08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਪੰਜਾਬ ਲਈ ਤੁਰੰਤ ਰਾਹਤ ਪੈਕੇਜ ਦਾ ਐਲਾਨ ਕਰੇ ਕੇਂਦਰ ਸਰਕਾਰ - ਸੰਘਾ

ਅਜੀਤ ਡੈਸਕ 01-09-2025
ਜਮਸ਼ੇਰ ਖਾਸ, 31 ਅਗਸਤ (ਹਰਵਿੰਦਰ ਕੁਮਾਰ)- ਸ਼੍ਰੋਮਣੀ ਅਕਾਲੀ ਦਲ ਜਲੰਧਰ ਛਾਉਣੀ ਦੇ ਇੰਚਾਰਜ ਹਰਜਾਪ ਸਿੰਘ ਸੰਘਾ ਨੇ ਪੰਜਾਬ 'ਚ ਹੜ੍ਹ ਨਾਲ ਹੋਈ ਤਬਾਹੀ ਕਾਰਨ ਵੱਡੇ ਪੱਧਰ 'ਤੇ ਹੋਏ ਨੁਕਸਾਨ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕਰੇ | ਹਰਜਾਪ ਸਿੰਘ ਸੰਘਾ ਨੇ ਕਿਹਾ ਕਿ ਪੰਜਾਬ 'ਚ ਹੜ੍ਹਾਂ ਦੇ ਚਲਦਿਆਂ ਇਕ ਹਜ਼ਾਰ ਤੋਂ ਵੱਧ ਪਿੰਡਾਂ 'ਚ ਬਹੁਤੇ ਲੋਕ ਬਿਨਾਂ ਭੋਜਨ, ਦਵਾਈਆਂ ਜਾਂ ਆਸਰੇ ਦੇ ਫਸੇ ਹੋਏ ਹਨ ਤੇ ਜਿਸ ਦੇ ਚਲਦਿਆਂ ਜ਼ਮੀਨੀ ਪੱਧਰ 'ਤੇ ਸਥਿਤੀ ਬਹੁਤ ਗੰਭੀਰ ਹੈ | ਸੰਘਾ ਨੇ ਕਿਹਾ ਕਿ ਕੇਂਦਰ ਵੱਲੋਂ ਤੁਰੰਤ ਪੰਜਾਬ ਦੀ ਇਸ ਔਖੀ ਘੜੀ ਵਿੱਚ ਕੇਂਦਰੀ ਸਹਾਇਤਾ ਹੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਉਮੀਦ ਤੇ ਰਾਹਤ ਪ੍ਰਦਾਨ ਕਰ ਸਕਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਲਈ ਕੇਂਦਰ ਸਰਕਾਰ ਨੂੰ ਤੁਰੰਤ ਅੱਗੇ ਆਉਣਾ ਚਾਹੀਦਾ ਹੈ |
ਪਿਛਲੀ ਖ਼ਬਰ ਰੋਟਰੀ ਕਲੱਬ ਜਲੰਧਰ ਸਿਟੀ ਦੇ ਅਹੁਦੇਦਾਰ ਨਿਯੁਕਤ ਅਗਲੀ ਖ਼ਬਰ ਭੇਦਭਰੇ ਹਾਲਾਤ 'ਚ ਹੋਟਲ ਦੇ ਕਮਰੇ 'ਚੋਂ ਲੜਕੀ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।