15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਰਵਾਨਾ <br/>

ਆਦਮਪੁਰ ਤੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਰਵਾਨਾ ਕਰਦੇ ਹੋਏ ਪਵਨ ਕੁਮਾਰ ਟੀਨੂੰ, ਦਲਜੀਤ ਮਿਨਹਾਸ, ਹਰਕੀਤ ਸਿੰਘ, ਸੰਜੀਵ ਗਾਂਧੀ, ਪਰਜੀਤ ਪੰਮਾ ਸਮੇਤ ਹਾਜ਼ਰ ਪਾਰਟੀ ਵਰਕਰ | ਤਸਵੀਰ ਹਰਪ੍ਰੀਤ ਸਿੰਘ <br/> 03-09-2025
ਆਦਮਪੁਰ, 2 ਸਤੰਬਰ (ਹਰਪ੍ਰੀਤ ਸਿੰਘ, ਰਮਨ ਦਵੇਸਰ)-ਚੇਅਰਮੈਨ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਵਲੋਂ ਅੱਜ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਰਾਹਤ ਸਮੱਗਰੀ ਭੇਜੀ ਗਈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਇਸ ਅÏਖੀ ਘੜੀ ਵਿੱਚ ਬਾਹਰ ਕੱਢਣ ਲਈ ਮਜ਼ਬੂਤੀ ਨਾਲ ਖੜ੍ਹੀ ਹੈ | ਸ਼੍ਰੀ ਟੀਨੂੰ ਨੇ ਦੱਸਿਆ ਕਿ ਮੌਜੂਦਾ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਜੰਗੀ ਪੱਧਰ 'ਤੇ ਕਾਰਜ ਆਰੰਭੇ ਗਏ ਹਨ | ਉਨ੍ਹਾਂ ਦੱਸਿਆ ਕਿ ਅੱਜ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਤਰਪਾਲਾਂ, ਛੱਤਰੀਆਂ, ਮੱਛਰਦਾਨੀਆਂ, ਦਵਾਈਆਂ ਅਤੇ ਪਾਣੀ ਦੀਆਂ 800 ਪੇਟੀਆਂ ਤੇ ਬ੍ਰੈਡ ਭੇਜੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਕੈਂਪ ਲਗਾ ਕੇ ਪ੍ਰਭਾਵਿਤ ਲੋਕਾਂ ਨੂੰ ਇਹ ਰਾਹਤ ਸਮੱਗਰੀ ਵੰਡੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਲੋਕਾਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਡਾਕਟਰਾਂ ਦੀ ਟੀਮ ਵੀ ਭੇਜੀ ਜਾ ਰਹੀ ਹੈ | ਉਨਾਂ ਦੱਸਿਆ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ ਅਤੇ ਇਥੇ ਦੇ ਲੋਕਾਂ ਨੇ ਹਮੇਸ਼ਾਂ ਹੀ ਉਹਨਾਂ ਵਲੋਂ ਦਿਖਾਏ ਮਾਰਗ 'ਤੇ ਚੱਲਦਿਆਂ ਮੁਸੀਬਤ ਵਿੱਚ ਫਸੇ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਹੈ | ਉਨ੍ਹਾਂ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਇਸ ਪਵਿੱਤਰ ਕਾਰਜ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ, ਤਾਂ ਕਿ ਉਹਨਾਂ ਨੂੰ ਇਸ ਅÏਖੀ ਘੜੀ ਵਿਚੋਂ ਬਾਹਰ ਕੱਢਿਆ ਜਾ ਸਕੇ | ਇਸ ਮੌਕਲ ਹਲਕਾ ਇੰਚਾਰਜ ਪਵਨ ਟੀਨੂੰ, ਦਲਜੀਤ ਸਿੰਘ ਮਿਨਹਰਾਸ ਕੁਆਡੀਨੇਟਰ ਨਸ਼ਾ ਮੁਕਤੀ ਮੋਰਚਾ, ਸੰਜੀਵ ਗਾਂਧੀ, ਹਰਕੀਤ ਸਿੰਘ ਕੁਆਡੀਨੇਟਰ ਕਿਸਾਨ ਵਿੰਗ, ਲਖਵੀਰ ਸਿੰਘ ਸਾਰੋਵਾਦ, ਅਮਨਦੀਪ ਮਾਹੀ, ਰਾਜ ਕੁਮਾਰ ਰਾਜਾ, ਅਮਿਤ, ਮਨੀਸ਼, ਸੋਨੂੰ, ਸੰਜੀਵ ਗਾਂਧੀ, ਹਰਦੀਪ ਸਿੰਘ, ਚਰਨਜੀਤ ਸਿੰਘ, ਆਸ ੂਬਾਂਸਲ, ਚਰਨਜੀਤ ਸਿੰਘ ਸ਼ੇਰੀ, ਅਜੈ ਕੁਮਾਰ, ਕਮਲਜੀਤ ਸਿੰਘ, ਸਰਪੰਚ ਤਰਲੋਚਨ ਸਿੰਘ ਅਤੇ ਹੋਰਨਾਂ ਸ਼ਖ਼ਸੀਅਤਾਂ ਦਾ ਧੰਨਵਾਨ ਵੀ ਪ੍ਰਗਟਾਇਆ |

ਪਿਛਲੀ ਖ਼ਬਰ ਪ੍ਰਸ਼ਾਸਨ ਅਤੇ ਸਰਕਾਰੀ ਧਿਰ ਪ੍ਰਭਾਵਿਤ ਲੋਕਾਂ ਨੂੰ ਹੀ ਰਾਹਤ ਸਮੱਗਰੀ ਵੰਡੇ-ਜਥੇਦਾਰ ਚੀਮਾ ਅਗਲੀ ਖ਼ਬਰ ਚਿੱਟੀ ਵੇੲੀਂ 'ਚ ਪਾਣੀ ਵਧਣ ਕਾਰਨ ਬਣੇ ਹੜ੍ਹ ਵਰਗੇ ਹਾਲਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।