16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਮਾਨ ਸਰਕਾਰ ਨੇ ਹੜ੍ਹਾਂ ਦੇ ਹਾਲਾਤਾਂ ਨੂੰ ਦੇਖਦਿਆਂ ਕੋਈ ਅਗਾਊਾ ਪ੍ਰਬੰਧ ਨਹੀਂ ਕੀਤੇ-ਸ਼ੇਰੋਵਾਲੀਆ <br/>

ਪਿੰਡ ਥੰਮੂਵਾਲ ਵਿਖੇ ਸਤਲੁਜ ਦਰਿਆ ਦੇ ਬੰਨ੍ਹ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨਾਲ, ਸੁਰਿੰਦਰਜੀਤ ਸਿੰਘ ਚੱਠਾ, ਗੁਲਜ਼ਾਰ ਸਿੰਘ ਥਿੰਦ, ਸੋਨੂੰ ਕੰਗ ਪੀ.ਏ ਤੇ ਹੋਰ | ਤਸਵੀਰ : ਦਲਜੀਤ ਸਿੰਘ ਸਚਦੇਵਾ <br/> 03-09-2025
ਸ਼ਾਹਕੋਟ, 2 ਸਤੰਬਰ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਹਲਕੇ ਦੇ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਲੋਂ ਪਿੰਡ ਥੰਮੂਵਾਲ, ਬਾਊਪੁਰ, ਭੋਇਪੁਰ, ਰਾਮਪੁਰ, ਬੂੜੇਵਾਲ ਤੇ ਹਾਥੀਆਣਾ ਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਜਾਇਜ਼ਾ ਲਿਆ ਗਿਆ | ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪਿੰਡ ਥੰਮੂਵਾਲ ਵਿਖੇ ਸਤਲੁਜ ਦਰਿਆ ਵਿਚ ਨੋਚ 97 ਨੂੰ ਢਾਅ ਲੱਗੀ ਸੀ | ਇਸ ਮੌਕੇ ਹਲਕਾ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ 'ਆਪ' ਸਰਕਾਰ ਨੇ ਹੜ੍ਹਾਂ ਦੇ ਹਾਲਾਤਾਂ ਨੂੰ ਦੇਖਦਿਆਂ ਕੋਈ ਅਗਾਊਾ ਪ੍ਰਬੰਧ ਨਹੀਂ ਕੀਤੇ, ਜਿਸ ਕਾਰਨ ਅੱਜ ਲੋਕਾਂ ਨੂੰ ਮਾੜੇ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹੁਣ ਹੜ੍ਹਾਂ ਤੋਂ ਬਾਅਦ ਵੀ ਸਰਕਾਰ ਤੇ ਪ੍ਰਸ਼ਾਸਨ ਵਲੋਂ ਦਰਿਆ ਕੰਢੇ ਬੈਠੇ ਲੋਕਾਂ ਦੀ ਕੋਈ ਮਦਦ ਨਹੀਂ ਕੀਤੀ ਜਾ ਰਹੀ, ਸਿਰਫ਼ ਸਵੈ ਸੇਵੀ ਸੰਸਥਾਵਾਂ ਹੀ ਹੜ੍ਹ ਪੀੜਤਾਂ ਦੀ ਮਦਦ ਕਰ ਰਹੀਆਂ ਹਨ | ਵਿਧਾਇਕ ਸ਼ੇਰੋਵਾਲੀਆ ਨੇ ਥੰਮੂਵਾਲ ਵਿਖੇ ਮੌਕੇ 'ਤੇ ਡੀ.ਸੀ ਜਲੰਧਰ, ਐੱਸ.ਡੀ.ਐੱਮ ਸ਼ਾਹਕੋਟ ਤੇ ਬੀ.ਡੀ.ਪੀ.ਓ ਸ਼ਾਹਕੋਟ ਨੂੰ ਹੜ੍ਹਾਂ ਦੇ ਖ਼ਤਰੇ ਨੂੰ ਦੇਖਦਿਆਂ ਪੁਖਤਾ ਪ੍ਰਬੰਧ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਥੰਮੂਵਾਲ ਵਿਖੇ ਢਾਅ ਲੱਗਣ ਤੋਂ ਬਾਅਦ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ, ਪਰ ਪ੍ਰਸ਼ਾਸਨ ਵਲੋਂ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ | ਉਨ੍ਹਾਂ ਕਿਹਾ ਕਿ ਉਹ ਲੋਕਾਂ ਨਾਲ ਡਟ ਕੇ ਖੜ੍ਹੇ ਹਨ ਤੇ ਉਨ੍ਹਾਂ ਵਲੋਂ ਲੋਕਾਂ ਦੀ ਹੜ੍ਹ ਸੰਭਵ ਮਦਦ ਕੀਤੀ ਜਾਵੇਗੀ | ਇਸ ਮੌਕੇ ਸੁੁਰਿੰਦਰਜੀਤ ਸਿੰਘ ਚੱਠਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸ਼ਾਹਕੋਟ, ਗੁਲਜ਼ਾਰ ਸਿੰਘ ਥਿੰਦ ਪ੍ਰਧਾਨ ਨਗਰ ਪੰਚਾਇਤ ਸ਼ਾਹਕੋਟ, ਸੋਨੂੰ ਕੰਗ ਪੀ.ਏ, ਫੁੰਮਣ ਗਿੱਲ ਐੱਮ.ਸੀ, ਬੰਟੀ ਬੱਠਲਾ ਜ਼ਿਲ੍ਹਾ ਵਾਈਸ ਪ੍ਰਧਾਨ, ਟਿੰਪੀ ਕੁਮਰਾ ਕਾਂਗਰਸੀ ਆਗੂ, ਨਾਇਬ ਸਿੰਘ ਬਾਜਵਾ ਸੀਨੀਅਰ ਕਾਂਗਰਸੀ ਆਗੂ, ਕਾਮਰੇਡ ਚਰਨਜੀਤ ਥੰਮੂਵਾਲ, ਨੰਬਰਦਾਰ ਹਰਜਿੰਦਰ ਬਾਹਮਣੀਆਂ, ਗੁਰਮੀਤ ਸਿੰਘ ਬੱਬੂ, ਮੇਜਰ ਸਿੰਘ ਬਾਜਵਾ, ਹੰਸ ਸਿੰਘ ਪ੍ਰਧਾਨ, ਸੁਖਦੇਵ ਸਿੰਘ ਸਾਬਕਾ ਸਰਪੰਚ, ਜਗਤਾਰ ਸਿੰਘ ਸਰਪੰਚ, ਮੰਗਾ ਸਿੰਘ ਸਰਪੰਚ, ਬਲਕਾਰ ਸਿੰਘ ਨਾਰੰਗਪੁਰ ਹੰਸੀ, ਜਤਿੰਦਰ ਸਿੰਘ ਨੰਬਰਦਾਰ, ਚਮਨ ਲਾਲ, ਮੰਗੀ ਚੱਕ ਬਾਹਮਣੀਆਂ ਪਾਰ, ਸਾਹਿਬ ਸਿੰਘ ਸਾਬਕਾ ਸਰਪੰਚ, ਸੋਨੀ ਪੰਚ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਲਾਂਗੜੀਆਂ ਵਿਖੇ 15 ਮੈਂਬਰੀ ਪੇਂਡੂ ਸੁਰੱਖਿਆ ਕਮੇਟੀ ਦਾ ਗਠਨ <br/> ਅਗਲੀ ਖ਼ਬਰ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਰਵਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।