08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਹੜ੍ਹ ਪੀੜਤਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਗੰਭੀਰਤਾ ਵਰਤੇ- ਰਾਮ ਸਿੰਘ

ਅਜੀਤ ਡੈਸਕ 01-09-2025
ਚੁਗਿੱਟੀ/ਜੰਡੂਸਿੰਘਾ, 31 ਅਗਸਤ (ਨਰਿੰਦਰ ਲਾਗੂ) - ਪੰਜਾਬ ਵਿੱਚ ਹੜ੍ਹਾਂ ਦੀ ਮਾਰ ਕਾਰਨ ਹਾਲਾਤ ਲਗਾਤਾਰ ਚਿੰਤਾਜਨਕ ਬਣਦੇ ਜਾ ਰਹੇ ਹਨ ਜਿਸ ਕਾਰਨ ਸੂਬੇ ਦੇ ਲੋਕਾਂ ਦੇ ਮਨਾਂ ਵਿੱਚ ਡਰ ਵਾਲਾ ਮਾਹੌਲ ਬਣ ਗਿਆ ਹੈ | ਇਸ ਮਸਲੇ ਦੇ ਮੱਦੇਨਜ਼ਰ ਨਜ਼ਰ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਲਈ ਗੰਭੀਰਤਾ ਵਰਤੀ ਜਾਣੀ ਚਾਹੀਦੀ ਹੈ, ਇਹ ਪ੍ਰਗਟਾਵਾ ਪੰਚਾਇਤ ਯੂਨੀਅਨ ਜਲੰਧਰ ਦੇ ਪ੍ਰਧਾਨ ਤੇ ਬਸਪਾ ਪੰਜਾਬ ਦੇ ਸੀਨੀਅਰ ਆਗੂ ਰਾਮ ਸਿੰਘ ਬੋਲੀਨਾ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆ ਰਿਹਾ ਹੈ ਕਿ ਸੂਬੇ ਦੇ ਕਾਫੀ ਸਾਰੇ ਹਿੱਸੇ ਵਿੱਚ ਪਾਣੀ ਪ੍ਰਵੇਸ਼ ਕਰ ਚੁੱਕਾ ਹੈ ਜਿਸ ਨਾਲ ਉਨ੍ਹਾਂ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਦੀ ਹਾਲਤ ਇਸ ਸਮੇਂ ਬੜੀ ਤਰਸਯੋਗ ਬਣੀ ਹੋਈ ਹੈ | ਉਹ ਲੋਕ ਸਹਾਇਤਾ ਦੀ ਆਸ ਵਿੱਚ ਹਨ ਪਰ ਦੂਜੇ ਪਾਸੇ ਕੁਝ ਅਖੌਤੀ ਆਗੂਆਂ ਵਲੋਂ ਸਿਆਸੀ ਰੋਟੀਆਂ ਸੇਕਣ ਦਾ ਯਤਨ ਕੀਤਾ ਜਾ ਰਿਹਾ ਹੈ ਜੋ ਕਿ ਬੜੀ ਸ਼ਰਮ ਵਾਲੀ ਗੱਲ ਹੈ | ਉਨ੍ਹਾਂ ਆਖਿਆ ਕਿ ਇਹੋ ਜਿਹੇ ਮਾੜੇ ਸਮੇਂ 'ਚ ਤਾਂ ਸਾਨੂੰ ਸਾਰਿਆਂ ਨੂੰ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰਗਰਮ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਉਨ੍ਹਾਂ ਥਾਵਾਂ 'ਤੇ ਜਾਣਾ ਚਾਹੀਦਾ ਹੈ ਜਿੱਥੇ ਕਿ ਇਸ ਸਮੇਂ ਲੋਕਾਂ ਨੂੰ ਵੱਡੀ ਮਾਤਰਾ 'ਚ ਆਏ ਪਾਣੀ ਨੇ ਘੇਰ ਰੱਖਿਆ ਹੈ, ਸਮਾਜ ਸੇਵਕਾਂ ਨੂੰ ਉਨ੍ਹਾਂ ਦੀ ਮਦਦ ਲਈ ਹੰਭਲਾ ਮਾਰਨਾ ਚਾਹੀਦਾ ਹੈ |
ਪਿਛਲੀ ਖ਼ਬਰ ਪੰਜਾਬ ਜਿਮਨਾਸਟਿਕ ਐਸੋਸੀਏਸ਼ਨ ਨੇ ਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।