15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਕੀਤੀ ਰਵਾਨਾ <br/>

ਰਾਹਤ ਸਮੱਗਰੀ ਰਵਾਨਾ ਕਰਨ ਮੌਕੇ ਬਾਬੂ ਤਰਸੇਮ ਸਿੰਘ, ਮਹਿੰਦਰ ਸਿੰਘ ਬਾਜਵਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ ਤੇ ਹੋਰ | ਅਜੀਤ ਤਸਵੀਰ <br/> 03-09-2025
ਜਲੰਧਰ, 2 ਸਤੰਬਰ (ਸ਼ਿਵ)-ਪੰਜਾਬ ਵਿਚ ਹੜ੍ਹਾਂ ਦੇ ਪਾਣੀ ਨਾਲ ਹੋਈ ਤਬਾਹੀ ਨੂੰ ਦੇਖਦੇ ਹੋਏ ਆਪਣੇ ਲੋਕਾਂ ਦੀ ਮਦਦ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਬਾਪੂ ਤਰਸੇਮ ਸਿੰਘ ਪਿਤਾ ਭਾਈ ਅੰਮਿ੍ਤਪਾਲ ਸਿੰਘ ਐਮ. ਪੀ. ਸ਼੍ਰੀ ਖਡੂਰ ਸਾਹਿਬ ਆਪਣੇ ਸਾਥੀਆਂ ਸਰਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਮਹਿੰਦਰ ਸਿੰਘ ਬਾਜਵਾ, ਭੁਪਿੰਦਰ ਸਿੰਘ ਮਸੀਂਗਣ, ਅਮਰੀਕ ਸਿੰਘ ਛੀਨਾ, ਜ਼ਿਲ੍ਹਾ ਗੁਰਦਾਸਪੁਰ ਦੇ ਅਬਜ਼ਰਵਰ ਅਜੇਪਾਲ ਸਿੰਘ ਢਿੱਲੋਂ, ਬੀਬੀ ਪਿੰਦੋ ਬਾਸੀ ਅਤੇ ਹੋਰ ਸਾਥੀਆਂ ਸਮੇਤ ਪਿੰਡ ਅਮੀਪੁਰ ਜ਼ਿਲ੍ਹਾ ਗੁਰਦਾਸਪੁਰ ਵਿਚ ਬਣੇ 'ਤੁਹਾਡਾ ਆਪਣਾ ਕੈਂਪ' ਵਿਚ ਪਹੁੰਚ ਕੇ ਹੜ੍ਹ ਪੀੜਤਾਂ ਦਾ ਹਾਲ-ਚਾਲ ਜਾਣਿਆ¢ ਇਸ ਰਾਹਤ ਕੈਂਪ ਤੋਂ ਬਾਪੂ ਜੀ ਤੇ ਸਾਥੀਆਂ ਨੇ ਇੱਕ ਟਰਾਲੀ ਪਸ਼ੂਆਂ ਦਾ ਚਾਰਾ ਤੇ ਦੋ ਟਰਾਲੀਆਂ ਰਾਸ਼ਨ ਦੀਆਂ ਦੀਨਾਨਗਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਰਵਾਨਾ ਕੀਤੀਆਂ¢ ਬਾਪੂ ਤਰਸੇਮ ਸਿੰਘ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਮਹਿੰਦਰ ਸਿੰਘ ਬਾਜਵਾ ਤੇ ਉਨਾਂ ਦੇ ਸਾਥੀਆਂ ਨੇ ਹੜ੍ਹ ਪ੍ਰਭਾਵਿਤ ਇਲਾਕੇ ਡੇਰਾ ਬਾਬਾ ਨਾਨਕ, ਰਮਦਾਸ, ਕਲਾਨÏਰ, ਦੀਨਾਨਗਰ ਤੇ ਇਹਨਾਂ ਨਾਲ ਲੱਗ ਦੇ ਪਿੰਡਾਂ ਵਿਚ ਜਾ ਕੇ ਹਰ ਸਥਿਤੀ ਦਾ ਜਾਇਜ਼ਾ ਲਿਆ | ਲੋਕਾਂ ਦਾ ਹਾਲ ਚਾਲ ਜਾਣਿਆ ਅਤੇ ਹਰ ਤਰ੍ਹਾਂ ਦੀ ਮਦਦ ਕਰਨ ਦਾ ਵਿਸ਼ਵਾਸ ਦਵਾਇਆ¢ ਇਸ ਮÏਕੇ ਪਾਰਟੀ ਦੇ ਆਗੂ ਭੁਪਿੰਦਰ ਸਿੰਘ ਮਸੀਂਗਣ ਨੇ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਅਮੀਪੁਰ ਚ ਬਣੇ ਰਾਹਤ ਕੈਂਪ ਚ ਉਚੇਚੇ ਤÏਰ ਤੇ ਰਾਹਤ ਸਮਗਰੀ ਲੈ ਕੇ ਪਹੁੰਚੇ¢

ਪਿਛਲੀ ਖ਼ਬਰ ਓਪਨ ਡੋਰ ਚਰਚ ਖੋਜੇਵਾਲ ਵਲੋਂ ਹੜ੍ਹ ਪੀੜਤਾਂ ਦੀ ਮਦਦ <br/> ਅਗਲੀ ਖ਼ਬਰ ਭਾਜਪਾ ਆਗੂਆਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।