15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਖੇਡ ਮੇਲੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ 'ਚ ਮਦਦਗਾਰ ਹੁੰਦੇ ਹਨ-ਪੰਡੋਰੀ

ਅਜੀਤ ਡੈਸਕ 21-09-2025
• 'ਆਪ' ਹਲਕਾ ਇੰਚਾਰਜ ਨੇ ਖਾਨਪੁਰ ਰਾਜਪੂਤਾਂ ਦੇ ਖੇਡ ਮੇਲੇ 'ਚ ਲਗਵਾਈ ਹਾਜ਼ਰੀ
ਮਲਸੀਆਂ, 20 ਸਤੰਬਰ (ਦਲਜੀਤ ਸਿੰਘ ਸਚਦੇਵਾ)-ਆਮ ਆਦਮੀ ਪਾਰਟੀ ਸ਼ਾਹਕੋਟ ਹਲਕੇ ਦੇ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਨੇ ਪਿੰਡ ਖ਼ਾਨਪੁਰ ਰਾਜਪੂਤਾਂ ਵਿਖੇ ਸਾਲਾਨਾ ਛਿੰਝ ਮੇਲੇ ਤੇ ਕਬੱਡੀ ਟੂਰਨਾਮੈਂਟ ਵਿਚ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਈ | ਉਨ੍ਹਾਂ ਨੇ ਨੌਜਵਾਨਾਂ ਦਾ ਖੇਡਾਂ ਪ੍ਰਤੀ ਜੁੜਾਅ ਤੇ ਜਜ਼ਬੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨ ਹਮੇਸ਼ਾਂ ਦੁਨੀਆਂ ਭਰ ਵਿਚ ਆਪਣੇ ਹੁਨਰ ਤੇ ਹਿੰਮਤ ਦਾ ਲੋਹਾ ਮਨਵਾਉਂਦੇ ਆਏ ਹਨ | ਪੰਡੋਰੀ ਨੇ ਟੂਰਨਾਮੈਂਟ ਦੇ ਸੁਚੱਜੇ ਪ੍ਰਬੰਧਾਂ ਲਈ ਪ੍ਰਬੰਧਕ ਕਮੇਟੀ ਤੇ ਪਿੰਡ ਦੀ ਪੰਚਾਇਤ ਦੀ ਸ਼ਲਾਘਾ ਕੀਤੀ |
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਖੇਡ ਮੇਲੇ ਨਾ ਸਿਰਫ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਮਦਦਗਾਰ ਹੁੰਦੇ ਹਨ, ਸਗੋਂ ਆਪਸੀ ਭਾਈਚਾਰੇ ਤੇ ਏਕਤਾ ਨੂੰ ਮਜ਼ਬੂਤ ਕਰਨ ਦਾ ਵਸੀਲਾ ਵੀ ਬਣਦੇ ਹਨ | ਪੰਡੋਰੀ ਨੇ ਭਰੋਸਾ ਦਿਵਾਇਆ ਕਿ ਖੇਡਾਂ ਦੇ ਲਈ ਉਨ੍ਹਾਂ ਵਲੋਂ ਹਰ ਸੰਭਵ ਯੋਗਦਾਨ ਦਿੱਤਾ ਜਾਵੇਗਾ | ਇਸ ਮੌਕੇ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ, ਮਾਰਕੀਟ ਕਮੇਟੀ ਸ਼ਾਹਕੋਟ ਦੇ ਚੇਅਰਮੈਨ ਬਲਵੀਰ ਸਿੰਘ, ਸਾਬੀ ਮੱਟੂ, ਨਿਸ਼ਾਨ ਸਿੰਘ, ਕਾਲਾ ਖ਼ਾਨਪੁਰ ਰਾਜਪੂਤਾਂ, ਸਰਪੰਚ ਸੁਖਵਿੰਦਰ ਸਿੰਘ, ਚਿਮਨ ਸਿੰਘ, ਕਰਮਜੀਤ ਸਿੰਘ ਹੁੰਦਲ, ਜੋਤੀ ਸਰਪੰਚ ਡਬਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ.ਬੀ.ਆਈ ਬਰਾਂਚ ਮੋਗਾ ਰੋਡ ਸ਼ਾਹਕੋਟ ਨੇ ਬੱਗਾ ਸਕੂਲ 'ਚ ਲਗਾਏ ਬੂਟੇ ਅਗਲੀ ਖ਼ਬਰ ਇੰਪਲਾਈਜ਼ ਕਾਲੋਨੀ ਵੈੱਲਫੇਅਰ ਸੁਸਾਇਟੀ ਸ਼ਾਹਕੋਟ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।