19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਐਲੀਮੈਂਟਰੀ ਸਕੂਲ ਢੰਡੋਵਾਲ ਵਿਖੇ ਸਟੇਸ਼ਨਰੀ ਅਤੇ ਹੋਰ ਸਾਮਾਨ ਵੰਡਿਆ <br/>

ਅਜੀਤ ਡੈਸਕ 22-09-2025
ਸ਼ਾਹਕੋਟ, 21 ਸਤੰਬਰ (ਨਗਿੰਦਰ ਸਿੰਘ ਬਾਂਸਲ)- ਗਲੋਬਲ ਟਰੈਵਲ (ਜੀ.ਟੀ.) ਕੰਪਨੀ ਸ਼ਾਹਕੋਟ ਵੱਲੋਂ ਭਾਈ ਪਾਲ ਸਿੰਘ ਫਰਾਂਸ ਦੀ ਅਗਵਾਈ ਹੇਠ ਪਿੰਡ ਢੰਡੋਵਾਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ 200 ਬੱਚਿਆਂ ਨੂੰ ਕਾਪੀਆਂ, ਪੈੱਨ ਤੇ ਹੋਰ ਜ਼ਰੂਰੀ ਸਾਮਾਨ ਵੰਡਿਆ ਗਿਆ | ਇਸ ਮੌਕੇ ਸੁਪਰੀਮ ਕੋਰਟ ਦੇ ਵਕੀਲ ਅਤੇ ਬਹੁਜਨ ਦ੍ਰਾਵਿੜ ਪਾਰਟੀ ਦੇ ਪ੍ਰਧਾਨ ਜੀਵਨ ਸਿੰਘ ਤਾਮਿਲ, ਡੀ.ਐੱਸ.ਪੀ. ਸ਼ਾਹਕੋਟ ਓਾਕਾਰ ਸਿੰਘ ਬਰਾੜ, ਪ੍ਰੋਫੈਸਰ ਸ਼ਾਮ ਸਿੰਘ ਜਨਰਲ ਸਕੱਤਰ ਬੀ.ਡੀ.ਪੀ., ਹਰਬੰਸ ਸਿੰਘ ਚੱਠਾ ਯੂ.ਕੇ., ਪਰਮਜੀਤ ਕੌਰ ਬਜਾਜ ਸਾਬਕਾ ਵਾਈਸ ਪ੍ਰਧਾਨ ਨਗਰ ਪੰਚਾਇਤ ਸ਼ਾਹਕੋਟ ਆਦਿ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਬੱਚਿਆਂ ਨੂੰ ਸਾਮਾਨ ਵੰਡਿਆ | ਇਸ ਮੌਕੇ ਸੰਬੋਧਨ ਕਰਦਿਆਂ ਭਾਈ ਪਾਲ ਸਿੰਘ ਨੇ ਕਿਹਾ ਕਿ ਜੀ.ਟੀ. ਕੰਪਨੀ ਵਲੋਂ ਚੈਰਿਟੀ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਵੱਖ-ਵੱਖ ਖੇਤਰਾਂ ਵਿਚ ਲੋਕਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ | ਇਸੇ ਤਹਿਤ ਢੰਡੋਵਾਲ ਸਕੂਲ ਵਿਖੇ ਬੱਚਿਆਂ ਨੂੰ ਜ਼ਰੂਰੀ ਸਮਾਨ ਵੰਡਿਆ ਗਿਆ ਹੈ | ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਅੱਗੇ ਵੀ ਜਾਰੀ ਰਹਿਣਗੇ | ਇਸ ਮੌਕੇ ਐਡਵੋਕੇਟ ਜੀਵਨ ਸਿੰਘ ਤਾਮਿਲ ਅਤੇ ਡੀ.ਐਸ.ਪੀ. ਓਾਕਾਰ ਸਿੰਘ ਬਰਾੜ ਨੇ ਭਾਈ ਪਾਲ ਸਿੰਘ ਫਰਾਂਸ ਅਤੇ ਜੀ.ਟੀ. ਕੰਪਨੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਸਕੂਲ ਮੁਖੀ ਜਤਿੰਦਰਪਾਲ ਅਰੋੜਾ ਨੇ ਭਾਈ ਪਾਲ ਸਿੰਘ ਫਰਾਂਸ ਤੇ ਜੀ.ਟੀ. ਕੰਪਨੀ ਦਾ ਧੰਨਵਾਦ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਲਵਾ ਸਿੰਘ ਚੇਅਰਮੈਨ ਤਾਮਿਲ ਸਿੱਖ ਸੰਗਤ, ਐਡਵੋਕੇਟ ਪਲਾਨੀ ਸਿੰਘ, ਤੀਰਥ ਸਿੰਘ ਸੂਬਾ ਪ੍ਰਧਾਨ, ਗੁਰਦੇਵ ਸਿੰਘ ਸਰਪੰਚ ਕੰਨੀਆਂ, ਮੇਜਰ ਸਿੰਘ ਬੱਗਾ, ਨਰਿੰਦਰ ਸਿੰਘ ਰਾਜਾ, ਸੁਰਜੀਤ ਸਿੰਘ ਸਾਬਕਾ ਸਰਪੰਚ, ਮਾਸਟਰ ਮਨਮੀਤ ਸਿੰਘ, ਸੋਨੂੰ ਸਮੇਤ ਸਮੂਹ ਸਕੂਲ ਸਟਾਫ਼ ਤੇ ਹੋਰ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਅਤੇ ਬਲਦੇਵ ਸਿੰਘ ਖਹਿਰਾ ਨੇ ਕੀਤਾ ਧੁੱਸੀ ਬੰਨ੍ਹ ਦਾ ਦੌਰਾ <br/> ਅਗਲੀ ਖ਼ਬਰ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।