15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਡਿਪਟੀ ਕਮਿਸ਼ਨਰ ਵਲੋਂ ਵਿਧਾਇਕ ਇੰਦਰਜੀਤ ਕੌਰ ਮਾਨ ਦੇ ਨਾਲ ਪਿੰਡ ਆਲੋਵਾਲ ਦਾ ਦÏਰਾ <br/>

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਵਿਧਾਇਕ ਇੰਦਰਜੀਤ ਕÏਰ ਮਾਨ ਦੇ ਨਾਲ ਪਿੰਡ ਆਲੋਵਾਲ ਦੇ ਹਾਲਾਤ ਦਾ ਜਾਇਜ਼ਾ ਲੈਂਦੇ ਹੋਏ¢ ਤਸਵੀਰ ਗੁਰਵਿੰਦਰ ਸਿੰਘ <br/> 03-09-2025
ਨਕੋਦਰ, 2 ਸਤੰਬਰ (ਗੁਰਵਿੰਦਰ ਸਿੰਘ)-ਲਗਾਤਾਰ ਦੋ ਦਿਨ ਤੋਂ ਪੈ ਰਹੇ ਮੀਂਹ ਤੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਬਣੇ ਹਾਲਾਤ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਦੇ ਨਾਲ ਪਿੰਡ ਆਲੋਵਾਲ ਦਾ ਦÏਰਾ ਕੀਤਾ ਗਿਆ¢ਪਿੰਡ ਵਿੱਚ ਪਾਣੀ ਜਮ੍ਹਾ ਹੋਣ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਪਾਣੀ ਦੀ ਨਿਕਾਸੀ ਲਈ ਜ਼ਰੂਰੀ ਮਸ਼ੀਨਰੀ ਤੁਰੰਤ ਲਗਾਉਣ ਦੀਆਂ ਹਦਾਇਤਾਂ ਕੀਤੀਆਂ¢ ਹਲਕਾ ਵਿਧਾਇਕ ਬੀਬੀ ਇੰਦਰਜੀਤ ਕÏਰ ਮਾਨ ਅਤੇ ਡਿਪਟੀ ਕਮਿਸ਼ਨਰ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਨੇ ਇਥੇ ਲੋਕਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹਰ ਹਾਲਾਤ ਤੋਂ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ¢ ਉਨ੍ਹਾਂ ਕਿਹਾ ਕਿ ਹਰ ਹਾਲਾਤ 'ਤੇ ਪੂਰੀ ਚÏਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਪਹਿਲਾਂ ਹੀ ਫੀਲਡ ਵਿੱਚ ਤਾਇਨਾਤ ਹਨ¢ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ 54 ਰਾਹਤ ਕੈਂਪ ਸਥਾਪਿਤ ਕਰਨ ਤੋਂ ਇਲਾਵਾ ਲੋੜੀਂਦੀ ਮਸ਼ੀਨਰੀ, ਰਾਸ਼ਨ, ਦਵਾਈਆਂ ਸਮੇਤ ਜ਼ਰੂਰੀ ਇੰਤਜ਼ਾਮ ਕੀਤੇ ਗਏ ਹਨ ਅਤੇ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ¢ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਫੀਲਡ ਵਿੱਚ ਤਾਇਨਾਤ ਅਧਿਕਾਰੀਆਂ ਦੀ ਹÏਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਅਤੇ ਲੋਕਾਂ ਨੂੰ ਹਰ ਸੰਭਵ ਸਹਿਯੋਗ ਤੇ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ¢ ਇਸ ਮÏਕੇ ਐਸ.ਡੀ.ਐਮ. ਲਾਲ ਵਿਸ਼ਵਾਸ ਬੈਂਸ ਡੀ.ਐੱਸ.ਪੀ ਸੁਖਪਾਲ ਸਿੰਘ ਤੇ ਐਨ.ਐਚ.ਏ.ਆਈ. ਦੇ ਅਧਿਕਾਰੀ ਵੀ ਮÏਜੂਦ ਸਨ¢

ਪਿਛਲੀ ਖ਼ਬਰ ਲਗਾਤਾਰ ਪੈ ਰਹੇ ਮੀਂਹ ਕਾਰਨ ਵਿਧਵਾ ਔਰਤ ਦੇ ਘਰ ਦੀ ਛੱਤ ਦਾ ਹੋਇਆ ਨੁਕਸਾਨ <br/> ਅਗਲੀ ਖ਼ਬਰ ਲਗਾਤਾਰ ਪੈ ਰਹੀ ਬਰਸਾਤ ਦੇ ਚੱਲਦਿਆਂ ਧਾਰਮਿਕ ਸਥਾਨ ਦੀ ਕੰਧ ਢਿੱਠੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।