27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਅੱਖਾਂ ਸੰਬੰਧੀ ਮੁਫ਼ਤ ਜਾਂਚ ਕੈਂਪ ਲਗਾਇਆ <br/>

ਕੈਂਪ ਦੌਰਾਨ ਅੱਖਾਂ ਦੀ ਜਾਂਚ ਕਰਵਾਉਂਦੇ ਹੋਏ ਵਿਦਿਆਰਥੀ | ਤਸਵੀਰ-ਜੀ.ਪੀ.ਸਿੰਘ <br/> 16-10-2025
ਜਲੰਧਰ, 15 ਅਕਤੂਬਰ (ਪਵਨ ਖਰਬੰਦਾ)-ਬੋਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਦੀ 'ਦਿਸ਼ਾ- ਐਨ ਇਨੀਸ਼ਿਏਟਿਵ' ਦੇ ਤਹਿਤ 'ਲਵ ਯੂਵਰ ਆਇਜ਼' ਨਾਮਕ ਜਾਗਰੂਕਤਾ ਮੁਹਿੰਮ ਵਰਲਡ ਸਾਈਟ ਡੇ ਮਨਾਉਣ ਲਈ ਸ਼ੁਰੂ ਕੀਤੀ ਗਈ | ਇਸ ਮੁਹਿੰਮ ਵਜੋਂ ਅੱਖਾਂ ਦੀ ਸਿਹਤ, ਬਚਾਅ ਅਤੇ ਦੇਖਭਾਲ ਦੇ ਤਰੀਕਿਆਂ ਨੂੰ ਉਤਸ਼ਾਹਿਤ ਕਰਨ ਲਈ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਅਤੇ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ | ਇੰਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਟਿਊਸ਼ਨਜ਼, ਲੋਹਾਰਾਂ ਵਿਖੇ ਇਹ ਕੈਂਪ ਡਾ. ਰੋਹਨ ਬੋਰੀ (ਐੱਮ.ਬੀ.ਬੀ.ਐੱਸ., ਐੱਮ.ਐੱਸ. ਆਫਥੈਮੋਲੋਜੀ, ਐੱਫ. ਪੀ. ਆਰ. ਐੱਸ.)-ਆਈ ਸਪੈਸ਼ਲਿਸਟ ਅਤੇ ਡਿਪਟੀ ਡਾਇਰੈਕਟਰ, ਹੈਲਥ ਸਰਵਿਸਿਜ਼, ਇੰਨੋਸੈਂਟ ਹਾਰਟਸ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਲਈ ਵਿਸਤਿ੍ਤ ਅੱਖਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚ ਦਿ੍ਸ਼ਟੀ ਸੰਬੰਧੀ ਸਮੱਸਿਆਵਾਂ ਦੀ ਸ਼ੁਰੂਆਤੀ ਪਹਿਚਾਣ ਤੇ ਨਿਯਮਿਤ ਅੱਖਾਂ ਦੀ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਦੇ ਨਾਲ ਹੀ ਇੰਨੋਸੈਂਟ ਹਾਰਟਸ ਸਕੂਲਾਂ ਦੇ ਸਾਰੇ ਕੈਂਪਸਾਂ-ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ-ਜੰਡਿਆਲਾ ਰੋਡ, ਨੂਰਪੁਰ ਰੋਡ ਅਤੇ ਕਪੂਰਥਲਾ ਰੋਡ 'ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ | ਹੈਲਥ ਐਂਡ ਵੈੱਲਨੈੱਸ ਕਲੱਬ ਦੇ ਐਂਬੈਸਡਰਾਂ ਨੇ ਜਾਣਕਾਰੀ ਭਰਪੂਰ ਸੈਸ਼ਨਾਂ ਦੀ ਅਗਵਾਈ ਕੀਤੀ, ਜਿਨ੍ਹਾਂ ਵਿੱਚ ਅੱਖਾਂ ਦੀ ਦੇਖਭਾਲ ਦੀ ਮਹੱਤਤਾ ਬਾਰੇ ਜ਼ੋਰ ਦਿੱਤਾ ਗਿਆ ਅਤੇ ਚੰਗੀ ਦਿ੍ਸ਼ਟੀ ਅਤੇ ਅੱਖਾਂ ਦੀ ਸਫ਼ਾਈ ਬਰਕਰਾਰ ਰੱਖਣ ਲਈ ਲਾਭਦਾਇਕ ਸੁਝਾਅ ਸਾਂਝੇ ਕੀਤੇ |

ਪਿਛਲੀ ਖ਼ਬਰ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਅਗਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ 'ਚ ਹਿੰਦੀ ਕਵਿਤਾ ਦੇ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।