24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਐਕਟਿਵਾ 'ਤੇ ਆਏ ਤਿੰਨ ਲੁਟੇਰਿਆਂ ਨੇ ਦੁਕਾਨਦਾਰ ਦੀ ਕੀਤੀ ਕੁੱਟਮਾਰ, 10 ਹਜ਼ਾਰ ਦੀ ਨਕਦੀ ਲੁੱਟੀ

ਅਜੀਤ ਡੈਸਕ 23-09-2025
ਜਲੰਧਰ, 22 ਸਤੰਬਰ (ਐੱਮ. ਐੱਸ. ਲੋਹੀਆ)-ਸੰਘਾ ਚੌਕ ਨੇੜੇ ਚੱਲ ਰਹੀ ਇਕ ਕਰਿਆਨੇ ਦੀ ਦੁਕਾਨ 'ਚ ਬੀਤੀ ਰਾਤ ਦਾਖ਼ਲ ਹੋ ਕੇ ਤਿੰਨ ਲੁਟੇਰਿਆਂ ਨੇ ਦੁਕਾਨਦਾਰ ਨਾਲ ਕੁੱਟਮਾਰ ਕੀਤੀ ਅਤੇ ਉਸ ਦੇ ਗੱਲ੍ਹੇ 'ਚ ਪਈ ਕਰੀਬ 10 ਹਜ਼ਾਰ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੁਕਾਨਦਾਰ ਪਰਮਿੰਦਰ ਸਿੰਘ ਵਾਸੀ ਖੁਰਲਾ ਕਿੰਗਰਾ ਨੇ ਦੱਸਿਆ ਹੈ ਕਿ ਰਾਤ ਕਰੀਬ 8.30 ਵਜੇ ਜਦੋਂ ਉਹ ਦੁਕਾਨ 'ਤੇ ਬੈਠਾ ਹੋਇਆ ਸੀ, ਤਾਂ ਐਕਟਿਵਾ 'ਤੇ ਆਏ ਤਿੰਨ ਨੌਜਵਾਨਾਂ 'ਚੋਂ ਦੋ ਦੁਕਾਨ ਅੰਦਰ ਦਾਖ਼ਲ ਹੋ ਗਏ | ਉਨ੍ਹਾਂ ਨੇ ਪੈਸਿਆਂ ਦੀ ਮੰਗ ਕੀਤੀ, ਤਾਂ ਉਸ ਵਲੋਂ ਇਸਦਾ ਵਿਰੋਧ ਕੀਤਾ ਗਿਆ | ਇਸੇ ਦੌਰਾਨ ਬਾਹਰ ਐਕਟਿਵਾ 'ਤੇ ਖੜ੍ਹਾ ਨੌਜਵਾਨ ਵੀ ਦੁਕਾਨ 'ਚ ਦਾਖ਼ਲ ਹੋ ਗਿਆ ਅਤੇ ਉਨ੍ਹਾਂ ਤਿੰਨਾਂ ਨੇ ਉਸ ਨੂੰ ਕਾਬੂ ਕਰਕੇ, ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਇਸੇ ਦੌਰਾਨ ਇਕ ਨੌਜਵਾਨ ਨੇ ਗੱਲੇ੍ਹ 'ਚ ਪਈ ਨਕਦੀ ਕੱਢ ਲਈ ਅਤੇ ਇਕ ਨੌਜਵਾਨ ਨੇ ਬਾਹਰ ਜਾ ਕੇ ਐਕਟਿਵਾ ਸਟਾਰਟ ਕਰ ਦਿੱਤੀ, ਜਿਸ ਤੋਂ ਬਾਅਦ ਤਿੰਨੋ ਐਕਟਿਵਾ 'ਤੇ ਬੈਠ ਕੇ ਫ਼ਰਾਰ ਹੋ ਗਏ | ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਲੁੱਟੇਰਿਆਂ ਦੀ ਪਛਾਣ ਕਰਨ ਲਈ ਇਲਾਕੇ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੋ ਦਿਨਾਂ ਗੁਰਮਤਿ ਸਮਾਗਮ ਕੱਲ੍ਹ ਤੋਂ ਅਗਲੀ ਖ਼ਬਰ ਕਾਲੋਨਾਈਜ਼ਰਾਂ, ਪ੍ਰਾਪਰਟੀ ਡੀਲਰਾਂ ਨੇ ਐੱਨ.ਓ.ਸੀ. ਜਾਰੀ ਨਾ ਹੋਣ ਦੀ ਮੰਤਰੀ ਨੂੰ ਕੀਤੀ ਸ਼ਿਕਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।