23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਵਿਧਾਇਕਾ ਮਾਨ ਦੀ ਕਿਸਾਨ ਆਗੂਆਂ ਪ੍ਰਤੀ ਵਰਤੀ ਸ਼ਬਦਾਵਲੀ ਅਤਿ ਨਿੰਦਣਯੋਗ- ਬੱਲ, ਚਾਹਲ <br/>

ਅਜੀਤ ਡੈਸਕ 04-09-2025
ਸ਼ਾਹਕੋਟ, 3 ਸਤੰਬਰ (ਸੁਖਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮੋਹਣ ਸਿੰਘ ਬੱਲ ਅਤੇ ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਚਾਹਲ ਨੇ ਹਲਕਾ ਨਕੋਦਰ ਤੋਂ 'ਆਪ' ਵਿਧਾਇਕਾ ਇੰਦਰਜੀਤ ਕੌਰ ਮਾਨ ਵੱਲੋਂ ਇੱਕ ਕਿਸਾਨ ਜਥੇਬੰਦੀ ਦੇ ਆਗੂਆਂ ਵਿਰੁੱਧ ਭੱਦੀ ਸ਼ਬਦਾਵਲੀ ਵਰਤਣ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ਭਾਕਿਯੂ (ਏਕਤਾ ਉਗਰਾਹਾਂ) ਦੇ ਆਗੂਆਂ ਨੇ ਕਿਹਾ ਕਿ ਬੁਖਲਾਹਟ 'ਚ ਆ ਕੇ ਬੋਲੇ ਸ਼ਬਦਾਂ ਨਾਲ ਆਮ ਆਦਮੀ ਪਾਰਟੀ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ | ਉਹਨਾਂ ਕਿਹਾ ਆਉਣ ਵਾਲੇ ਦਿਨਾਂ 'ਚ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਵਿੱਚ ਫ਼ੈਸਲਾ ਕਰਕੇ ਵਿਧਾਇਕਾ ਦੇ ਤਾਹਣੇ-ਮਿਹਣਿਆਂ ਵਾਲੀਆਂ ਗੱਲਾਂ ਦਾ ਮੂੰਹ-ਤੋੜਵਾਂ ਜਵਾਬ ਦੇਣ ਲਈ ਪ੍ਰੋਗਰਾਮ ਉਲੀਕਿਆ ਜਾਵੇਗਾ |

ਪਿਛਲੀ ਖ਼ਬਰ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਵਲੋਂ ਸ਼ਾਹਕੋਟ ਇਲਾਕੇ 'ਚ ਸਤਲੁਜ ਦਰਿਆ ਦੇ ਬੰਨ੍ਹ 'ਤੇ ਨਾਜ਼ੁਕ ਥਾਵਾਂ ਦਾ ਦੌਰਾ... ਅਗਲੀ ਖ਼ਬਰ ਲੋਹੀਆਂ ਇਲਾਕੇ ਦੇ ਪਿੰਡ 'ਧੱਕਾ ਬਸਤੀ' ਦਾ ਨਹੀਂ ਚਲਦਾ 'ਸਰਕਾਰ ਅੱਗੇ ਧੱਕਾ' <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।