23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਸ਼ਾਹਕੋਟ ਦੀ ਜੈਨ ਕਾਲੋਨੀ ਦੇ ਲੋਕ ਗੰਦੇ ਪਾਣੀ ਦੀ ਸਮੱਸਿਆ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ <br/>

ਸੇਵਾ ਕੇਂਦਰ ਤੇ ਪਟਵਾਰਖ਼ਾਨੇ ਦੇ ਮੁੱਖ ਗੇਟ ਮੂਹਰੇ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ 'ਚੋਂ ਲੰਘਣ ਲਈ ਰੱਖੀਆਂ ਇੱਟਾਂ | (ਸੱਜੇ) ਸ਼ਾਹਕੋਟ ਦੀ ਜੈਨ ਕਲੋਨੀ ਵਿਚ ਖੜ੍ਹਾ ਗੰਦਾ ਪਾਣੀ | ਤਸਵੀਰਾਂ : ਦਲਜੀਤ ਸਿੰਘ ਸਚਦੇਵਾ <br/> 22-06-2025
ਸ਼ਾਹਕੋਟ, 21 ਜੂਨ (ਦਲਜੀਤ ਸਿੰਘ ਸਚਦੇਵਾ)-ਸ਼ਾਹਕੋਟ ਦੀ ਜੈਨ ਕਾਲੋਨੀ ਵਿਚ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਨਾ ਹੋਣ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਨਗਰ ਪੰਚਾਇਤ ਸ਼ਾਹਕੋਟ ਦੇ ਕਾਰਜ ਸਾਧਕ ਅਫ਼ਸਰ (ਈ. ਓ.) ਵਲੋਂ ਇਸ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਵਿਚ ਰੋਸ ਪਾਇਆ ਹੈ | ਜਾਣਕਾਰੀ ਅਨੁਸਾਰ ਸਵੀਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਸੀਵਰੇਜ ਦੀਆਂ ਹੋਦੀਆਂ 'ਚੋਂ ਓਵਰਫਲੋਅ ਹੋ ਕੇ ਜੈਨ ਕਾਲੋਨੀ ਦੀਆਂ ਗਲੀਆਂ ਵਿਚ ਖੜ੍ਹ ਜਾਂਦਾ ਹੈ, ਜਿਸ ਨਾਲ ਲੋਕਾਂ ਨੂੰ ਘਰੋਂ ਆਉਣ-ਜਾਣ ਸਮੇਂ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਗਲੀਆਂ ਵਿਚ ਖੜ੍ਹਾ ਗੰਦਾ ਪਾਣੀ ਮਲੇਰੀਆ, ਡੇਂਗੂ 'ਤੇ ਹੋਰ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ | ਬਾਰਿਸ਼ ਹੋਣ ਕਾਰਨ ਇਸ ਕਲੋਨੀ ਦੇ ਹਾਲਾਤ ਬਦ ਤੋਂ ਬਦਤਰ ਹੋ ਜਾਂਦੇ ਹਨ | ਹੋਰ ਤਾਂ ਹੋਰ ਇਸ ਕਲੋਨੀ ਵਿਚ ਹੀ ਸੇਵਾ ਕੇਂਦਰ ਸ਼ਾਹਕੋਟ ਤੇ ਪਟਵਾਰ ਖ਼ਾਨਾ ਬਣਿਆ ਹੋਇਆ ਹੈ, ਜਿਥੇ ਦੂਰ-ਦੁਰਾਡੇ ਪਿੰਡਾਂ ਤੇ ਸ਼ਹਿਰ ਦੇ ਲੋਕ ਰੋਜ਼ਾਨਾਂ ਹੀ ਆਪਣੇ ਕੰਮਾਂ ਲਈ ਆਉਂਦੇ ਹਨ, ਪਰ ਇਨ੍ਹਾਂ ਦੇ ਮੁੱਖ ਗੇਟ 'ਤੇ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਇੱਟਾਂ 'ਤੇ ਪੈਰ ਰੱਖ ਕੇ ਅੰਦਰ ਜਾਣਾ ਪੈਂਦਾ ਹੈ | ਸੇਵਾ ਕੇਂਦਰ ਸ਼ਾਹਕੋਟ ਤੇ ਪਟਵਾਰ ਖ਼ਾਨੇ ਬਿਲਕੁਲ ਸਾਹਮਣੇ ਹੀ ਖਾਲੀ ਪਏ ਪਲਾਟ ਵਿਚ ਗੰਦੇ ਪਾਣੀ ਨੇ ਛੱਪੜ ਦਾ ਰੂਪ ਧਾਰਿਆ ਹੋਇਆ ਹੈ | ਵਾਰ-ਵਾਰ ਕਹਿਣ ਦੇ ਬਾਵਜੂਦ ਨਗਰ ਪੰਚਾਇਤ ਦੇ ਈ. ਓ. ਵਲੋਂ ਕਾਲੋਨੀ ਦੇ ਲੋਕਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ | ਲੋਕਾਂ ਨੇ ਡੀ. ਸੀ. ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਤੇ ਏ. ਡੀ. ਸੀ. ਜਲੰਧਰ (ਸ਼ਹਿਰੀ) ਜਸਬੀਰ ਸਿੰਘ ਕੋਲੋਂ ਮੰਗ ਕੀਤੀ ਕਿ ਜੈਨ ਕਾਲੋਨੀ 'ਚ ਇਸ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ |

ਪਿਛਲੀ ਖ਼ਬਰ ਨੋਬਲ ਸ਼ਾਂਤੀ ਪੁਰਸਕਾਰ ਲਈ ਟਰੰਪ ਨੂੰ ਨਾਮਜ਼ਦ ਕਰੇਗਾ ਪਾਕਿ ਅਗਲੀ ਖ਼ਬਰ ਚੌਕੀ ਇੰਚਾਰਜ ਸਬ ਇੰਸਪੈਕਟਰ ਨਿਰਮਲ ਸਿੰਘ ਤੇ ਸਮੂਹ ਸਟਾਫ਼ ਨੂੰ ਗ੍ਰਾਮ ਪੰਚਾਇਤ ਨੇ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।