27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਪੰਜਾਬ ਸਕੂਲ ਸਿੱਖਿਆ ਬੋਰਡ ਕਰਵਾਏਗਾ ਪੰਜਾਬੀ ਭਾਸ਼ਾ ਉਲੰਪੀਆਡ- ਪ੍ਰਭਾਕਰ

ਅਜੀਤ ਡੈਸਕ 16-10-2025
ਜਲੰਧਰ, 15 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਸਕੂਲ ਸਿੱਖਿਆ ਬੋਰਡ ਤੀਜਾ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਆਯੋਜਿਤ ਕਰ ਰਿਹਾ ਹੈ¢ ਪਿ੍ੰਟਰਜ਼ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਤੇ ਮੈਂਬਰ ਪਰਸਰਾਮ ਪ੍ਰਭਾਕਰ ਨੇ ਚੱਲ ਰਹੇ ਓਲੰਪੀਆਡ ਵਿਚ ਹਿੱਸਾ ਲਿਆ ਤੇ ਆਪਣੇ ਵਿਚਾਰ ਸਾਂਝੇ ਕੀਤੇ¢ਜਾਣਕਾਰੀ ਦਿੰਦੇ ਹੋਏ ਪਰਸਰਾਮ ਪ੍ਰਭਾਕਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਨਾਥ ਸਿੰਘ ਆਈ. ਏ. ਐੱਸ (ਸੇਵਾਮੁਕਤ) ਨੇ ਦੱਸਿਆ ਕਿ ਪੰਜਾਬੀ ਓਲੰਪੀਆਡ ਲਈ ਵਿਦਿਆਰਥੀ ਰਜਿਸਟ੍ਰੇਸ਼ਨ 15 ਅਗਸਤ ਨੂੰ ਸ਼ੁਰੂ ਹੋਈ ਸੀ ਅਤੇ ਇਸ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਕੋਲ 31 ਅਕਤੂਬਰ ਤੱਕ ਰਜਿਸਟਰ ਕਰਨ ਦਾ ਸੁਨਹਿਰੀ ਮÏਕਾ ਹੈ¢ ਸ੍ਰੀ ਪ੍ਰਭਾਕਰ ਨੇ ਦੱਸਿਆ ਕਿ ਪੰਜਾਬੀ ਓਲੰਪੀਆਡ ਕਰਵਾਉਣ ਦਾ ਮੁੱਖ ਉਦੇਸ਼ ਭਾਰਤ ਅਤੇ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਨੂੰ ਉਨ੍ਹਾਂ ਦੇ ਅਮੀਰ ਵਿਰਸੇ ਨਾਲ ਜੋੜਨਾ ਅਤੇ ਪੰਜਾਬੀ ਭਾਸ਼ਾ ਦੀ ਅਮੀਰ ਵਿਰਾਸਤ ਨੂੰ ਸੰਭਾਲਣਾ ਅਤੇ ਉਤਸ਼ਾਹਿਤ ਕਰਨਾ ਹੈ¢ਇਸ ਓਲੰਪੀਆਡ ਦੀ ਇੱਕ ਵਿਸ਼ੇਸ਼ ਖਿੱਚ ਇਹ ਹੈ ਕਿ ਇਸ ਸਾਲ ਜੇਤੂ ਵਿਦਿਆਰਥੀਆਂ ਲਈ ਨਕਦ ਇਨਾਮਾਂ ਦੇ ਨਾਲ-ਨਾਲ, ਓਲੰਪੀਆਡ ਲਈ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਰਜਿਸਟਰ ਕਰਨ ਵਾਲੇ ਸਕੂਲਾਂ ਤੇ ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦਿੱਤੇ ਜਾਣਗੇ¢
ਪਿਛਲੀ ਖ਼ਬਰ ਹਾਊਸਫੈੱਡ ਸਭਾ ਨੇ ਵੰਡੀ ਹੜ੍ਹ ਪ੍ਰਭਾਵਿਤ ਇਲਾਕੇ 'ਚ ਸਮੱਗਰੀ <br/> ਅਗਲੀ ਖ਼ਬਰ ਹੈਰੋਇਨ ਦੇ ਮਾਮਲੇ 'ਚ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।