16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਏ ਜਾਣ-ਜਥੇ. ਕਲਿਆਣ <br/>

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਗੱਲਬਾਤ ਕਰਦੇ ਹੋਏ, ਨਾਲ ਭਾਈ ਮਨਪ੍ਰੀਤ ਸਿੰਘ ਪ੍ਰਚਾਰਕ ਤੇ ਭਾਈ ਮੇਜਰ ਸਿੰਘ ਪ੍ਰਚਾਰਕ | ਤਸਵੀਰ- ਸੁਖਦੀਪ ਸਿੰਘ <br/> 03-09-2025
ਸ਼ਾਹਕੋਟ, 2 ਸਤੰਬਰ (ਸੁਖਦੀਪ ਸਿੰਘ)-ਗੁਰਦੁਆਰਾ ਬਾਬਾ ਸੁਖਚੈਨ ਦਾਸ, ਬਾਜਵਾ ਕਲਾਂ (ਸ਼ਾਹਕੋਟ) ਵਿਖੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਨੇ ਕਿਹਾ ਕਿ ਸਤਲੁਜ ਦਰਿਆ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਨਾਲ ਹਾਲਾਤ ਚਿੰਤਾਜਨਕ ਬਣ ਚੁੱਕੇ ਹਨ | ਉਨ੍ਹਾਂ ਦਰਿਆ ਦੇ ਲਾਗਲੇ ਪਿੰਡਾਂ ਦੇ ਗੁਰਦੁਆਰਾ ਸਾਹਿਬ ਦੀਆਂ ਸਮੂਹ ਪ੍ਰਬੰਧਕ ਕਮੇਟੀਆਂ, ਗ੍ਰੰਥੀ ਸਿੰਘਾਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਦਰਿਆ 'ਚ ਲਗਾਤਾਰ ਪਾਣੀ ਦੇ ਵੱਧ ਰਹੇ ਪੱਧਰ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਸੁਰੱਖਿਅਤ ਸਥਾਨਾਂ 'ਤੇ ਪਹੁੰਚਾ ਦਿੱਤੇ ਜਾਣ | ਉਨ੍ਹਾਂ ਕਿਹਾ ਕਿ ਇਸ ਸੇਵਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਤਰ੍ਹਾਂ ਨਾਲ ਸਹਿਯੋਗ ਕੀਤਾ ਜਾਵੇਗਾ, ਜਿਸ ਲਈ 98156-66256, 99152-44984, 79915-36636 ਨੰਬਰਾਂ 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਭਾਈ ਮਨਪ੍ਰੀਤ ਸਿੰਘ ਪ੍ਰਚਾਰਕ, ਭਾਈ ਮੇਜਰ ਸਿੰਘ ਪ੍ਰਚਾਰਕ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਹੜ੍ਹਾਂ ਨਾਲ ਹੋ ਰਹੇ ਨੁਕਸਾਨ ਕਾਰਨ ਲੋਕਾਂ ਨੂੰ ਮਿਲਣ ਪਹੁੰਚੇ ਵਿਧਾਇਕ ਕੋਟਲੀ <br/> ਅਗਲੀ ਖ਼ਬਰ ਸ੍ਰੀ ਬਾਲ ਗਣੇਸ਼ ਕਲੱਬ ਸ਼ਾਹਕੋਟ ਵਲੋਂ 'ਸ੍ਰੀ ਗਣੇਸ਼ ਉਤਸਵ' ਦੀ ਸਮਾਪਤੀ ਮੌਕੇ ਵਿਸ਼ਾਲ ਸ਼ੋਭਾ ਯਾਤਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।