07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਜਨਤਾ ਕਾਲਜ ਕਰਤਾਰਪੁਰ 'ਚ ਖੇਡ ਦਿਵਸ ਮਨਾਇਆ

ਅਜੀਤ ਡੈਸਕ 01-09-2025
ਕਰਤਾਰਪੁਰ, 31 ਅਗਸਤ (ਭਜਨ ਸਿੰਘ)- ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਵਿਖੇ ਪਿ੍ੰਸੀਪਲ ਡਾ. ਪ੍ਰੈਟੀ ਸੋਢੀ ਦੀ ਅਗਵਾਈ ਵਿੱਚ ਖੇਡ ਦਿਵਸ ਮਨਾਇਆ ਗਿਆ | ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੇ ਯੋਗਾ ਦੇ ਆਸ਼ਣ ਕੀਤੇ ਤੇ ਹਰ ਇੱਕ ਮਨੁੱਖ ਨੂੰ ਯੋਗ ਅਪਣਾਉਣ ਦਾ ਸੰਦੇਸ਼ ਦਿੱਤਾ | ਕਈ ਵਿਦਿਆਰਥੀਆਂ ਨੇ ਰੱਸਾ ਟੱਪ ਕੇ ਆਪਣੇ ਸਰੀਰ ਦੇ ਤੰਦਰੁਸਤ ਹੋਣ ਦਾ ਸਬੂਤ ਦਿੱਤਾ | ਪ੍ਰੋਗਰਾਮ ਅਫਸਰ ਡਾ. ਗੁਲਜ਼ਾਰ ਸਿੰਘ ਤੇ ਡਾ.ਸਾਕਸ਼ੀ ਕਸ਼ੱਅਪ ਨੇ ਵਿਦਿਆਰਥੀਆਂ ਨੂੰ ਇਸ ਦਿਨ 'ਤੇ ਆਪਣੇ ਆਪ ਨੂੰ ਤੰਦਰੁਸਤ ਰੱਖਣ ਦੀ ਸਹੁੰ ਚੁੱਕਾਈ | ਪਿ੍ੰਸੀਪਲ ਡਾ. ਪ੍ਰੈਟੀ ਸੋਢੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਸਾਰਿਆ ਨੂੰ ਮੇਜਰ ਧਿਆਨ ਚੰਦ ਦੀ ਜ਼ਿੰਦਗੀ ਤੋਂ ਪ੍ਰੇਰਣਾ ਲੈਣ ਦੀ ਜ਼ਰੂਰਤ ਹੈ | ਕਾਲਜ ਮੈਨੈਜਿੰਗ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਤੇ ਸਕੱਤਰ ਸ੍ਰੀ ਹਰੀਪਾਲ ਨੇ ਵਿਦਿਆਰਥੀਆਂ ਨੂੰ ਆਪਣੇ ਸ਼ੰਦੇਸ ਵਿੱਚ ਕਿਹਾ ਕਿ ਸਿਰਫ਼ ਇਸ ਦਿਨ ਨੂੰ ਹੀ ਨਹੀਂ ਸਗੋਂ ਪ੍ਰਤੀ ਦਿਨ ਆਪਣੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ |
ਪਿਛਲੀ ਖ਼ਬਰ ਲੋਹੀਆਂ ਫਲਾਈਓਵਰ ਦੇ ਠੇਕੇਦਾਰ 'ਤੇ ਮਨਮਾਨੀਆਂ ਕਰਨ ਦੇ ਦੋਸ਼ ਅਗਲੀ ਖ਼ਬਰ ਹਰਕੀਤ ਨਿੱਝਰ ਕਿਸਾਨ ਵਿੰਗ ਦੇ ਹਲਕਾ ਕੋਆਰਡੀਨੇਟਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।