07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਗੁਰਮਤਿ ਸਿਖਲਾਈ ਕੈਂਪ 'ਚੋਂ ਰਹੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 01-09-2025
ਜੰਡਿਆਲਾ ਮੰਜਕੀ, 31 ਅਗਸਤ(ਸੁਰਜੀਤ ਸਿੰਘ ਜੰਡਿਆਲਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਮਤਿ ਸਿਖਲਾਈ ਕੈਂਪ ਸੰਬੰਧੀ ਮਹੀਨਾ ਭਰ ਚੱਲੇ ਸਮਾਗਮਾਂ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਸੁਖਚੈਨ ਸਿੰਘ, ਇੰਦਰਜੀਤ ਸਿੰਘ, ਪ੍ਰਭਦੀਪ ਸਿੰਘ, ਹਰਮਨਪ੍ਰੀਤ ਸਿੰਘ ਦੇ ਜਥੇ ਵੱਲੋਂ ਸਵੇਰੇ ਸ਼ਾਮ ਇਲਾਹੀ ਬਾਣੀ ਦੇ ਜਾਪ ਤੇ ਕਥਾ ਕੀਤੀ ਗਈ | ਮਹੀਨਾ ਭਰ ਚੱਲੇ ਇਹਨਾਂ ਗੁਰਮਤਿ ਤੇ ਸਿਖਲਾਈ ਕੈਂਪਾਂ ਵਿੱਚ ਢਾਈ ਦਰਜਨ ਦੇ ਕਰੀਬ ਬੱਚਿਆਂ ਨੇ ਹਿੱਸਾ ਲਿਆ | ਅੱਜ ਸਮਾਪਤੀ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਭਾਈ ਦਿਲਬਾਗ ਸਿੰਘ ਵੱਲੋਂ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ | ਹਿੱਸਾ ਲੈਣ ਵਾਲੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਬੱਚਿਆਂ ਵਿੱਚ ਪਹਿਲੀ ਪੁਜ਼ੀਸ਼ਨ ਜਸਮੀਨ ਕੌਰ ਪੁੱਤਰੀ ਸੁਖਵੀਰ ਸਿੰਘ, ਦੂਸਰੀ ਪੁਜ਼ੀਸ਼ਨ ਏਾਜਲ ਸੈਮ ਪੁੱਤਰੀ ਪ੍ਰਵੀਨ ਕੁਮਾਰ ਤੇ ਤੀਸਰੀ ਪੁਜ਼ੀਸ਼ਨ ਕੀਰਤ ਕੌਰ ਪੁੱਤਰੀ ਗੁਰਦੀਪ ਸਿੰਘ ਨੇ ਹਾਸਿਲ ਕੀਤੀ | ਇਸੇ ਤਰ੍ਹਾਂ ਦੂਜੇ ਗਰੁੱਪ ਵਿੱਚ ਪਹਿਲੀ ਪੁਜ਼ੀਸ਼ਨ ਯੁਵਰਾਜ ਸਿੰਘ ਪੁੱਤਰ ਸੁਖਵੀਰ ਸਿੰਘ, ਦੂਸਰੀ ਪੁਜ਼ੀਸ਼ਨ ਸਹਿਜਦੀਪ ਕੌਰ ਪੁੱਤਰੀ ਕੁਲਦੀਪ ਸਿੰਘ, ਤੀਸਰੀ ਪੁਜ਼ੀਸ਼ਨ ਬਲਜੀਤ ਕੌਰ ਪੁੱਤਰੀ ਸ਼ਿੰਗਾਰਾ ਸਿੰਘ ਨੇ ਹਾਸਿਲ ਕੀਤੀ | ਪ੍ਰਬੰਧਕਾਂ ਵੱਲੋਂ ਬੱਚਿਆਂ ਨੂੰ ਸਨਮਾਨ ਚਿੰਨ, ਸਰਟੀਫਿਕੇਟ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰੂਘਰ ਦੇ ਪ੍ਰਧਾਨ ਜਥੇਦਾਰ ਬਲਰਾਜ ਸਿੰਘ, ਸੁਖਵਿੰਦਰ ਸਿੰਘ, ਹਰਜਿੰਦਰ ਸਿੰਘ, ਤਜਿੰਦਰ ਸਿੰਘ, ਜਸਕਰਨ ਸਿੰਘ, ਮੁਨੀਸ਼ ਕੁਮਾਰ ਆਦਿ ਤੋਂ ਇਲਾਵਾ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਸਮੂਹ ਬੀਬੀਆਂ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਇੰਚਾਰਜ ਪਿੰਦਰ ਪੰਡੋਰੀ ਤੇ ਸ਼ਾਹਕੋਟ ਦੇ ਡੀ.ਐੱਸ.ਪੀ. ਬਰਾੜ ਵਲੋਂ ਬੰਨ੍ਹਾਂ ਦਾ ਦੌਰਾ ਅਗਲੀ ਖ਼ਬਰ ਲੋਹੀਆਂ ਫਲਾਈਓਵਰ ਦੇ ਠੇਕੇਦਾਰ 'ਤੇ ਮਨਮਾਨੀਆਂ ਕਰਨ ਦੇ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।