07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਗਰੁੱਪ ਕੇਂਦਰ ਜਲੰਧਰ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

ਅਜੀਤ ਡੈਸਕ 01-09-2025
ਜਲੰਧਰ, 31 ਅਗਸਤ (ਡਾ.ਜਤਿੰਦਰ ਸਾਬੀ)- ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਗਰੁੱਪ ਕੇਂਦਰ ਜਲੰਧਰ ਵਿਖੇ 29 ਤੋਂ 31 ਅਗਸਤ ਤੱਕ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ | ਇਸ ਦੌਰਾਨ ਸੀ.ਆਰ.ਪੀ.ਐਫ. ਜਲੰਧਰ ਵਿਖੇ ਮੌਜੂਦ ਸਾਰੇ ਅਧਿਕਾਰੀਆਂ ਤੇ ਜਵਾਨਾਂ ਵੱਲੋਂ ਰਾਸ਼ਟਰੀ ਖੇਡ ਦਿਵਸ ਦੇ ਮੌਕੇ 'ਤੇ ਸਰੀਰਕ ਤੌਰ 'ਤੇ ਫਿੱਟ ਤੇ ਮਾਨਸਿਕ ਤੌਰ 'ਤੇ ਮਜਬੂਤ ਤੇ ਭਾਵਨਾਤਮਕ ਤੌਰ 'ਤੇ ਸੰਤੁਲਿਤ ਬਣਾਉਣ ਦੀ ਸਹੁੰ ਚੁੱਕੀ ਗਈ | ਇਸ ਮੌਕੇ ਰੱਸਾਕਸ਼ੀ, ਬੱਚਿਆਂ ਦੀਆਂ ਦੌੜਾਂ, ਵਾਲੀਬਾਲ ਮੈਚ ਤੇ ਹੋਰ ਖੇਡ ਮੁਕਾਬਲੇ ਕਰਵਾਏ ਗਏ | ਆਖਰੀ ਦਿਨ ਸਾਈਕਲ ਰੈਲੀ ਵੀ ਕੱਢੀ ਗਈ ਤੇ ਇਸ ਵਿਚ ਸਾਰੇ ਜਵਾਨਾਂ ਤੇ ਅਧਿਕਾਰੀਆਂ ਨੇ ਹਿੱਸਾ ਲਿਆ | ਇਸ ਮੌਕੇ ਗਰੁੱਪ ਕੇਂਦਰ ਦੇ ਉਪ ਮਹਾਂ ਨਿਰੀਖਕ ਰਾਕੇਸ਼ ਰਾਓ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਰਣਜੀਤ ਸਾਗਰ ਡੈਮ ਦੇ 4 ਫਲੱਡ ਗੇਟ ਕੀਤੇ ਬੰਦ ਅਗਲੀ ਖ਼ਬਰ ਆਈ.ਸੀ.ਏ.ਆਈ. ਜਲੰਧਰ ਸ਼ਾਖਾ ਨੇ ਟੈਕਸ ਆਡਿਟ 'ਤੇ ਕਰਵਾਈ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।