27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਗੁਰੂ ਕ੍ਰਿਪਾ ਨਿਸ਼ਕਾਮ ਸੇਵਾ ਸੁਸਾਇਟੀ ਨੇ ਕੀਰਤਨ ਦਰਬਾਰ ਕਰਵਾਇਆ <br/>

ਅਜੀਤ ਡੈਸਕ 16-10-2025
ਚੁਗਿੱਟੀ/ਜੰਡੂ ਸਿੰਘਾ, 15 ਅਕਤੂਬਰ (ਨਰਿੰਦਰ ਲਾਗੂ)-ਗੁਰੂ ਕ੍ਰਿਪਾ ਨਿਸ਼ਕਾਮ ਸੇਵਾ ਸੋਸਾਇਟੀ ਦੇ ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 22ਵਾਂ ਮਹਾਨ ਕੀਰਤਨ ਦਰਬਾਰ ਸਾਹਮਣੇ ਰਾਜਪੂਤ ਭਵਨ ਲੱਧੇਵਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ¢ ਇਸ ਮÏਕੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਹਰਜਿੰਦਰ ਸਿੰਘ ਧਾਮੀ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਸੰਤ ਹਰਜਿੰਦਰ ਸਿੰਘ ਜÏਹਲਾਂ ਚਾਹ ਵਾਲੇ, ਸੰਤ ਬਾਬਾ ਰਣਜੀਤ ਸਿੰਘ, ਸੰਤ ਬਾਬਾ ਜਸਵਿੰਦਰ ਸਿੰਘ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਅਮਨਦੀਪ ਸਿੰਘ, ਬੀਬੀ ਦਲੇਰ ਕÏਰ ਢਾਡੀ ਜੱਥਾ, ਭਾਈ ਅਵਤਾਰ ਸਿੰਘ ਧਾਰੋਵਾਲੀ, ਭਾਈ ਤਜਿੰਦਰ ਸਿੰਘ, ਤੇ ਭਾਈ ਜਗਜੀਵਨ ਸਿੰਘ ਵਲੋਂ ਸ਼ਮੂਲੀਅਤ ਕਰਦੇ ਹੋਏ ਹਾਜ਼ਰੀਨ ਨੂੰ ਗੁਰੂ ਦੀ ਬਾਣੀ ਰਾਹੀਂ ਨਿਹਾਲ ਕੀਤਾ ਗਿਆ¢ ਉਨ੍ਹਾਂ ਵਲੋਂ ਸੰਗਤਾਂ ਨੂੰ ਗੁਰੂ ਸਹਿਬਾਨਾਂ ਦੀਆਂ ਸਿੱਖਿਆਵਾਂ ਤੋਂ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ¢ਇਸ ਦÏਰਾਨ ਪਹੁੰਚੇ ਹੋਏ ਵੱਖ-ਵੱਖ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਆਗੂਆਂ ਵਲੋਂ ਆਪਣੇ ਸੰਬੋਧਨ ਦÏਰਾਨ ਜਿੱਥੇ ਇਕੱਠੀਆਂ ਹੋਈਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸਮਾਜਿਕ ਕੁਰੀਤੀਆਂ ਨੂੰ ਖ਼ਤਮ ਕਰਨ ਦਾ ਸੱਦਾ ਦਿੱਤਾ ਗਿਆ ਉੱਥੇ ਹੀ ਉਨ੍ਹਾਂ ਵੱਲੋਂ ਉਕਤ ਸੋਸਾਇਟੀ ਵਲੋਂ ਹਰ ਵਰ੍ਹੇ ਕਰਵਾਏ ਜਾਂਦੇ ਪੁੰਨ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਸੋਸਾਇਟੀ ਦਾ ਧੰਨਵਾਦ ਕੀਤਾ ਗਿਆ¢ ਇਸ ਮÏਕੇ ਪ੍ਰਬੰਧਕਾਂ ਵੱਲੋਂ ਉਕਤ ਰਾਗੀ ਜਥਿਆਂ ਦੇ ਨਾਲ-ਨਾਲ ਤਮਾਮ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਸਾਹਿਬ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਚੇਚੇ ਤÏਰ 'ਤੇ ਸਨਮਾਨਿਤ ਕੀਤਾ ਗਿਆ¢ ਸੇਵਾਦਾਰਾਂ ਵੱਲੋਂ ਦੂਰੋਂ-ਦੂਰੋਂ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ¢ਇਸ ਮÏਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਬਲਵੀਰ ਸਿੰਘ ਬਿੱਟੂ, ਅਮਰਜੀਤ ਸਿੰਘ ਅਰੋੜਾ, ਪ੍ਰਨੀਤ ਸਿੰਘ ਮਿਨਹਾਸ, ਜਗਦੀਸ਼ ਸਿੰਘ ਪ੍ਰਮਾਰ, ਹਰਮੋਹਨ ਸਿੰਘ ਮਿਨਹਾਸ, ਗੁਰਬਚਨ ਸਿੰਘ ਅਰੋੜਾ, ਦਵਿੰਦਰ ਸਿੰਘ ਤਾਂਡਵ, ਰਜਿੰਦਰ ਕੁਮਾਰ,ਸਾਧੂ ਸਿੰਘ ਚੀਮਾ, ਗੁਰਨਾਮ ਸਿੰਘ ਮੁਲਤਾਨੀ, ਸ਼ਮਸ਼ੇਰ ਸਿੰਘ ਖਹਿਰਾ, ਪ੍ਰਧਾਨ ਰੇਸ਼ਮ ਸਿੰਘ, ਸਤਿਨਾਮ ਸਿੰਘ, ਜੋਗਾ ਸਿੰਘ, ਨਵਦੀਪ ਸਿੰਘ, ਭੁਪਿੰਦਰ ਸਿੰਘ, ਬਲਦੇਵ ਸਿੰਘ ਮਿਨਹਾਸ, ਬਲਵਿੰਦਰ ਸਿੰਘ ਮੁਲਤਾਨੀ, ਕਮਲਜੀਤ ਸਿੰਘ ਆਦਿ ਹਾਜ਼ਰ ਸਨ¢ਲੋਕ ਭਲਾਈ ਦੇ ਇਸ ਕਾਰਜ ਮÏਕੇ ਵਿਸ਼ੇਸ਼ ਤÏਰ 'ਤੇ ਪਹੁੰਚੇ ਉੱਘੇ ਪੰਥਕ ਬੁਲਾਰੇ ਭਾਈ ਭਗਵਾਨ ਸਿੰਘ ਜÏਹਲ ਵਲੋਂ ਸੰਗਤਾਂ ਨੂੰ ਵੱਧ ਤੋਂ ਵੱਧ ਸਮਾਂ ਪ੍ਰਮਾਤਮਾ ਦੀ ਭਗਤੀ ਵਿਚ ਬਤੀਤ ਕਰਨ ਦੀ ਤਾਕੀਦ ਕਰਦਿਆਂ ਗੁਰੂ ਸਾਹਿਬ ਜੀ ਦੇ ਉਪਦੇਸ਼ 'ਤੇ ਚਾਨਣਾ ਪਾਇਆ ਗਿਆ¢

ਪਿਛਲੀ ਖ਼ਬਰ ਕਰਨਲ ਵਿਨੋਦ ਜੋਸ਼ੀ ਨੇ ਹਥਿਆਰਬੰਦ ਸੈਨਾਵਾਂ 'ਚ ਕਰੀਅਰ ਬਾਰੇ ਪ੍ਰੇਰਣਾਦਾਇਕ ਭਾਸ਼ਨ ਦੇ ਕੇ ਕੈਡਿਟਾਂ ਨੂੰ ਕੀਤਾ ਪ੍ਰੇਰਿਤ... ਅਗਲੀ ਖ਼ਬਰ ਸੁਸ਼ੀਲ ਰਿੰਕੂ ਦਾ ਅਰਬਨ ਅਸਟੇਟ 'ਚ ਲੋਕਾਂ ਵਲੋਂ ਭਰਵਾਂ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।