25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਜਥੇ. ਮਹਾਂ ਸਿੰਘ ਦੇ ਘਰ ਪੁੱਜੇ ਸੁਖਬੀਰ ਸਿੰਘ ਬਾਦਲ, ਪਿਤਾ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ <br/>

ਜਥੇਦਾਰ ਮਹਾਂ ਸਿੰਘ ਨਾਲ ਦੁੱਖ ਸਾਂਝਾ ਕਰਨ ਮੌਕੇ ਸੁਖਬੀਰ ਬਾਦਲ ਅਤੇ ਹੋਰ | ਤਸਵੀਰ : ਗੈਰੀ ਫਿਲੌਰ <br/> 23-09-2025
ਫਿਲੌਰ, 22 ਸਤੰਬਰ (ਵਿਪਨ ਗੈਰੀ)-ਉੱਘੇ ਅਕਾਲੀ ਆਗੂ ਸਵ.ਹਰਭਜਨ ਸਿੰਘ ਅਕਾਲੀ ਜੀ ਦੇ ਬੀਤੇ ਦਿਨੀਂ ਹੋਏ ਦਿਹਾਂਤ ਮਗਰੋਂ ਦੁੱਖ ਸਾਂਝਾਂ ਕਰਨ ਲਈ ਉਨ੍ਹਾਂ ਦੇ ਗ੍ਰਹਿ ਪਿੰਡ ਰਸੂਲਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਪੁੱਜੇ | ਜਿੱਥੇ ਉਨ੍ਹਾਂ ਨੇ ਹਰਭਜਨ ਸਿੰਘ ਅਕਾਲੀ ਦੇ ਸਪੁੱਤਰ ਸ. ਜਥੇਦਾਰ ਮਹਾਂ ਸਿੰਘ ਰਸੂਲਪੁਰ ਅਤੇ ਸਮੁੱਚੇ ਪਰਿਵਾਰ ਨਾਲ ਦੁੱਖ ਸਾਂਝਾਂ ਕਰਦਿਆਂ ਕਿਹਾ ਕਿ ਇਸ ਪਰਿਵਾਰ ਦੇ ਮੁਖੀ ਸੰਤ ਹਜ਼ਾਰਾਂ ਸਿੰਘ ਅਕਾਲੀ ਨੇ ਸਿੱਖੀ ਸਿਧਾਂਤਾਂ ਤੇ ਚੱਲਦਿਆਂ 1920 ਵਿਚ ਅਕਾਲੀ ਦਲ ਤਹਿਸੀਲ ਫਿਲੌਰ ਦੇ ਮੁੱਖ ਸੇਵਾਦਾਰ ਵਜੋਂ ਸੇਵਾ ਨਿਭਾਈ ਜਿਸ ਮਗਰੋਂ ਸਵ. ਹਰਭਜਨ ਸਿੰਘ ਹੁਣਾ ਵਲ਼ੋਂ ਵੀ ਲੰਬਾ ਸਮਾਂ ਸੇਵਾਵਾਂ ਦਿੱਤੀਆਂ ਗਈਆਂ ਤੇ ਉਨ੍ਹਾਂ ਸੇਵਾਵਾਂ ਨੂੰ ਅੱਗੇ ਤੋਰਦੇ ਹੋਏ ਜਥੇਦਾਰ ਮਹਾ ਸਿੰਘ ਵੀ ਸੇਵਾਵਾਂ ਨਿਭਾ ਰਹੇ ਹਨ | ਬਾਦਲ ਨੇ ਕਿਹਾ ਕਿ ਬਾਪੂ ਹਰਭਜਨ ਸਿੰਘ ਅਕਾਲੀ ਹਲਕਾ ਫਿਲੌਰ ਦੇ ਮੁੱਢ ਸਨ ਤੇ ਉਨ੍ਹਾਂ ਦੀ ਘਾਟ ਕਦੇ ਵੀ ਪੂਰੀ ਨਹੀਂ ਹੋ ਸਕਦੀ | ਇਸ ਮੌਕੇ ਹਲਕਾ ਫਿਲੌਰ ਦੇ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ, ਹਰਜਿੰਦਰ ਸਿੰਘ ਲੱਲੀਆ, ਜਸਵੀਰ ਸਿੰਘ ਰੁੜਕਾ, ਕੁਲਦੀਪ ਸਿੰਘ ਬਾਜਵਾ, ਮੋਹਣ ਸਿੰਘ ਕਡਿਆਣਾ, ਮਨਜੀਤ ਸਿੰਘ ਨੰਗਲ, ਕੁਲਦੀਪ ਸਿੰਘ ਕੰਗ, ਬਲਵਿੰਦਰ ਸਿੰਘ, ਕੁਲਦੀਪ ਜੌਹਲ ਅਤੇ ਹੋਰ ਅਕਾਲੀ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਹੜ੍ਹਾਂ ਨਾਲ ਹੋਏ ਹਰ ਤਰ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ ਪੰਜਾਬ ਸਰਕਾਰ ਵਚਨਬੱਧ-ਖੁੱਡੀਆਂ <br/> ਅਗਲੀ ਖ਼ਬਰ ਤਿੰਨ ਅਣਪਛਾਤੇ ਚੋਰਾਂ ਵਲੋਂ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੇ ਗਹਿਣੇ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।