07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸਰਬ ਧਰਮ ਵੈੱਲਫੇਅਰ ਸੇਵਾ ਸੁਸਾਇਟੀ ਹੜ੍ਹ ਪੀੜਤਾਂ ਲਈ ਮੈਡੀਕਲ ਸਹੂਲਤਾਂ ਮੁਹੱਈਆ ਕਰਾਏਗੀ-ਰਾਣਾ <br/>

ਅਜੀਤ ਡੈਸਕ 01-09-2025
ਚੁਗਿੱਟੀ/ਜੰਡੂਸਿੰਘਾ, 31 ਅਗਸਤ (ਨਰਿੰਦਰ ਲਾਗੂ)-ਸਰਬ ਧਰਮ ਵੈੱਲਫੇਅਰ ਸੇਵਾ ਸੁਸਾਇਟੀ ਲੰਮਾ ਪਿੰਡ ਵਲੋਂ ਹੜ੍ਹ ਪੀੜਤਾਂ ਲਈ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਹ ਪ੍ਰਗਟਾਵਾ ਪ੍ਰਧਾਨ ਰਣਜੀਤ ਸਿੰਘ ਰਾਣਾ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਲੋਕਾਂ ਵਲੋਂ ਚੁਣੀ ਹੋਈ ਹੈ | ਜਿਸ ਵਲੋਂ ਔਖੇ ਸਮੇਂ ਸੂਬੇ ਦੇ ਲੋਕਾਂ ਦੀ ਮਦਦ ਕਰਨ ਲਈ ਵੱਡੇ ਪੱਧਰ 'ਤੇ ਰਾਹਤ ਸਮੱਗਰੀ ਦੇਣ ਦੇ ਨਾਲ-ਨਾਲ ਲੋਕਾਂ ਦੇ ਹੋਏ ਮਾਲੀ ਨੁਕਸਾਨ ਦੀ ਭਰਪਾਈ ਵੀ ਕੀਤੀ ਜਾਣੀ ਚਾਹੀਦੀ ਹੈ | ਉਨ੍ਹਾਂ ਦੁੱਖ ਜ਼ਾਹਿਰ ਕਰਦਿਆਂ ਆਖਿਆ ਕਿ ਜੇਕਰ ਸਰਕਾਰ ਵਲੋਂ ਹੜ੍ਹਾਂ ਨੂੰ ਕਾਬੂ ਕਰਨ ਲਈ ਪਹਿਲਾਂ ਪ੍ਰਬੰਧ ਕਰ ਲਏ ਜਾਂਦੇ ਤਾਂ ਅੱਜ ਇਹ ਚਿੰਤਾਜਨਕ ਸਥਿਤੀ ਪੈਦਾ ਨਹੀਂ ਸੀ ਹੋਣੀ | ਖ਼ੈਰ, ਹੁਣ ਤਾਂ ਜੋ ਹੋਣਾ ਸੀ, ਉਹ ਹੋ ਗਿਆ | ਜਿਸ ਨੂੰ ਦੇਖਦੇ ਹੋਏ ਸਰਕਾਰ ਵਲੋਂ ਬਚਾਅ ਦੇ ਮਾਮਲੇ 'ਚ ਢਿੱਲ ਨਹੀਂ ਵਰਤਣੀ ਚਾਹੀਦੀ | ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਕੁਦਰਤੀ ਆਫ਼ਤ 'ਤੇ ਆਪਾਂ ਸਾਰਿਆਂ ਵਲੋਂ ਮਾਨਵਤਾ ਦੇ ਭਲੇ ਲਈ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਦੇ ਹਰਜਿੰਦਰ ਸਿੰਘ ਧਾਮੀ ਦੇ ਯਤਨਾਂ ਨਾਲ ਹੜ੍ਹ ਪੀੜਤਾਂ ਲਈ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਕੇਂਦਰ ਕਾਇਮ ਕਰ ਕੇ ਰਾਹਤ ਸਮੱਗਰੀ ਲੋਕਾਂ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਜਗਜੀਤ ਸਿੰਘ ਖ਼ਾਲਸਾ, ਫੁੰਮਣ ਸਿੰਘ, ਸੁਰਿੰਦਰ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ ਠੇਕੇਦਾਰ, ਮਹਿੰਦਰ ਸਿੰਘ, ਪ੍ਰਦੀਪ ਸਿੰਘ, ਲਾਲ ਚੰਦ, ਓਮ ਪ੍ਰਕਾਸ਼, ਧਰਮਿੰਦਰ ਸਿੰਘ ਭਾਟੀਆ ਤੇ ਤਜਿੰਦਰ ਸਿੰਘ ਰਿੰਕਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਬਲਿਕ-ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਤੀਜਾ ਬੈਚ ਸਫ਼ਲਤਾਪੂਰਵਕ ਮੁਕੰਮਲ ਅਗਲੀ ਖ਼ਬਰ ਆਮਦਨ ਕਰ ਛੋਟਾਂ ਬਾਰੇ ਵਿਭਾਗ ਨੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।