23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਚੌਧਰੀ ਸੁਰਿੰਦਰ ਸਿੰਘ ਨੇ ਭਰੀ ਲੱਖ ਦਾਤਾ ਦਰਬਾਰ 'ਤੇ ਹਾਜ਼ਰੀ <br/>

ਚੌਧਰੀ ਸੁਰਿੰਦਰ ਸਿੰਘ ਦਾ ਸਵਾਗਤ ਕਰਦੇ ਹੋਏ ਸੂਰਜਭਾਨ, ਨਰਿੰਦਰ ਪਾਲ ਤੇ ਸਾਬਕਾ ਕੌਂਸਲਰ ਪਤੀ ਜਗਦੀਸ਼ ਜੱਗਾ | ਤਸਵੀਰ : ਜਨਕ ਰਾਜ ਗਿੱਲ <br/> 22-06-2025
ਕਰਤਾਰਪੁਰ, 21 ਜੂਨ (ਜਨਕ ਰਾਜ ਗਿੱਲ)-ਦਰਬਾਰ ਬਾਬਾ ਲੱਖ ਦਾਤਾ ਜੀ ਮੁਹੱਲਾ ਆਰੀਆ ਨਗਰ ਵਿਖੇ ਦਰਬਾਰ ਪ੍ਰਬੰਧਕ ਕਮੇਟੀ ਵਲੋਂ ਸਾਲਾਨਾ ਮੇਲਾ ਧੂਮ ਧਾਮ ਨਾਲ ਕਰਵਾਇਆ | ਇਸ ਮੌਕੇ ਜਿਥੇ ਖੇਤਰ ਭਰ ਤੋਂ ਸੰਗਤਾਂ ਬਾਬਾ ਜੀ ਦੇ ਦਰਬਾਰ 'ਤੇ ਨਤਮਸਤਕ ਹੋਈਆਂ ਉਥੇ ਉੱਘੀਆਂ ਰਾਜਨੀਤਕ ਸ਼ਖ਼ਸੀਅਤਾਂ ਵਲੋਂ ਵੀ ਦਰਬਾਰ 'ਤੇ ਹਾਜ਼ਰੀ ਭਰਦੇ ਹੋਏ ਸੰਗਤਾਂ ਨੂੰ ਮੇਲੇ ਦੀਆਂ ਮੁਬਾਰਕਾਂ ਭੇਟ ਕੀਤੀਆਂ | ਇਸ ਮੌਕੇ ਸਥਾਨਕ ਜਨਤਾ ਕਾਲਜ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਵਲੋਂ ਵੀ ਆਪਣੀ ਹਾਜ਼ਰੀ ਬਾਬਾ ਜੀ ਦੇ ਚਰਨਾਂ 'ਚ ਲਗਾਈ ਤੇ ਸੰਗਤਾਂ ਨੂੰ ਸਾਲਾਨਾ ਮੇਲੇ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਦਰਬਾਰ ਬਾਬਾ ਲੱਖ ਦਾਤਾ ਜੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਨਿੱਘਾ ਸਵਾਗਤ ਕਰਦੇ ਹੋਏ ਸਾਬਕਾ ਪ੍ਰਧਾਨ ਨਗਰ ਕੌਂਸਲ ਸੂਰਜਭਾਨ ਤੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਆਰੀਆ ਨਗਰ ਦੇ ਪ੍ਰਧਾਨ ਨਰਿੰਦਰ ਪਾਲ ਵਲੋਂ ਚੌਧਰੀ ਸੁਰਿੰਦਰ ਸਿੰਘ ਨੂੰ ਜੀ ਆਇਆਂ ਕਹਿੰਦੇ ਹੋਏ ਯਾਦਗਾਰੀ ਸਨਮਾਨ ਭੇਟ ਕੀਤਾ |

ਪਿਛਲੀ ਖ਼ਬਰ ਚੌਕੀ ਇੰਚਾਰਜ ਸਬ ਇੰਸਪੈਕਟਰ ਨਿਰਮਲ ਸਿੰਘ ਤੇ ਸਮੂਹ ਸਟਾਫ਼ ਨੂੰ ਗ੍ਰਾਮ ਪੰਚਾਇਤ ਨੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਦੋ ਔਰਤਾਂ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।