21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਖ਼ੂਨਦਾਨ ਕੈਂਪ ਲਗਾਇਆ <br/>

ਖ਼ੂਨਦਾਨ ਕੈਂਪ ਦੌਰਾਨ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕਰਦੇ ਹੋਏ ਸੁਸਾਇਟੀ ਦੇ ਪ੍ਰਧਾਨ ਰਜਿੰਦਰਪਾਲ ਸਿੰਘ, ਨਾਲ ਜਸਜੀਤ ਸਿੰਘ ਰਾਏ ਤੇ ਹੋਰ | ਤਸਵੀਰ ਮੁਨੀਸ਼ <br/> 22-09-2025
ਜਲੰਧਰ, 21 ਸਤੰਬਰ (ਹਰਵਿੰਦਰ ਸਿੰਘ ਫੁੱਲ)-ਭਾਈ ਘਨੱਈਆ ਜੀ ਚੈਰੀਟੇਬਲ ਮੈਡੀਕਲ ਤੇ ਐਜੂਕੇਸ਼ਨਲ ਸੁਸਾਇਟੀ ਅਰਬਨ ਅਸਟੇਟ ਫ਼ੇਜ਼-2 ਵਲੋਂ ਭਾਈ ਘਨੱਈਆ ਦੀ ਮਿੱਠੀ ਯਾਦ 'ਚ ਖ਼ੂਨਦਾਨ ਕੈਂਪ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫ਼ੇਜ਼-2 ਵਿਖੇ ਲਗਾਇਆ ਗਿਆ | ਇਸ ਕੈਂਪ ਦੌਰਾਨ 41 ਯੂਨਿਟ ਤੋਂ ਵੱਧ ਖ਼ੂਨ ਦਾਨ ਹੋਇਆ | ਕੈਪ ਦੌਰਾਨ ਹੀ ਹੱਡੀਆਂ ਦੇ ਟੈੱਸਟ ਵੀ ਮੁਫ਼ਤ ਕੀਤੇ ਗਏ | ਇਹ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਮੁੱਖ ਸੇਵਾਦਾਰ ਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਵੀ ਸੁਸਾਇਟੀ ਵਲੋਂ ਸਮਾਜ ਸੇਵਾ ਦੇ ਬਹੁਤ ਕੰਮ ਕੀਤੇ ਜਾਂਦੇ ਹਨ ਜਿਨ੍ਹਾਂ ਵਿਚ ਸੁਸਾਇਟੀ ਵਲੋਂ ਲੋੜਵੰਦ ਵਿਦਿਆਰਥੀਆਂ ਦੀਆਂ ਫ਼ੀਸਾਂ ਵੀ ਦਿੱਤੀਆਂ ਜਾਂਦੀਆਂ ਹਨ ਅਤੇ ਲੋੜਵੰਦਾਂ ਲਈ ਅੱਖਾਂ ਦੀ ਮੁਫ਼ਤ ਜਾਂਚ ਤੇ ਅਪ੍ਰੇਸ਼ਨ ਕੈਂਪ ਵੀ ਲਗਾਏ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਮੈਡੀਕਲ ਸੇਵਾਵਾਂ ਵੀ ਨਿਰੰਤਰ ਜਾਰੀ ਹਨ | ਉਨ੍ਹਾਂ ਕਿਹਾ ਕਿ ਸੁਸਾਇਟੀ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਰੁੱਖ ਲਗਾਓ ਤੇ ਸਾਂਭ ਸੰਭਾਲ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ | ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਮਨਜੀਤ ਸਿੰਘ, ਲਖਵਿੰਦਰ ਸਿੰਘ, ਦਲਜੀਤ ਸਿੰਘ, ਕਰਮਜੀਤ ਸਿੰਘ, ਸੁੱਖ ਸ਼ਰਨ ਸਿੰਘ, ਜਸਜੀਤ ਸਿੰਘ ਰਾਏ, ਪਰਸਨ ਸਿੰਘ, ਪਲਿੰਵਦਰ ਸਿੰਘ ਅਤੇ ਬਲਦੇਵ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵਲੋਂ ਉਤਸਵ ਕਮੇਟੀ ਦੇ ਆਗੂਆਂ ਨਾਲ ਮੀਟਿੰਗ <br/> ਅਗਲੀ ਖ਼ਬਰ ਸੁਆਮੀ ਸੰਤ ਦਾਸ ਪਬਲਿਕ ਸਕੂਲ ਦੀਆਂ ਖਿਡਾਰਨਾਂ ਨੇ ਬੈਡਮਿੰਟਨ 'ਚ ਮਾਰੀਆਂ ਮੱਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।