27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਨਵੰਬਰ ਦੇ ਮੁੱਖ ਨਗਰ ਕੀਰਤਨ ਸੰਬੰਧੀ ਮਕਸੂਦਾਂ ਵਿਖੇ ਸਿੰਘ ਸਭਾਵਾਂ ਨਾਲ ਮੀਟਿੰਗ <br/>

ਅਜੀਤ ਡੈਸਕ 16-10-2025
ਜਲੰਧਰ, 15 ਅਕਤੂਬਰ (ਐੱਮ. ਐੱਸ. ਲੋਹੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਸ਼ਹਿਰ 'ਚ ਸਜਾਏ ਜਾ ਰਹੇ ਮੱੁਖ ਨਗਰ ਕੀਰਤਨ ਦੀ ਸ਼ੋਭਾ ਨੂੰ ਵਧਾਉਣ ਲਈ ਪ੍ਰਬੰਧਕਾਂ ਵਲੋਂ ਵੱਖ-ਵੱਖ ਇਲਾਕਿਆਂ 'ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਗੁਰੂ ਘਰਾਂ ਦੇ ਪ੍ਰਬੰਧਕਾਂ ਨੂੰ ਨਗਰ ਕੀਰਤਨ 'ਚ ਵੱਧ ਤੋਂ ਵੱਧ ਸੰਗਤ ਲੈ ਕੇ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ, ਜਲੰਧਰ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਪਰਮਿੰਦਰ ਸਿੰਘ (ਦਸਮੇਸ਼ ਨਗਰ), ਦਵਿੰਦਰ ਸਿੰਘ ਰਿਆਤ, ਸੁਰਿੰਦਰ ਸਿੰਘ ਵਿਰਦੀ, ਕੰਵਲਜੀਤ ਸਿੰਘ ਟੋਨੀ, ਗੁਰਿੰਦਰ ਸਿੰਘ ਮਝੈਲ, ਗੁਰਜੀਤ ਸਿੰਘ ਟੱਕਰ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ ਵੱਖ-ਵੱਖ ਸਿੰਘ ਸਭਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨਾਲ ਸੰਪਰਕ ਕਰਕੇ ਨਗਰ ਕੀਰਤਨ 'ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਅੱਜ ਮਕਸੂਦਾਂ ਇਲਾਕੇ ਦੀਆਂ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਕਸੂਦਾਂ ਵਿਖੇ ਪ੍ਰਧਾਨ ਚਰਨ ਸਿੰਘ ਦੀ ਅਗਵਾਈ 'ਚ ਹੋਈ, ਜਿਸ 'ਚ ਹਰਭਜਨ ਸਿੰਘ (ਗੋਲਡਨ ਐਵੇਨਿਊ), ਅੰਮਿ੍ਤਪਾਲ ਸਿੰਘ, ਦਲਜੀਤ ਸਿੰਘ (ਵਿਵੇਕ ਵਿਹਾਰ), ਨਿਸ਼ਾਨ ਸਿੰਘ (ਸੁਰਾਨੂਸੀ), ਦਿਆਲ ਸਿੰਘ (ਜਨਤਾ ਕਾਲੋਨੀ), ਸਵਰਨ ਸਿੰਘ (ਸੂਰਤ ਨਗਰ), ਸਤਨਾਮ ਸਿੰਘ (ਕਾਲਾ ਮਹਿਲ), ਅਮਰਜੀਤ ਸਿੰਘ (ਕਿਸ਼ਨਪੁਰਾ), ਪਰਮਜੀਤ ਸਿੰਘ ਬਬਲਾ, ਹਰਿੰਦਰ ਸਿੰਘ, ਪਰਮਜੀਤ ਸਿੰਘ, ਰੇਸ਼ਮ ਸਿੰਘ, ਕੁਲਦੀਪ ਸਿੰਘ, ਜਸਬੀਰ ਸਿੰਘ ਅਤੇ ਵੱਖ-ਵੱਖ ਗੁਰੂ ਘਰਾਂ ਤੋਂ ਸ਼ਾਮਿਲ ਪ੍ਰਬੰਧਕਾਂ ਨੇ 1 ਨਵੰਬਰ ਦੇ ਨਗਰ ਕੀਰਤਨ 'ਚ ਇਲਾਕੇ ਦੀ ਵੱਧ ਤੋਂ ਵੱਧ ਸੰਗਤ ਨਾਲ ਸ਼ਾਮਿਲ ਹੋਣ ਦਾ ਭਰੋਸਾ ਦਿੱਤਾ | ਇਸ ਮੌਕੇ ਗੁਰਮੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੱਤੀ ਕਿ ਇਹ ਨਗਰ ਕੀਰਤਨ 1 ਨਵੰਬਰ ਦਿਨ ਸਨਿੱਚਰਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੁਹੱਲਾ ਗੋਬਿੰਦਗੜ੍ਹ ਤੋਂ ਆਰੰਭ ਹੋ ਕੇ ਪੁਰਾਤਨ ਰੂਟ ਤੋਂ ਹੁੰਦੇ ਹੋਏ ਸ਼ਾਮ ਨੂੰ ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ ਵਿਖੇ ਸਮਾਪਤ ਹੋਵੇਗਾ |

ਪਿਛਲੀ ਖ਼ਬਰ ਸੰਤੋਸ਼ੀ ਨਗਰ ਵਿਚ ਸੀਵਰੇਜ ਸਮੱਸਿਆ ਹੱਲ ਨਾ ਹੋਣ 'ਤੇ ਨਿਗਮ ਦਫ਼ਤਰ 'ਚ ਪ੍ਰਦਰਸ਼ਨ <br/> ਅਗਲੀ ਖ਼ਬਰ ਆਰ. ਐੱਮ. ਪੀ. ਆਈ. ਵਲੋਂ ਅਰਥੀ ਫ਼ੂਕ ਮੁਜ਼ਾਹਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।