23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸੇਂਟ ਸੋਲਜਰ ਗਰੁੱਪ ਦੇ ਚੇਅਰਮੈਨ ਅਨਿਲ ਚੋਪੜਾ ਨੂੰ ਸਨਾਤਨ ਰਤਨ ਪੁਰਸਕਾਰ ਨਾਲ ਕੀਤਾ ਸਨਮਾਨਿਤ <br/>

ਸੇਂਟ ਸੋਲਜਰ ਗਰੁੱਪ ਦੇ ਚੇਅਰਮੈਨ ਅਨਿਲ ਚੋਪੜਾ ਨੂੰ ਸਨਾਤਨ ਰਤਨ ਪੁਰਸਕਾਰ ਨਾਲ ਸਨਮਾਨਿਤ ਕਰਦੇ ਹੋਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਹੋਰ | <br/> 23-09-2025
ਜਲੰਧਰ 22 ਸਤੰਬਰ (ਅ.ਬ.)-ਉੱਤਰੀ ਭਾਰਤ ਦੇ ਸਭ ਤੋਂ ਵੱਡੇ ਸਮੂਹ, ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਸ੍ਰੀ ਅਨਿਲ ਚੋਪੜਾ ਨੂੰ ਸਮਾਜ ਦੀ ਨਿਰਸਵਾਰਥ ਸੇਵਾ ਲਈ ਸਨਾਤਨ ਰਤਨ ਪੁਰਸਕਾਰ ਪ੍ਰਾਪਤ ਹੋਇਆ | ਜਿਸ ਵਿੱਚ ਪੰਜਾਬ ਦੀਆਂ ਉੱਘੀਆਂ ਸ਼ਖ਼ਸੀਅਤਾਂ ਮੌਜੂਦ ਸਨ | ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਚੋਪੜਾ ਦਾ ਸਨਮਾਨ ਅਤੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਹਨ ਅਤੇ ਉਹ ਇੱਕ ਚੰਗੇ ਨੇਤਾ ਵੀ ਹਨ | ਉਨ•ਾਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਿੱਖਿਅਤ ਕਰਨਾ ਹੈ | ਅੱਜ, ਸੇਂਟ ਸੋਲਜਰ ਗਰੁੱਪ ਦੇ ਉੱਤਰੀ ਭਾਰਤ ਵਿੱਚ 35 ਸਕੂਲ ਅਤੇ 22 ਕਾਲਜ ਸਥਾਪਿਤ ਹਨ | ਇਹ ਸਮੂਹ ਹੀ ਨਹੀਂ ਹੋਣਹਾਰ ਅਤੇ ਯੋਗ ਵਿਦਿਆਰਥੀਆਂ ਲਈ 3 ਕਰੋੜ ਰੁਪਏ ਤੱਕ ਦੀ ਮਾਸਟਰ ਰਾਜ ਕੰਵਰ ਚੋਪੜਾ ਸਕਾਲਰਸ਼ਿਪ ਸਕੀਮ ਪ੍ਰਦਾਨ ਕਰਦਾ ਹੈ |

ਪਿਛਲੀ ਖ਼ਬਰ -ਮਾਮਲਾ ਸੜਕ ਹਾਦਸੇ 'ਚ ਰਿਚੀ ਕੇ.ਪੀ ਦੀ ਮੌਤ ਦਾ- ਗੁਰਸ਼ਰਨ ਸਿੰਘ ਉਰਫ਼ ਪਿੰ੍ਰਸ ਦੀ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ... ਅਗਲੀ ਖ਼ਬਰ ਇੰਪਰੂਵਮੈਂਟ ਟਰੱਸਟ ਤੋਂ ਦੁਆਇਆ ਜਾਵੇ 70 ਕਰੋੜ, ਅਲਾਟੀਆਂ ਨੇ ਕੀਤੀ ਸਰਕਾਰ ਤੋਂ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।