27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਦੀਵਾਲੀ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ਼ਹਿਰ 'ਚ ਫਾਇਰ ਬਿ੍ਗੇਡ ਟੀਮ ਨੇ ਕੀਤੀ ਮੌਕ ਡਰਿੱਲ <br/>

ਅਜੀਤ ਡੈਸਕ 16-10-2025
ਜਲੰਧਰ, 15 ਅਕਤੂਬਰ (ਸ਼ੈਲੀ)-ਦੀਵਾਲੀ ਦੇ ਤਿਉਹਾਰ ਦੌਰਾਨ ਫਾਇਰ ਬਿ੍ਗੇਡ ਦੀ ਟੀਮ ਨੇ ਨਗਰ ਨਿਗਮ ਕੇ ਕਮਿਸ਼ਨਰ ਸੰੰਦੀਪ ਰਿਸ਼ੀ ਅਤੇ ਫਾਇਰ ਵਿਭਾਗ ਏ.ਡੀ.ਐਫ.ਓ. ਮਨਿੰਦਰ ਸਿੰਘ ਦੀ ਅਗਵਾਈ ਹੇਠ ਅੱਗ ਲੱਗਣ ਵਾਲੇ ਹਾਦਸਿਆਂ ਲਈ ਤਿਆਰੀ ਦਾ ਮੁਲਾਂਕਣ ਕਰਨ ਲਈ ਇੱਕ ਮੌਕ ਡਰਿੱਲ ਕੀਤੀ | ਮੌਕ ਡਰਿੱਲ ਦੌਰਾਨ, ਭਗਵਾਨ ਵਾਲਮੀਕਿ ਚੌਕ ਤੋਂ ਗੁੜ ਮੰਡੀ ਚੌਕ ਤੱਕ ਇੱਕ ਜਾਗਰੂਕਤਾ ਮਾਰਚ ਵੀ ਕੱਢਿਆ ਗਿਆ, ਜਿਸਦੀ ਅਗਵਾਈ ਫਾਇਰ ਬਿ੍ਗੇਡ ਅਧਿਕਾਰੀ ਏਡੀਐਫਓ ਮਨਿੰਦਰ ਸਿੰਘ ਨੇ ਕੀਤੀ | ਮੌਕ ਡਰਿੱਲ ਦੀ ਅਗਵਾਈ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਫਾਇਰ ਵਿਭਾਗ ਏਡੀਐਫਓ ਮਨਿੰਦਰ ਸਿੰਘ ਨੇ ਕੀਤੀ | ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਏਡੀਐਫਓ ਮਨਿੰਦਰ ਸਿੰਘ ਨੇ ਕਿਹਾ ਕਿ ਦੀਵਾਲੀ ਦੌਰਾਨ ਪਟਾਕਿਆਂ ਦੀ ਜ਼ਿਆਦਾ ਵਰਤੋਂ ਕਾਰਣ ਅੱਗ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਇਸ ਲਈ, ਟੀਮ ਨੂੰ ਐਮਰਜੈਂਸੀ ਵਿੱਚ ਤੇਜ਼ੀ ਨਾਲ ਕਾਰਵਾਈ ਕਰਨ ਅਤੇ ਅੱਗ 'ਤੇ ਕਾਬੂ ਪਾਉਣ ਲਈ ਸਿਖਲਾਈ ਦਿੱਤੀ ਗਈ | ਏਡੀਐਫਓ ਮਨਿੰਦਰ ਸਿੰਘ ਨੇ ਕਿਹਾ ਕਿ ਤਿਉਹਾਰ ਦੌਰਾਨ ਫਾਇਰ ਵਿਭਾਗ ਦਾ ਕੰਟਰੋਲ ਰੂਮ 24 ਘੰਟੇ ਕੰਮ ਕਰੇਗਾ | ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਅੱਜ ਸ਼ਹਿਰ ਭਰ ਵਿੱਚ ਜਨਤਕ ਜਾਗਰੂਕਤਾ ਮੁਹਿੰਮਾਂ ਚਲਾਈ ਗਈ, ਜਿਸ ਦੌਰਾਨ ਲੋਕਾਂ ਨੂੰ ਵੀ ਜਾਗਰੂਕ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪੰਜ ਫਾਇਰ ਸਟੇਸ਼ਨ ਜਲੰਧਰ ਨੂੰ ਕਵਰ ਕਰਦੇ ਹਨ, ਜਿਨ੍ਹਾਂ ਵਿੱਚੋਂ ਇੱਕ ਨਿਰਮਾਣ ਅਧੀਨ ਹੈ | ਉਨ੍ਹਾਂ ਨੇ ਵਸਨੀਕਾਂ ਨੂੰ ਛੱਤਾਂ ਤੋਂ ਕਿਸੇ ਵੀ ਜਲਣਸ਼ੀਲ ਪਦਾਰਥ ਨੂੰ ਹਟਾਉਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਗੁਰਦੁਆਰਾ ਮਾਡਲ ਟਾਊਨ ਵਿਖੇ ਗੁਰਮਤਿ ਸਮਾਗਮ ਭਲਕੇ ਅਗਲੀ ਖ਼ਬਰ ਮੱਥਾ ਟੇਕਣ ਆਏ ਵਿਅਕਤੀ ਦਾ ਪਾਰਕਿੰਗ 'ਚੋਂ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।