23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਪਸ਼ੂਆਂ ਦੇ ਇਲਾਜ ਲਈ ਪਸ਼ੂ ਪਾਲਣ ਵਿਭਾਗ ਵਲੋਂ ਕੰਮ ਜਾਰੀ -ਡਾ. ਅਮਨਦੀਪ <br/>

ਪਸ਼ੂ ਪਾਲਣ ਵਿਭਾਗ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਲਗਾਏ ਗਏ ਕੈਂਪ ਵਿਚ ਹਾਜ਼ਰ ਸੀਨੀਅਰ ਵੈਟਰਨਰੀ ਅਫ਼ਸਰ ਡਾ. ਅਮਨਦੀਪ ਤੇ ਹੋਰ ਸਟਾਫ਼ ਅਤੇ ਸਤਲੁਜ ਦਰਿਆ ਅੰਦਰ ਪਾਣੀ ਵਿਚ ਘਿਰੇ ਕਿਸਾਨਾਂ ਨੂੰ ਪਸ਼ੂਆਂ ਲਈ ਦਵਾਈਆਂ ਦਿੰਦੇ ਹੋਏ ਵਿਭਾਗ ਦੀ ਟੀਮ ਦੇ ਮੈਂਬਰ | ਤਸਵੀਰਾਂ: ਬਾਂਸਲ <br/> 04-09-2025
ਸ਼ਾਹਕੋਟ, 3 ਸਤੰਬਰ (ਨਗਿੰਦਰ ਸਿੰਘ ਬਾਂਸਲ)- ਸ਼ਾਹਕੋਟ ਤਹਿਸੀਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪਸ਼ੂਆਂ ਦੇ ਇਲਾਜ ਲਈ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਕੰਮ ਕਰ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਵੈਟਰਨਰੀ ਅਫ਼ਸਰ ਸ਼ਾਹਕੋਟ ਡਾ. ਅਮਨਦੀਪ ਨੇ ਦੱਸਿਆ ਕਿ ਸ਼ਾਹਕੋਟ ਦੇ ਐਸ.ਡੀ.ਐਮ. ਸ਼੍ਰੀਮਤੀ ਸ਼ੁਭੀ ਆਂਗਰਾ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਾਹਕੋਟ ਤਹਿਸੀਲ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੇ ਪਸ਼ੂ ਧਨ ਨੂੰ ਹੜ੍ਹਾਂ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਅਤੇ ਬਿਮਾਰ ਪਸ਼ੂਆਂ ਦੇ ਇਲਾਜ ਲਈ ਪਸ਼ੂ ਪਾਲਣ ਵਿਭਾਗ ਵੱਲੋਂ 5 ਟੀਮਾਂ ਦਾ ਗਠਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਵਿਭਾਗ ਦੀ ਟੀਮ ਵੱਲੋਂ ਪਿੰਡ ਫਤਿਹਪੁਰ ਨੇੜੇ ਸਤਲੁਜ ਦਰਿਆ ਅੰਦਰ ਪਾਣੀ ਵਿਚ ਘਿਰੇ 21 ਕਿਸਾਨਾਂ ਦੇ ਡੇਰਿਆਂ 'ਤੇ ਮੌਜੂਦ ਪਸ਼ੂਆਂ ਨੂੰ ਬਚਾਇਆ ਗਿਆ | ਡਾ. ਅਮਨਦੀਪ ਨੇ ਦੱਸਿਆ ਕਿ ਵੈਟਰਨਰੀ ਅਫ਼ਸਰ ਡਾ. ਮੇਜਰ ਸਿੰਘ ਅਤੇ ਵੈਟਰਨਰੀ ਇੰਸਪੈਕਟਰ ਰਾਜਨ ਸਿਡਾਨਾ ਵਲੋਂ ਸਤਲੁਜ ਦਰਿਆ ਦੇ ਅੰਦਰ ਫਸੇ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ | ਇਸੇ ਤਰ੍ਹਾਂ ਡਾ. ਜਸਵੀਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਸ਼ਾਹਕੋਟ ਵਲੋਂ ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ | ਵੈਟਰਨਰੀ ਅਫ਼ਸਰ ਡਾ. ਗੁਲਸਨਪ੍ਰੀਤ ਸਿੰਘ ਟੁਰਨਾ ਅਤੇ ਵੈਟਰਨਰੀ ਇੰਸਪੈਕਟਰ ਬਲਜਿੰਦਰ ਸਿੰਘ ਦੀ ਟੀਮ ਵਲੋਂ ਪਿੰਡ ਥੰਮੂਵਾਲ ਵਿਖੇ ਪ੍ਰਭਾਵਿਤ ਕਿਸਾਨਾਂ ਦੇ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਦਲਬੀਰ ਸਿੰਘ ਜਾਫ਼ਰਵਾਲ ਨੂੰ ਸਦਮਾ, ਵੱਡੇ ਭਰਾ ਦਾ ਦਿਹਾਂਤ <br/> ਅਗਲੀ ਖ਼ਬਰ ਹਲਕਾ ਇੰਚਾਰਜ ਨੇ ਧੁੱਸੀ ਬੰਨ੍ਹ ਦਾ ਲਿਆ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।