09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਨਸ਼ਾ ਤਸਕਰ ਨਾਲ ਸੰਬੰਧਿਤ ਗ਼ੈਰ-ਕਾਨੂੰਨੀ ਉਸਾਰੀ ਢਾਹੀ

ਅਜੀਤ ਡੈਸਕ 01-09-2025
ਜਲੰਧਰ, 31 ਅਗਸਤ (ਐੱਮ. ਐੱਸ. ਲੋਹੀਆ) - ਨਗਰ ਨਿਗਮ ਨੇ ਕਮਿਸ਼ਨਰੇਟ ਪੁਲਿਸ ਜਲੰਧਰ ਨਾਲ ਤਾਲਮੇਲ ਕਰਕੇ ਐਤਵਾਰ ਨੂੰ ਫ਼ੱਗੂ ਮੁਹੱਲੇ 'ਚ ਬਦਨਾਮ ਨਸ਼ਾ ਤਸਕਰ ਨਾਲ ਸਬੰਧਤ ਇਕ ਗ਼ੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਹੈ | ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਨੇ ਜਾਣਕਾਰੀ ਦਿੱਤੀ ਕਿ ਫ਼ੱਗੂ ਮੁਹੱਲੇ 'ਚ ਰਾਹੁਲ ਕੁਮਾਰ ਉਰਫ਼ ਚੂਹੀ ਪੁੱਤਰ ਅਸ਼ੋਕ ਕੁਮਾਰ ਵਾਸੀ ਫ਼ੱਗੂ ਮੁਹੱਲਾ, ਨੇੜੇ ਬਾਬਾ ਜਗਜੀਵਨ ਸਿੰਘ ਚੌਕ, ਗੜ੍ਹਾ, ਜਲੰਧਰ ਦੀ ਗ਼ੈਰ-ਕਾਨੂੰਨੀ ਜਾਇਦਾਦ ਢਾਹੀ ਗਈ ਹੈ | ਉਨ੍ਹਾਂ ਦੱਸਿਆ ਕਿ ਰਾਹੁਲ ਕੁਮਾਰ ਉਰਫ਼ ਚੂਹੀ ਤੇ ਉਸ ਦਾ ਭਰਾ ਸੌਰਵ ਦੋਵੇਂ ਹੀ ਜਾਣੇ-ਪਛਾਣੇ ਨਸ਼ਾ ਤਸਕਰ ਹਨ | ਰਾਹੁਲ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤੇ ਆਬਕਾਰੀ ਐਕਟ ਅਧੀਨ 5 ਮੁਕੱਦਮੇ ਦਰਜ ਹਨ ਜਦਕਿ ਉਸਦੇ ਭਰਾ ਸੌਰਵ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੇ 2 ਤੇ ਚੋਰੀ ਦਾ 1 ਮੁਕੱਦਮਾ ਦਰਜ ਹੈ | ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਕਾਰਵਾਈ ਡਰੱਗ ਮਾਫ਼ੀਆ ਲਈ ਇਕ ਸਖ਼ਤ ਸੰਦੇਸ਼ ਹੈ ਕਿ ਉਨ੍ਹਾਂ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਨੂੰ ਖ਼ਤਮ ਕਰਕੇ, ਉਹ ਨਾ ਸਿਰਫ਼ ਕਾਨੂੰਨ ਲਾਗੂ ਕਰ ਰਹੇ ਹਨ, ਸਗੋਂ ਆਪਣੇ ਆਂਢ-ਗੁਆਂਢ ਨੂੰ ਨਸ਼ੀਲੇ ਪਦਾਰਥਾਂ ਦੀ ਪਕੜ ਤੋਂ ਵੀ ਮੁਕਤ ਕਰ ਰਹੇ ਹਨ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਉਖਾੜ ਸੁੱਟਣ ਲਈ ਸਰਕਾਰ ਦੇ ਵਟਸਐਪ ਨੰਬਰ 9779-100-200 ਰਾਹੀਂ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਸਾਂਝੀ ਕੀਤੀ ਜਾਵੇ, ਉਨ੍ਹਾਂ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲਿਆਂ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ |
ਪਿਛਲੀ ਖ਼ਬਰ 3 ਕਿਲੋ 424 ਗ੍ਰਾਮ ਹੈਰੋਇਨ, 2 ਲੱਖ ਰੁਪਏ ਡਰੱਗ ਮਨੀ ਤੇ ਫਾਰਚੂਨਰ ਗੱਡੀ ਸਮੇਤ ਇਕ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਦਸਤ ਤੋਂ ਪੀੜਤ 250 ਤੋਂ ਵੱਧ ਮਰੀਜ਼ ਪਹੁੰਚੇ ਸਿਵਲ ਹਸਪਤਾਲ, ਪ੍ਰਭਾਵਿਤਾਂ 'ਚ 60 ਬੱਚੇ ਵੀ ਸ਼ਾਮਿਲ, 173 ਨੂੰ ਕੀਤਾ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।