23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

-ਮਾਮਲਾ ਸੜਕ ਹਾਦਸੇ 'ਚ ਰਿਚੀ ਕੇ.ਪੀ ਦੀ ਮੌਤ ਦਾ- ਗੁਰਸ਼ਰਨ ਸਿੰਘ ਉਰਫ਼ ਪਿੰ੍ਰਸ ਦੀ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ 30 ਨੂੰ

ਅਜੀਤ ਡੈਸਕ 23-09-2025
ਜਲੰਧਰ, 22 ਸਤੰਬਰ (ਚੰਦੀਪ ਭੱਲਾ)-ਬੀਤੇ ਦਿਨੀਂ ਮਾਡਲ ਟਾਊਨ ਵਿਖੇ ਹੋਏ ਇੱਕ ਸੜਕ ਹਾਦਸੇ 'ਚ ਸਾਬਕਾ ਸਾਂਸਦ ਮਹਿੰਦਰ ਸਿੰਘ ਕੇ.ਪੀ ਦੇ ਲੜਕੇ ਰਿਚੀ ਕੇ.ਪੀ ਦੀ ਮੌਤ ਦੇ ਮਾਮਲੇ 'ਚ ਨਾਮਜ਼ਦ ਕੀਤੇ ਗਏ ਕਰੇਟਾ ਕਾਰ ਚਾਲਕ ਗੁਰਸ਼ਰਨ ਸਿੰਘ ਉਰਫ਼ ਪਿੰ੍ਰਸ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਲਈ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਡਾ.ਦੀਪਤੀ ਗੁਪਤਾ ਦੀ ਅਦਾਲਤ ਨੇ 30 ਸਤੰਬਰ ਦੀ ਤਰੀਕ ਤੈਅ ਕੀਤੀ ਹੈ | ਇੱਥੇ ਜ਼ਿਕਰਯੋਗ ਹੈ ਕਿ ਇਸ ਹਾਦਸੇ 'ਚ ਤਿੰਨ ਗੱਡੀਆਂ ਦੀ ਟੱਕਰ 'ਚ ਰਿਚੀ ਕੇ.ਪੀ ਦੀ ਮੌਤ ਹੋ ਗਈ ਸੀ ਤੇ ਇਸ ਕੇਸ 'ਚ ਨਾਮਜ਼ਦ ਪਿੰ੍ਰਸ ਜੋ ਕਿ ਉਸ ਵੇਲੇ ਕਰੇਟਾ ਗੱਡੀ ਚਲਾ ਰਿਹਾ ਸੀ ਮੌਕੇ ਤੋਂ ਫ਼ਰਾਰ ਹੋ ਗਿਆ ਤੇ ਅੱਜ ਤੱਕ ਪੁਲਿਸ ਦੀ ਪਕੜ ਤੋਂ ਬਾਹਰ ਹੈ | ਇਸ ਮਾਮਲੇ 'ਚ ਉਕਤ ਕਰੇਟਾ ਚਾਲਕ ਵੱਲੋਂ ਹੁਣ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਲਗਾਈ ਗਈ ਹੈ | ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਕੇਸ 'ਚ ਪਿੰ੍ਰਸ ਵੱਲੋਂ ਵਕੀਲ ਮਨਦੀਪ ਸਿੰਘ ਸਚਦੇਵਾ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਇਸ ਕੇਸ ਨੂੰ ਲੜਨ ਤੋਂ ਆਪਣਾ ਨਾਂਅ ਵਾਪਸ ਲੈ ਲਿਆ ਹੈ |
ਪਿਛਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਕਰਵਾਇਆ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਸੇਂਟ ਸੋਲਜਰ ਗਰੁੱਪ ਦੇ ਚੇਅਰਮੈਨ ਅਨਿਲ ਚੋਪੜਾ ਨੂੰ ਸਨਾਤਨ ਰਤਨ ਪੁਰਸਕਾਰ ਨਾਲ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।