ਜਲੰਧਰ, 15 ਅਕਤੂਬਰ (ਪਵਨ ਖਰਬੰਦਾ)-ਸੋਮਰਸੈਟ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਆਪਣੀ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ¢ ਉਸ ਨੇ ਹਾਲ ਹੀ ਵਿਚ ਹੋਈਆਂ ਓਪਨ ਅੰਡਰ-16 ਇੰਡੋ-ਨੇਪਾਲ ਚੈਂਪੀਅਨਸ਼ਿਪ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤਿਆ ਹੈ, ਜਿਸ ਵਿੱਚ ਕੁੱਲ ਅੱਠ ਦੇਸ਼ਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ¢ ਪ੍ਰਬੰਧਕਾਂ ਨੇ ਦੱਸਿਆ ਕਿ ਦਿਲਰਾਜ ਸਿੰਘ ਨੇ (ਕਿੱਕ ਬਾਕਸਿੰਗ) ਆਪਣੀ ਫਾਈਨਲ ਫਾਈਟ ਮਲੇਸ਼ੀਆ ਦੇ ਖਿਡਾਰੀ ਤੋਂ ਜਿੱਤ ਕੇ ਸੋਨ ਤਗਮਾ ਪ੍ਰਾਪਤ ਕੀਤਾ | ਦਿਲਰਾਜ ਸਿੰਘ ਨੇ ਆਪਣੀ ਸੂਝ-ਬੂਝ ਅਤੇ ਆਪਣੀ ਮਿਹਨਤ ਸਦਕਾਂ ਇਹ ਮਾਣ ਹਾਸਲ ਕੀਤਾ ਅਤੇ ਨੈਸ਼ਨਲ ਲੈਵਲ 'ਤੇ ਖੇਡਣ ਦਾ ਮੌਕਾ ਹਾਸਲ ਕੀਤਾ ਅਤੇ ਹੁਣ ਉਹ ਓਪਨ ਏਸ਼ੀਅਨ ਕੱਪ ਲਈ ਵਿਦੇਸ਼ ਜਾਵੇਗਾ¢ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ, ਚੇਅਰਪਰਸਨ ਸ੍ਰੀਮਤੀ ਜਗਦੀਪ ਕੌਰ ਵਲੋਂ ਦਿਲਰਾਜ ਸਿੰਘ ਨੂੰ ਉਸਦੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਗਈ ¢ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਉਪਲਬਧੀਆਂ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਹਨ¢ ਵਿਦਿਆਰਥੀ ਦੇ ਮਾਤਾ-ਪਿਤਾ ਨੇ ਵੀ ਆਪਣੇ ਬੱਚੇ ਦੀ ਇਸ ਸਫਲਤਾ 'ਤੇ ਖੁਸ਼ੀ ਜ਼ਾਹਰ ਕੀਤੀ ¢ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮਿ. ਜੈਦੀਪ ਸਿੰਘ ਨੇ ਕਿਹਾ ਕਿ ਸਕੂਲ ਦਾ ਫੋਕਸ ਹਮੇਸ਼ਾ ਇਹੀ ਹੁੰਦਾ ਹੈ ਕਿ ਉਨ੍ਹਾਂ ਦੇ ਵਿਦਿਆਰਥੀ ਸਿਰਫ ਅਕੈਡਮਿਕ ਵਿੱਚ ਹੀ ਨਹੀਂ ਸਗੋਂ ਸਪੋਰਟਸ, ਕਲਚਰਲ ਅਤੇ ਐਕਟੀਵਿਟੀਜ਼ ਵਿੱਚ ਵੀ ਵਧੀਆ ਮੁਕਾਮ ਹਾਸਲ ਕਰਨ ਅਤੇ ਉਹ ਆਪਣੇ ਸਕੂਲ ਅਤੇ ਆਪਣੇ ਦੇਸ਼ ਦਾ ਨਾਂਅ ਰੌਸ਼ਨ ਕਰ ਸਕਣ¢ ਇਸ ਮੌਕੇੇ ਸਕੂਲ ਵਿੱਚ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਸਕੂਲ ਦੇ ਵਾਈਸ ਪਿ੍ੰਸੀਪਲ ਸ੍ਰੀਮਤੀ ਨਿਸ਼ਾ ਟੱਕਰ ਐਡਮਿਨ, ਵਾਈਸ ਪਿ੍ੰਸੀਪਲ ਸ੍ਰੀਮਾਨ ਵਰਿੰਦਰ ਭਾਰਦਵਾਜ ਅਕੈਡਮਿਕ ਡੀ.ਪੀ. ਮੋਹਿਤ ਨੇ ਵਿਦਿਆਰਥੀ ਨੂੰ ਉਸ ਦੇ ਉਜਵਲ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ¢