06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਇੰਚਾਰਜ ਰਾਣਾ ਹਰਦੀਪ ਸਿੰਘ ਵਲੋਂ ਦੁੱਖ ਸਾਂਝਾ

ਅਜੀਤ ਡੈਸਕ 01-09-2025
ਸ਼ਾਹਕੋਟ, 31 ਅਗਸਤ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਹਲਕੇ ਦੇ ਭਾਜਪਾ ਦੇ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਵਲੋਂ ਸੋਸ਼ਲ ਇੰਪਾਵਰਮੈਂਟ ਐਂਡ ਵੈੱਲਫ਼ੇਅਰ ਅਲਾਇੰਸ (ਸੇਵਾ) ਦੇ ਚੇਅਰਮੈਨ ਦਵਿੰਦਰ ਸਿੰਘ ਆਹਲੂਵਾਲੀਆ ਤੇ ਜਸਵੀਰ ਸਿੰਘ ਆਹਲੂਵਾਲੀਆ ਯੂ.ਐੱਸ.ਏ. ਦੇ ਪਿਤਾ ਗੁਰਦੀਪ ਸਿੰਘ ਆਹਲੂਵਾਲੀਆ ਰਿਟਾਇਰਡ ਸੈਂਟਰ ਹੈੱਡ ਟੀਚਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਰਾਣਾ ਹਰਦੀਪ ਸਿੰਘ ਨੇ ਕਿਹਾ ਕਿ ਗੁਰਦੀਪ ਸਿੰਘ ਆਹਲੂਵਾਲੀਆ ਨੇ ਸਿੱਖਿਆ ਦੇ ਖੇਤਰ 'ਚ ਬਹੁਤ ਵੱਡਾ ਯੋਗਦਾਨ ਪਾਇਆ ਤੇ ਇਨ੍ਹਾਂ ਦੇ ਜਾਣ ਨਾਲ ਆਹਲੂਵਾਲੀਆ ਪਰਿਵਾਰ ਦੇ ਨਾਲ-ਨਾਲ ਸਮਾਜ ਨੂੰ ਵੀ ਵੱਡਾ ਘਾਟਾ ਪਿਆ ਹੈ | ਇਸ ਮੌਕੇ ਕਮਲ ਨਾਹਰ ਸਾਬਕਾ ਐੱਮ.ਸੀ., ਰਵੀਸ਼ ਗੋਇਲ ਰਾਮ, ਜੋਨਾ ਮਲਸੀਆਂ, ਹਰਦੇਵ ਸਿੰਘ ਪੀਟਾ ਸਾਬਕਾ ਐੱਮ.ਸੀ., ਅਨਿਲ ਗੋਇਲ, ਅਕਾਸ਼ਦੀਪ ਸਿੰਘ ਉੱਪਲ ਨੇ ਵੀ ਆਹਲੂਵਾਲੀਆ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |
ਪਿਛਲੀ ਖ਼ਬਰ ਸ੍ਰੀ ਹਰਿਨਾਮ ਸੰਕੀਰਤਨ ਭਵਨ 'ਚ ਸ੍ਰੀ ਰਾਧਾ ਅਸ਼ਟਮੀ ਮੌਕੇ ਅਖੰਡ ਸੰਕੀਰਤਨ ਅਗਲੀ ਖ਼ਬਰ ਸ਼ਾਹਕੋਟ ਦੇ ਪਿੰਡ ਥੰਮੂਵਾਲ 'ਚ ਨੋਚ ਨੂੰ ਲੱਗੀ ਢਾਅ, ਮੌਕੇ 'ਤੇ ਐਸ.ਡੀ.ਐਮ. ਸਮੇਤ ਕਈ ਅਧਿਕਾਰੀ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।