14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਡੇਰਾ ਸੱਚਖੰਡ ਬੱਲਾਂ 'ਚ ਬ੍ਰਹਮਲੀਨ ਸੰਤ ਪਿੱਪਲ ਦਾਸ ਦਾ 97ਵਾਂ ਬਰਸੀ ਸਮਾਗਮ ਭਲਕੇ

ਅਜੀਤ ਡੈਸਕ 21-09-2025
ਕਿਸ਼ਨਗੜ੍ਹ, 20 ਸਤੰਬਰ (ਹੁਸਨ ਲਾਲ)-ਡੇਰਾ ਬ੍ਰਹਮਲੀਨ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਡੇਰੇ ਦੇ ਸੰਸਥਾਪਕ ਬ੍ਰਹਮਲੀਨ ਸੰਤ ਪਿੱਪਲ ਦਾਸ ਮਹਾਰਾਜ ਦਾ 97ਵਾਂ ਬਰਸੀ ਸਮਾਗਮ ਅਤੇ ਪਹਿਲਾ ਨਰਾਤਾ ਤੇ ਡੇਰੇ 'ਚ ਝੰਡੇ ਚੜਾਉਣ ਦਾ ਸਮਾਗਮ 22 ਸਤੰਬਰ ਸੋਮਵਾਰ ਨੂੰ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਮਹਾਰਾਜ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਣਸੀ ਯੂਪੀ ਦੀ ਸਰਪ੍ਰਸਤੀ ਹੇਠ ਦੇਸ਼ ਵਿਦੇਸ਼ ਦੀਆਂ ਹਜ਼ਾਰਾਂ ਸ਼ਰਧਾਲੂ ਸੰਗਤਾਂ ਵੱਲੋਂ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ | ਇਸ ਮੌਕੇ ਸਵੇਰੇ ਨਿਸ਼ਾਨ ਸਾਹਿਬ ਚੜ੍ਹਾਏ ਜਾਣਗੇ ਉਪਰੰਤ ਸ੍ਰੀ ਗੁਰੂ ਰਵਿਦਾਸ ਸਤਿਸੰਗ ਭਵਨ ਚ ਅੰਮਿ੍ਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਜਾਪ ਕੀਤੇ ਜਾਣਗੇ ਅਰਦਾਸ ਉਪਰੰਤ ਮਿਸ਼ਨਰੀ ਗਾਇਕ ਕਲਾਕਾਰਾਂ,ਪ੍ਰਸਿੱਧ ਕੀਰਤਨੀਏ ਜਥਿਆਂ ਅਤੇ ਸੰਤ ਮਹਾਂਪੁਰਸ਼ਾਂ ਵੱਲੋਂ, ਸਤਿਗੁਰੂ ਰਵਿਦਾਸ ਮਹਾਰਾਜ ਦੀ ਦੀ ਜੀਵਨ ਮਹਿਮਾ ਦਾ ਗੁਣਗਾਣ ਕੀਤਾ ਜਾਵੇਗਾ ਉਪਰੰਤ ਵੱਖ-ਵੱਖ ਡੇਰਿਆਂ ਤੋਂ ਆਏ ਹੋਏ ਸੰਤ ਮਹਾਂਪੁਰਸ਼ਾਂ ਅਤੇ ਸਿਆਸੀ ਆਗੂਆਂ ਵੱਲੋਂ ਬ੍ਰਹਮਲੀਨ ਸੰਤ ਪਿੱਪਲ ਦਾਸ ਮਹਾਰਾਜ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ |
ਪਿਛਲੀ ਖ਼ਬਰ ਨਵੀਂ ਵੀਜ਼ਾ ਫੀਸ ਸਿਰਫ਼ ਨਵੇਂ ਬਿਨੈਕਾਰਾਂ 'ਤੇ ਹੋਵੇਗੀ ਲਾਗੂ-ਵਾਈਟ ਹਾਊਸ ਅਗਲੀ ਖ਼ਬਰ ਪ੍ਰਵਾਸੀਆਂ ਖ਼ਿਲਾਫ਼ ਭੜਕੇ ਨਿਹੰਗ ਸਿੰਘ, ਪੰਜਾਬ ਛੱਡਣ ਦੀ ਦਿੱਤੀ ਚਿਤਾਵਨੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।