16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸ਼ਾਹਕੋਟ ਮੇਨ ਬਜ਼ਾਰ 'ਚ ਕਬਾੜ ਦੀ ਦੁਕਾਨ ਵਿੱਚ ਲੱਗੀ ਭਿਆਨਕ ਅੱਗ ਕਾਰਨ ਲੱਖਾਂ ਦਾ ਨੁਕਸਾਨ <br/>

ਸ਼ਾਹਕੋਟ ਦੇ ਮੇਨ ਬਜ਼ਾਰ 'ਚ ਕਬਾੜ ਦੀ ਦੁਕਾਨ ਵਿੱਚ ਲੱਗੀ ਅੱਗ ਅਤੇ (ਸੱਜੇ) ਅੱਗ 'ਤੇ ਕਾਬੂ ਪਾਉਂਦੇ ਫਾਇਰ ਬਿ੍ਗੇਡ ਦੇ ਮੁਲਾਜ਼ਮ | ਤਸਵੀਰਾਂ ਸੁਖਦੀਪ ਸਿੰਘ <br/> 03-09-2025
ਸ਼ਾਹਕੋਟ, 2 ਸਤੰਬਰ (ਸੁਖਦੀਪ ਸਿੰਘ)-ਸ਼ਾਹਕੋਟ ਦੇ ਮੇਨ ਬਜ਼ਾਰ 'ਚ ਅੱਜ ਸਵੇਰੇ ਇੱਕ ਕਬਾੜ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ | ਇਸ ਘਟਨਾ ਸੰਬੰਧੀ ਜਾਣਕਾਰੀ ਦਿੰਦਿਆ ਰਕੇਸ਼ ਕੁਮਾਰ ਬਿੱਟੂ ਪੁੱਤਰ ਤਰਲੋਕ ਚੰਦ ਵਾਸੀ ਮੁਹੱਲਾ ਬਾਵਿਆਂ, ਸ਼ਾਹਕੋਟ ਨੇ ਦੱਸਿਆ ਕਿ ਉਨ੍ਹਾਂ ਦੀ ਮੇਨ ਬਜ਼ਾਰ 'ਚ ਕਬਾੜ ਦੀ ਦੁਕਾਨ ਹੈ, ਜਿਥੇ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ | ਜਦੋਂ ਸਵੇਰੇ ਉਹ ਦੁਕਾਨ 'ਤੇ ਪਹੁੰਚੇ ਤਾਂ ਦੇਖਿਆ ਕਿ ਉੱਪਰ ਬਣੇ ਕਮਰੇ 'ਚੋਂ ਧੂੰਆਂ ਨਿਕਲ ਰਿਹਾ ਸੀ ਅਤੇ ਦੇਖਦੇ ਹੀ ਦੇਖਦੇ ਅੱਗ ਦੇ ਭਾਬੜ ਨਿਕਲਣ ਲੱਗ ਪਏ | ਦੁਕਾਨ ਦਾ ਸ਼ਟਰ ਚੁੱਕਿਆ ਤਾਂ ਧੂੰਏ ਕਾਰਨ ਦੁਕਾਨ ਅੰਦਰ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ | ਘਟਨਾ ਦਾ ਪਤਾ ਲੱਗਣ 'ਤੇ ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਨਿਕ ਅਧਿਕਾਰੀ ਮੌਕੇ 'ਤੇ ਪਹੁੰਚੇ, ਉਥੇ ਹੀ ਨਗਰ ਪੰਚਾਇਤ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ, ਸਾਬਕਾ ਪ੍ਰਧਾਨ ਪਵਨ ਪੁਰੀ, ਸਾਬਕਾ ਐਮ.ਸੀ. ਹੈਪੀ ਡਾਬਰ, ਸਾਬਕਾ ਐਮ.ਸੀ. ਜਗਦੀਸ਼ ਵਡਹੈਰਾ, ਕਾਂਗਰਸੀ ਆਗੂ ਪਵਨ ਜੁਨੇਜਾ, ਟਿੰਪੀ ਕੁਮਰਾ ਆਗੂ ਸਮੇਤ ਵੱਡੀ ਗਿਣਤੀ 'ਚ ਲੋਕ ਪਹੁੰਚੇ | ਇਸ ਦੌਰਾਨ ਸ਼ਾਹਕੋਟ, ਨਕੋਦਰ ਅਤੇ ਸੁਲਤਾਨਪੁਰ ਲੋਧੀ ਤੋਂ ਫਾਇਰ ਬਿ੍ਗੇਡ ਦੀਆਂ ਗੱਡੀਆਂ ਪਹੁੰਚੀਆਂ | ਸ਼ਾਹਕੋਟ ਦੇ ਇੱਕ ਨੌਜਵਾਨ ਵਿਜੈ ਬਾਬਾ ਨੇ ਆਪਣੀ ਜਾਨ 'ਤੇ ਖੇਡ ਕੇ ਦੁਕਾਨ ਅੰਦਰ ਦਾਖਲ ਹੋ ਕੇ ਫਾਇਰ ਬਿ੍ਗੇਡ ਦੇ ਮੁਲਾਜ਼ਮਾਂ ਅਤੇ ਲੋਕਾਂ ਦੀ ਸਹਾਇਤਾ ਨਾਲ ਕਰੀਬ 6 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਜਾ ਸਕਿਆ | ਰਕੇਸ਼ ਕੁਮਾਰ ਬਿੱਟੂ ਨੇ ਦੱਸਿਆ ਕਿ ਇਸ ਘਟਨਾ ਦੌਰਾਨ ਦੁਕਾਨ ਵਿੱਚ ਪਿਆ ਕਰੀਬ 4 ਤੋਂ 5 ਲੱਖ ਰੁਪਏ ਦਾ ਕਬਾੜ ਦਾ ਸਮਾਨ ਸੜ ਕੇ ਸੁਆਹ ਹੋ ਗਿਆ ਅਤੇ ਨਾਲ ਦੀਆਂ ਦੁਕਾਨਾਂ ਦੀਆਂ ਕੰਧਾਂ ਵਿੱਚ ਤਰੇੜਾਂ ਆ ਗਈਆਂ |

ਪਿਛਲੀ ਖ਼ਬਰ ਬਰਸਾਤ ਕਾਰਨ ਛੱਤ ਡਿਗਣ ਕਰਕੇ ਪਾਲਤੂ ਪਸ਼ੂਆਂ ਦੀ ਹੋਈ ਮੌਤ <br/> ਅਗਲੀ ਖ਼ਬਰ ਹੜ੍ਹਾਂ ਨਾਲ ਹੋ ਰਹੇ ਨੁਕਸਾਨ ਕਾਰਨ ਲੋਕਾਂ ਨੂੰ ਮਿਲਣ ਪਹੁੰਚੇ ਵਿਧਾਇਕ ਕੋਟਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।