07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਪਬਲਿਕ-ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਤੀਜਾ ਬੈਚ ਸਫ਼ਲਤਾਪੂਰਵਕ ਮੁਕੰਮਲ

ਅਜੀਤ ਡੈਸਕ 01-09-2025
ਜਲੰਧਰ, 31 ਅਗਸਤ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹੇ ਵਿਚ ਪਬਲਿਕ-ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਚੱਲ ਰਹੇ ਤੀਜੇ ਬੈਚ ਦੇ ਮੁਕੰਮਲ ਹੋਣ 'ਤੇ ਇੰਟਰਨਸ ਦੀ ਹੌਸਲਾ ਅਫਜ਼ਾਈ ਕੀਤੀ ਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੰਟਰਨਸ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਬਲਿਕ-ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਪੰਜਾਬ ਟੈਕਨੀਕਲ ਯੂਨੀਵਰਸਿਟੀ, ਸੀ.ਟੀ. ਗਰੁੱਪ ਆਫ਼ ਕਾਲਜਿਸ, ਡੀ.ਏ.ਵੀ. ਯੂਨੀਵਰਸਿਟੀ, ਡੀ.ਏ.ਵੀ. ਇੰਸੀਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਕੇ.ਐਮ.ਵੀ. ਕਾਲਜ ਤੇ ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਸਮੇਤ ਵੱਖ-ਵੱਖ ਯੂਨੀਵਰਸਿਟੀਆਂ ਤੇ ਕਾਲਜਾਂ ਦੇ 21 ਵਿਦਿਆਰਥੀਆਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ 'ਚ 2 ਮਹੀਨੇ ਲਈ ਬਤੌਰ ਇੰਟਰਨ ਸ਼ਾਮਲ ਕੀਤਾ ਗਿਆ ਸੀ | ਡਾ. ਅਗਰਵਾਲ ਨੇ ਦੱਸਿਆ ਕਿ ਇੰਟਰਨਸ਼ਿਪ ਦੌਰਾਨ ਇਨ੍ਹਾਂ ਵਿਦਿਆਰਥੀਆਂ ਨੂੰ ਜਿੱਥੇ ਸਰਕਾਰੀ ਵਿਭਾਗਾਂ ਦੀ ਕਾਰਜਸ਼ੈਲੀ ਨੂੰ ਨੇੜਿਓਾ ਦੇਖਣ ਤੇ ਸਮਝਣ ਦਾ ਮੌਕਾ ਮਿਲਿਆ ਉੱਥੇ ਇਨ੍ਹਾਂ ਨੂੰ ਵੱਖ-ਵੱਖ ਪ੍ਰਾਜੈਕਟ ਅਲਾਟ ਕੀਤੇ ਗਏ ਸਨ ਤਾਂ ਜੋ ਇਹ ਵਿਦਿਆਰਥੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰ ਸਕਣ | ਇਸ ਦੌਰਾਨ ਇੰਟਰਨਜ਼ ਵੱਲੋਂ ਪੇਸ਼ ਕੀਤੇ ਗਏ ਪ੍ਰਾਜੈਕਟਾਂ ਦਾ ਇੱਕ ਕਮੇਟੀ ਵੱਲੋਂ ਮੁਲਾਂਕਣ ਕੀਤਾ ਗਿਆ ਤੇ ਵਧੀਆ ਕਾਰਗੁਜ਼ਾਰੀ ਵਾਲੇ ਇੰਟਰਨਸ ਨੂੰ ਡਿਪਟੀ ਕਮਿਸ਼ਨਰ ਵੱਲੋਂ ਨਕਦ ਇਨਾਮ ਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਸਾਰੇ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਪ੍ਰੋਗਰਾਮ ਵਿਚ ਭਾਗ ਲੈਣ 'ਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ | ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ.) ਮੁਕੀਲਨ ਆਰ, ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਬਿਊਰੋ ਨੀਲਮ ਮਹੇ, ਰੋਜ਼ਗਾਰ ਅਫ਼ਸਰ ਨਰੇਸ਼ ਕੁਮਾਰ ਤੇ ਕਰੀਅਰ ਕਾਊਾਸਲਰ ਭਾਰਤੀ ਸ਼ਰਮਾ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਬਿਊਰੋ ਦਾ ਸਟਾਫ਼ ਵੀ ਮੌਜੂਦ ਸੀ |
ਪਿਛਲੀ ਖ਼ਬਰ ਨਗਰ ਨਿਗਮ ਦੀ ਲਾਪਰਵਾਹੀ ਕਾਰਨ ਸ਼ਹਿਰ 'ਚ ਫੈਲਿਆ ਡਾਇਰੀਆ -ਮਨੂੰ ਵੜਿੰਗ ਅਗਲੀ ਖ਼ਬਰ ਸਰਬ ਧਰਮ ਵੈੱਲਫੇਅਰ ਸੇਵਾ ਸੁਸਾਇਟੀ ਹੜ੍ਹ ਪੀੜਤਾਂ ਲਈ ਮੈਡੀਕਲ ਸਹੂਲਤਾਂ ਮੁਹੱਈਆ ਕਰਾਏਗੀ-ਰਾਣਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।