15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪਾਣੀ 'ਚ ਘਿਰੇ ਲੋਹਾਰਾਂ 'ਚ ਫਸੇ ਅੱਠ ਮਜ਼ਦੂਰਾਂ ਨੂੰ ਐੱਨ.ਡੀ.ਆਰ.ਐੱਫ ਦੀ ਟੀਮ ਨੇ ਬਚਾਇਆ <br/>

ਪਾਣੀ ਨਾਲ ਘਿਰੇ ਮਜ਼ਦੂਰਾਂ ਨੂੰ ਬਚਾ ਕੇ ਬਾਹਰ ਲਿਆ ਰਹੀ ਐੱਨ.ਡੀ.ਆਰ.ਐੱਫ ਦੀ ਟੀਮ¢ ਤਸਵੀਰ ਪਰਮੀਤ ਗੁਪਤਾ <br/> 03-09-2025
ਲਾਂਬੜਾ, 2 ਸਤੰਬਰ (ਪਰਮੀਤ ਗੁਪਤਾ)-ਲਗਾਤਾਰ ਭਾਰੀ ਬਾਰਿਸ਼ ਕਾਰਨ ਪਿੰਡ ਲੋਹਾਰਾਂ ਵਿਖੇ ਇਕ ਫੈਕਟਰੀ ਵਿੱਚ ਫਸੇ ਅੱਠ ਵਰਕਰਾਂ ਨੂੰ ਫÏਰੀ ਕਾਰਵਾਈ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਨਿਗਰਾਨੀ ਹੇਠ ਐਨ. ਡੀ. ਆਰ. ਐਫ. ਦੀ ਟੀਮ ਵਲੋਂ ਬਚਾਇਆ ਗਿਆ¢ ਫਸੇ ਹੋਏ ਕਾਮਿਆਂ ਦੀ ਸੂਚਨਾ ਮਿਲਣ 'ਤੇ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਸ਼ਾਹਕੋਟ ਵਿਖੇ ਤਾਇਨਾਤ ਨੈਸ਼ਨਲ ਡਿਜ਼ਾਸਟਰ ਰਿਸਪੌਂਸ ਫੋਰਸ (ਐਨ.ਡੀ.ਆਰ.ਐਫ.) ਦੀਆਂ ਦੋ ਟੀਮਾਂ ਵਿੱਚੋਂ ਇਕ ਨੂੰ ਬੁਲਾਇਆ ਗਿਆ, ਜਿਸ ਨੇ ਬਚਾਅ ਓਪਰੇਸ਼ਨ ਚਲਾ ਕੇ ਸਾਰੇ ਕਾਮਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ¢ ਬਚਾਅ ਅਤੇ ਰਾਹਤ ਕਾਰਜਾਂ ਦੀ ਸਮੀਖਿਆ ਕਰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਹੜ੍ਹ ਵਰਗੀ ਸਥਿਤੀ ਦÏਰਾਨ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ¢ ਉਨ੍ਹਾਂ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਕਾਰਨ ਡਰੇਨਾਂ ਅਤੇ ਬਰਸਾਤੀ ਨਾਲੇ ਓਵਰਫਲੋ ਹੋ ਕੇ ਚੱਲਣ ਲੱਗ ਪਏ ਹਨ ਅਤੇ ਇਸ ਸਥਿਤੀ ਨੂੰ ਦੇਖਦਿਆਂ ਐਨ.ਡੀ.ਆਰ.ਐਫ. ਦੀਆਂ ਦੋ ਟੀਮਾਂ ਨੂੰ ਪਿਛਲੀ ਰਾਤ ਬੁਲਾਇਆ ਗਿਆ ਅਤੇ ਸ਼ਾਹਕੋਟ ਵਿੱਚ ਤਾਇਨਾਤ ਕੀਤਾ ਗਿਆ ਹੈ¢ ਇਸ ਮÏਕੇ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ. ਰਣਦੀਪ ਸਿੰਘ ਹੀਰ ਅਤੇ ਸੀਨੀਅਰ ਆਪ ਆਗੂ ਰਾਜਵਿੰਦਰ ਕÏਰ ਥਿਆੜਾ ਦੀ ਮÏਜੂਦਗੀ ਵਿੱਚ ਪੰਜਾਬ ਸਰਕਾਰ ਵੱਲੋਂ ਇਸ ਅÏਖੀ ਘੜੀ ਵਿੱਚ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ¢

ਪਿਛਲੀ ਖ਼ਬਰ ਐੱਸ.ਡੀ.ਐੱਮ. ਫਿਲੌਰ ਨੇ ਬੀਤੀ ਰਾਤ ਸੰਭਾਵੀ ਹੜ੍ਹ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਓਪਨ ਡੋਰ ਚਰਚ ਖੋਜੇਵਾਲ ਵਲੋਂ ਹੜ੍ਹ ਪੀੜਤਾਂ ਦੀ ਮਦਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।