27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਗੁਰਦੁਆਰਾ ਮਾਡਲ ਟਾਊਨ ਵਿਖੇ ਗੁਰਮਤਿ ਸਮਾਗਮ ਭਲਕੇ

ਅਜੀਤ ਡੈਸਕ 16-10-2025
ਜਲੰਧਰ, 15 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਹਿੰਦ ਦੀ ਚਾਦਰ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਉਨ੍ਹਾਂ ਦੇ ਅਨਿਨ ਸੇਵਕ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਰਾਤ ਦੇ ਵਿਸ਼ੇਸ਼ ਗੁਰਮਤਿ ਸਮਾਗਮ 17 ਅਕਤੂਬਰ 2025 ਦਿਨ ਸ਼ੁੱਕਰਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਮਾਡਲ ਟਾਊਨ ਵਿਖੇ ਬੜੀ ਸ਼ਰਧਾ ਨਾਲ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਭਾਈ ਬਲਦੇਵ ਸਿੰਘ ਅਤੇ ਭਾਈ ਗੁਰਦੇਵ ਸਿੰਘ ਹਜੂਰੀ ਰਾਗੀ ਜਥੇ ਗੁਰਦੁਆਰਾ ਸਾਹਿਬ ਤੋਂ ਇਲਾਵਾ ਭਾਈ ਦਵਿੰਦਰ ਸਿੰਘ ਬਟਾਲਾ ਰਾਤ 8.30 ਤੋਂ 9.30 ਤੱਕ, ਗੁਰਬਾਣੀ ਕੀਰਤਨ ਦੁਆਰਾ ਤੇ ਭਾਈ ਪਰਮਜੀਤ ਸਿੰਘ ਕਥਾ ਵਾਚਕ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਤੋਂ ਪਹਿਲਾਂ ਪੰਜਾਬ ਦੇ ਰਫ਼ੀ ਵਜੋਂ ਜਾਣੇ ਜਾਂਦੇ ਪੰਥਕ ਕਵੀ ਰਛਪਾਲ ਸਿੰਘ ਪਾਲ ਰਾਤ 8 ਵਜੇ ਤੋਂ 8:30 ਵਜੇ ਆਪਣੀਆਂ ਰਚਨਾਵਾਂ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ |
ਪਿਛਲੀ ਖ਼ਬਰ ਨੌਜਵਾਨਾਂ ਵਿਚ ਆਪਣੇ ਦੇਸ਼, ਭਾਸ਼ਾ ਅਤੇ ਸੱਭਿਆਚਾਰ ਪ੍ਰਤੀ ਮਾਣ ਦੀ ਭਾਵਨਾ ਜਰੂਰੀ-ਸੁਸ਼ੀਲ ਸੈਣੀ ਅਗਲੀ ਖ਼ਬਰ ਦੀਵਾਲੀ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ਼ਹਿਰ 'ਚ ਫਾਇਰ ਬਿ੍ਗੇਡ ਟੀਮ ਨੇ ਕੀਤੀ ਮੌਕ ਡਰਿੱਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।