੀਡੈਂਟ ਕੰਪਨਸੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ <br/> ਅਗਲੀ ਖ਼ਬਰ ਢਿੱਲਵਾਂ ਰੋਡ 'ਤੇ ਦੋ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।