19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

'ਆਪ' ਦਿੱਲੀ ਦੇ ਵਿਧਾਇਕ ਰਿਤੂਰਾਜ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਵੰਡਿਆ <br/>

ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਤੇ ਹੋਰ ਜ਼ਰੂਰਤ ਦਾ ਸਾਮਾਨ ਵੰਡਣ ਦੌਰਾਨ 'ਆਪ' ਦਿੱਲੀ ਦੇ ਵਿਧਾਇਕ ਰਿਤੂਰਾਜ ਗੋਵਿੰਦ, ਦੁਆਬਾ ਇੰਚਾਰਜ ਅਜੇ ਰਾਜਪੂਤ, ਜ਼ਿਲ੍ਹਾ ਪ੍ਰਧਾਨ ਪ੍ਰਦੀਪ ਦੁੱਗਲ, ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ ਤੇ ਹੋਰ | ਤਸਵੀਰ : ਦਲਜੀਤ ਸਿੰਘ ਸਚਦੇਵਾ <br/> 22-09-2025
ਮਲਸੀਆਂ, 21 ਸਤੰਬਰ (ਦਲਜੀਤ ਸਿੰਘ ਸਚਦੇਵਾ)-ਆਮ ਆਦਮੀ ਪਾਰਟੀ ਦਿੱਲੀ ਦੇ ਵਿਧਾਇਕ ਰਿਤੂਰਾਜ ਗੋਵਿੰਦ ਵਲੋਂ ਹਲਕਾ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡ ਮੁੰਡੀ ਕਾਲ, ਮੰਡਾਲਾ ਛੰਨਾ, ਮੁੰਡੀ ਚੋਹਲੀਆ, ਧੱਕਾ ਬਸਤੀ ਵਿਚ ਪੀੜਤ ਪਰਿਵਾਰਾਂ ਨੂੰ ਰਾਸ਼ਨ ਤੇ ਹੋਰ ਜ਼ਰੂਰਤ ਦਾ ਸਾਮਾਨ ਦਿੱਤਾ ਗਿਆ | ਇਸ ਮੌਕੇ ਦੁਆਬਾ ਇੰਚਾਰਜ ਅਜੇ ਰਾਜਪੂਤ, ਜ਼ਿਲ੍ਹਾ ਪ੍ਰਧਾਨ ਪ੍ਰਦੀਪ ਦੁੱਗਲ, 'ਆਪ' ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ, ਵਾਈਸ ਚੇਅਰਮੈਨ ਨੈਨ ਛਾਬੜਾ ਤੇ ਹਲਕਾ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਵਿਧਾਇਕ ਰਿਤੂਰਾਜ ਗੋਵਿੰਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਔਖੇ ਸਮੇਂ ਵਿਚ ਪੀੜਤ ਪਰਿਵਾਰਾਂ ਦੇ ਨਾਲ ਡਟ ਕੇ ਖੜ੍ਹੀ ਹੈ | ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪਰਿਵਾਰਾਂ ਦੀ ਹਰ ਪੱਖੋਂ ਮਦਦ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹੜ ਪੀੜਤਾਂ ਨੂੰ ਉਨ੍ਹਾਂ ਦੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ | ਇਸ ਮੌਕੇ ਸਤੀਸ਼ ਸਿੰਘ ਆਬਜ਼ਰਵਰ, ਮਾਰਕੀਟ ਕਮੇਟੀ ਸ਼ਾਹਕੋਟ ਦੇ ਚੇਅਰਮੈਨ ਬਲਵੀਰ ਸਿੰਘ ਢੰਡੋਵਾਲ, ਜਸਵੀਰ ਜਲਾਲਪੁਰ ਜ਼ਿਲ੍ਹਾ ਪ੍ਰਧਾਨ ਐੱਸ. ਸੀ. ਵਿੰਗ, ਪਰਮਵੀਰ ਸਿੰਘ ਪੰਮਾ ਪ੍ਰਧਾਨ, ਐੱਮ. ਸੀ. ਰਾਖੀ ਮੱਟੂ, ਸ਼੍ਰੀਮਤੀ ਸਰੋਜ ਢੰਡ ਪ੍ਰਧਾਨ ਮਹਿਲਾ ਵਿੰਗ ਤੇ ਸਰਬਜੀਤ ਮੱਟੂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਦਾਸੀਕੇ ਗੋਤ ਦੇ ਜਠੇਰਿਆਂ ਦਾ ਸਾਲਾਨਾ ਮੇਲਾ ਕਰਵਾਇਆ <br/> ਅਗਲੀ ਖ਼ਬਰ ਬੈਂਕ ਆਫ਼ ਬੜੌਦਾ ਨੇ ਪ੍ਰਾਇਮਰੀ ਸਕੂਲ ਬੱਗਾ ਦੇ ਬੱਚਿਆਂ ਨਾਲ ਮਨਾਇਆ 'ਹਿੰਦੀ ਦਿਵਸ' <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।