27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਨਸ਼ਿਆ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਅਜੀਤ ਡੈਸਕ 16-10-2025
ਜਲੰਧਰ, 15 ਅਕਤੂਬਰ (ਜਸਪਾਲ ਸਿੰਘ)-ਪਿ੍ੰਸੀਪਲ ਡਾਕਟਰ ਜਗਰੂਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੇਹਰ ਚੰਦ ਪੋਲੀਟੈਕਨਿਕ ਦੇ ਰੈਡ ਰਿਬਨ ਕਲੱਬ ਵਲੋਂ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਸੈਮੀਨਾਰ ਵਿਚ ਮੇਜਰ ਪੰਕਜ ਗੁਪਤਾ ਨੇ ਵਿਦਿਆਰਥੀਆਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਉਹਨਾਂ ਨੇ ਕਿਹਾ ਕਿ ਨਸ਼ੇ ਕਰਨ ਵਾਲਾ ਇਨਸਾਨ ਆਪਣੇ ਪਰਿਵਾਰ ਅਤੇ ਸਾਰੇ ਸਮਾਜ ਵਾਸਤੇ ਖਤਰਾ ਹੈ | ਉਹਨਾਂ ਨੇ ਕਿਹਾ ਕਿ ਅਸੀਂ ਨਸ਼ਾ ਮੁਕਤ ਰਹਿ ਕੇ ਹੀ ਸਮਾਜ ਅਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾ ਸਕਦੇ ਹਾਂ | ਰੈਡ ਰਿਬਨ ਕਲੱਬ ਦੇ ਪ੍ਰਧਾਨ ਪ੍ਰੋਫੈਸਰ ਸੰਦੀਪ ਕੁਮਾਰ ਨੇ ਦੱਸਿਆ ਕੇ ਨਸ਼ਾ ਕਰਨ ਵਾਲੇ ਏਡਜ਼ ਅਤੇ ਕਾਲਾ ਪੀਲੀਆ ਦੇ ਸ਼ਿਕਾਰ ਹੋ ਜਾਂਦੇ ਹਨ, ਕਿਉਕਿ ਉਹ ਨਸ਼ਿਆ ਵਾਸਤੇ ਵਰਤੀਆਂ ਹੋਈਆ ਸੂਈਆਂ ਅਤੇ ਸਰਿੰਜਾ ਇਸਤੇਮਾਲ ਕਰਦੇ ਹਨ | ਇਸ ਮੌਕੇ ਵਿਦਿਆਰਥੀਆਂ ਨੇ ਨਸ਼ਿਆ ਵਿਰੁੱਧ ਬੈਨਰ ਚੁੱਕੇ ਹੋਏ ਸਨ ਇਸ ਸੈਮੀਨਾਰ ਵਿਚ ਤਕਰੀਬਨ 100 ਵਿਦਿਆਰਥੀਆਂ ਨੇ ਹਿੱਸਾ ਲਿਆ ਹੈ | ਅਖੀਰ ਵਿਚ ਵਿਦਿਆਰਥੀਆਂ ਨੇ ਜ਼ਿੰਦਗੀ ਭਰ ਨਸ਼ਾ ਨਾ ਕਰਨ ਦਾ ਸੰਕਲਪ ਲਿਆ ਹੈ ਇਸ ਮੌਕੇ ਕਾਲਜ ਦੇ ਸਟਾਫ ਮੈਂਬਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਕੇ.ਐੱਮ.ਵੀ. ਵਿਖੇ ਮਾਨਸਿਕ ਸਿਹਤ ਦਿਵਸ ਮਨਾਇਆ ਅਗਲੀ ਖ਼ਬਰ ਡੀ. ਸੀ. ਵਲੋਂ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।